ਨਸ਼ਿਆਂ ਦੇ ਖਾਤਮੇ ਦੇ ਨਾਲ-ਨਾਲ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਸਰਕਾਰ ਦਾ ਟੀਚਾ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
ਅਮਰਗੜ੍ਹ/ਮਾਲੇਰਕੋਟਲਾ 6, ਜੂਨ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ “ਪਿੰਡਾਂ ਦਾ ਹਾਲ, ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਅਧੀਨ “ਪਿੰਡਾਂ ਦੇ ਪਹਿਰੇਦਾਰਾਂ” ਨਾਲ ਸਮੀਖਿਆ ਮੀਟਿੰਗ ਕਰਕੇ ਨਸ਼ਾ ਰੋਕੂ ਕਾਰਵਾਈਆਂ ਦਾ ਜਾਇਜ਼ਾ ਲਿਆ । ਇਸ ਮੌਕੇ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ,ਐਸ.ਡੀ.ਐਮ ਹਰਬੰਸ ਸਿੰਘ,ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ ਨੰਗਲ,ਹਲਕਾ ਕੁਆਰਡੀਨੇਟਰ ਨਸ਼ਾ ਮੁਕਤੀ ਗੁਰਪ੍ਰੀਤ ਸਿੰਘ,ਬਿਟੂ ਭਨਭੋਰਾ ਤੋਂ ਇਲਾਵਾ ਹੋਰ ਪੰਤਵਤੇ ਮੌਜੂਦ ਸਨ। ਇਸ ਮੌਕੇ ਵਿਧਾਇਕ ਅਮਰਗੜ੍ਹ ਨੇ “ਪਿੰਡਾਂ ਦੇ ਪਹਿਰੇਦਾਰਾਂ” ਨੂੰ ਫੋ
ਇਸ ਮੌਕੇ ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਟੀਚਾ ਕੇਵਲ ਨਸ਼ਿਆਂ ਦਾ ਖਾਤਮਾ ਕਰਨਾ ਹੀ ਨਹੀਂ, ਸਗੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ ਵੱਲੋਂ ਖੇਡਾਂ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਮੀਟਿੰਗ ਦੌਰਾਨ ਉਨ੍ਹਾਂ ਨਸ਼ਾ ਤਸਕਰੀ ਦੀ ਰੋਕਥਾਮ, ਨਸ਼ਾ ਪੀੜਤ ਵਿਅਕਤੀਆਂ ਦੇ ਇਲਾਜ ਅਤੇ ਪੁਨਰਵਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।
ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਸਾਂਝੀ ਕਰਨ।

