ਝੋਨੇ ਦੇ ਬਦਲ ਵਜੋਂ ਮੱਕੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੇ ਬਦਲ ਵਜੋਂ ਮੱਕੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ : ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 12 ਜੂਨ 2025 (       ) - ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ  ਤਹਿਤ 2000 ਹੈਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾ ਰਹੀ।

ਬਲਾਕ ਗੁਰਦਾਸਪੁਰ ਦੇ ਪਿੰਡ ਹਯਾਤਨਗਰ ਵਿਚ  ਉਦਮੀ ਕਿਸਾਨ ਕਪਿਲ ਬਹਿਲ ਵੱਲੋਂ 2.5 ਏਕੜ ਰਕਬੇ ਵਿੱਚ ਮੱਕੀ ਦੀ ਬਿਜਾਈ ਕਰਨ ਸਮੇਂ ਉਚੇਚੇ ਤੌਰ ਤੇ ਪਹੁੰਚੇ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਡਾ ਅਮਰੀਕ ਸਿੰਘ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਕਾਸ਼ਤ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਜਿਸ ਕਾਰਣ ਭਵਿੱਖ ਵਿੱਚ ਖੇਤੀ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ।  ਉਨਾਂ ਦੱਸਿਆ ਕਿ ਭਵਿੱਖ ਦੀ ਖੇਤੀ ਨੂੰ ਟਿਕਾਊ ਬਣਾਉਣ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ 2000 ਹੈਕ.ਰਕਬਾ ਝੋਨੇ ਦੀ ਖੇਤੀ ਹੇਠੋਂ ਕੱਢ ਕੇ ਮੱਕੀ ਦੀ ਕਾਸ਼ਤ ਹੇਠਾਂ ਲਿਆਉਣ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਤਕਰੀਬਨ 597 ਹੈਕ ਰਕਬੇ ਵਿੱਚ ਸਾਉਣੀ ਰੁੱਤ ਦੀ ਮੱਕੀ ਦੀ ਕਾਸ਼ਤ ਕੀਤੀ ਜਾ ਚੁੱਕੀ ਹੈ ਜਦ ਕਿ ਪਿਛਲੇ ਸਾਲ ਮੱਕੀ ਹੇਠ ਰਕਬਾ ਲਗਭਗ ਨਾਂ ਦੇ ਬਰਾਬਰ ਸੀ।

ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਜੋ ਕਿਸਾਨ ਝੋਨੇ ਦੀ ਖੇਤੀ ਕਰਨ ਦੀ ਬਜਾਏ  ਸਾਉਣੀ ਰੁੱਤ ਵਾਲੀ ਮੱਕੀ ਦੀ ਕਾਸ਼ਤ ਕਰੇਗਾ ,ਉਨਾਂ ਨੁੰ ਪ੍ਰਤੀ ਹੈਕ 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਸਿੱਧੇ ਬੈਂਕ ਖਾਤਿਆਂ ਵਿਚ ਦਿੱਤੇ ਜਾਣਗੇ । ਉਨਾਂ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵਲੋਂ ਮੱਕੀ ਦੀ ਖਰੀਦ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੱਕੀ ਦੀ ਖਰੀਦ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਮੱਕੀ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ਤੇ ਕਰਨ ਨੂੰ ਯਕੀਨੀ ਬਣਾਏਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਅਤੇ ਖ਼ੇਤੀਬਾੜੀ ਅਧਿਕਾਰੀਆਂ ਵਿਚ ਤਾਲਮੇਲ ਵਧਾਉਣ ਲਈ ਪਿੰਡਾਂ ਦੇ 30 ਅਗਾਂਹਵਧੂ ਨੌਜਵਾਨ  ਬਤੌਰ ਕਿਸਾਨ ਮਿੱਤਰ ਨਿਯੁਕਤ ਕੀਤੇ ਗਏ ਹਨ ਅਤੇ ਹਰੇਕ ਕਿਸਾਨ ਮਿੱਤਰ ਲਈ ਮੱਕੀ ਦੀ ਕਾਸ਼ਤ ਕਰਨੀ ਜ਼ਰੂਰੀ ਹੋਵੇਗੀ।ਉਨਾਂ ਦਸਿਆ ਕਿ ਦੇਸ਼ ਵਿਚ ਇਥਾਨੋਲ਼ ਦੀ ਮੰਗ ਦਿਨੋ ਦਿਨ ਵਧ ਰਹੀ ਹੈ ਅਤੇ ਏਥਾਨੋਲ਼ ਮੱਕੀ ਜਾਂ ਚੌਲਾਂ ਦੇ ਟੋਟੇ ਤੋਂ ਹੀ ਬਣਾਇਆ ਜਾਂਦਾ ਹੈ।ਉਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੈਟਰੋਲ ਵਿਚ 20 ਫੀਸਦੀ ਏਥਾਨੋਲ ਮਿਲਾ ਕੇ ਗੱਡੀਆਂ ਵਿੱਚ ਵਰਤਣਾ ਲਾਜ਼ਮੀ ਕਰ ਦਿੱਤਾ ਹੈ ਇਸ ਲਈ ਮੱਕੀ ਦੀ ਮੰਗ ਨੂੰ ਪੂਰਿਆਂ ਕਰਨ ਲਈ ਮੱਕੀ ਹੇਠ ਰਕਬਾ ਵਧਾਉਣ ਦੀ ਜ਼ਰੂਰਤ ਹੈ।ਉਨਾਂ ਦੱਸਿਆ ਕਿ ਕਿਸਾਨਾਂ ਨੂੰ ਮੱਕੀ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਪਿੰਡ ਪੱਧਰ ਤੇ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।ਉਨਾਂ ਸਮੂਹ ਕਿਸਾਨਾਂ ਨੂੰ ਅਪੀਲ  ਕੀਤੀ ਕਿ ਹਰੇਕ ਕਿਸਾਨ ਘੱਟੋ ਘੱਟ ਇੱਕ ਹੈਕ. ਰਕਬਾ ਮੱਕੀ ਹੇਠ ਜ਼ਰੂਰ ਲਿਆਵੇ ਤਾਂ ਜੋਂ ਝੋਨੇ ਦੀ ਕਾਸ਼ਤ ਨਾਲ ਆਉਣ ਵਾਲੀਆਂ ਭਵਿਖੀ ਸਮੱਸਿਆਵਾਂ ਘੱਟ ਕੀਤੀਆਂ ਜਾ ਸਕਣ। ਬਲਾਕ ਖੇਤੀਬਾੜੀ ਅਫ਼ਸਰ ਡਾ. ਗਗਨਦੀਪ ਸਿੰਘ  ਨੇ ਦੱਸਿਆ ਕਿ ਗਰਮੀ ਰੁੱਤ ਦੀ ਮੱਕੀ ਦੀ ਕਾਸ਼ਤ ਕਰਨ ਦੀ ਬਜਾਏ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਕਿਸਾਨਾਂ ਅੰਦਰ ਮੱਕੀ ਦੀ
ਬਿਜਾਈ ਕਰਨ ਲਈ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਜੇਕਰ ਝੋਨੇ ਤੋਂ ਹੁੰਦੇ ਮੁਨਾਫ਼ੇ ਦੇ ਬਰਾਬਰ ਮੱਕੀ ਦੀ ਫ਼ਸਲ ਤੋਂ ਲੈਣਾ ਹੈ ਤਾਂ ਪ੍ਰਤੀ ਏਕੜ 33000 ਬੂਟਿਆਂ ਦੀ ਗਿਣਤੀ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ
ਪ੍ਰਤੀ ਏਕੜ 33000 ਬੂਟਿਆਂ ਦੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਮੱਕੀ ਦੀ ਬਿਜਾਈ ਨੁਮੈਟਿਕ ਪਲਾਂਟਰ ਜਾਂ ਵੱਟਾਂ ਤੇ ਚੋਗ ਕੇ ਜਾਂ ਮੱਕੀ ਦੀ ਬਿਜਾਈ ਕਰਨ ਵਾਲੀ ਡਰਿੱਲ ਨਾਲ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ 20 ਮਈ ਤੋਂ ਅਖੀਰ ਜੂਨ ਤੱਕ ਕੀਤੀ ਜਾ ਸਕਦੀ ਹੈ।

ਉਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਬਾਅਦ ਹਲਕੀਆਂ ਜ਼ਮੀਨਾਂ ਵਿਚ 500 ਗ੍ਰਾਮ , ਦਰਮਿਆਨੀਆਂ ਜ਼ਮੀਨਾਂ ਵਿਚ 600 ਗ੍ਰਾਮ ਅਤੇ ਭਾਰੀਆਂ ਜ਼ਮੀਨਾਂ ਵਿਚ 800 ਗ੍ਰਾਮ ਐਟਰਾਟਾਫ਼ ਨਦੀਨਨਾਸ਼ਕ ਪ੍ਰਤੀ ਏਕੜ ਦਾ ਛਿੜਕਾ ਕਰਨਾ ਚਾਹੀਦਾ। ਖ਼ੇਤੀਬਾੜੀ ਵਿਕਾਸ ਅਫ਼ਸਰ ਡਾ ਮਨਜੀਤ ਸਿੰਘ  ਨੇ ਕਿਹਾ ਕਿ ਜੇਕਰ ਪੀ ਏ ਯੂ ਵਲੋਂ ਕੀਤੀਆਂ ਸਿਫਾਰਸ਼ਾਂ ਨਾਲ ਮੱਕੀ ਦੀ ਕਾਸ਼ਤ ਕੀਤੀ ਜਾਵੇ ਤਾਂ 25-30 ਕੁਇੰਟਲ ਪ੍ਰਤੀ ਏਕੜ ਪੈਦਾਵਾਰ ਲਈ ਜਾ ਸਕਦੀ ਹੈ ਜੋ ਝੋਨੇ ਤੋਂ ਹੋਣ ਵਾਲੀ ਆਮਦਨ ਦੇ ਨੇੜੇ ਤੇੜੇ ਪਹੁੰਚ ਜਾਂਦੀ ਹੈ।  ਅਗਾਂਹਵਧੂ ਕਿਸਾਨ ਕਪਿਲ ਬਹਿਲ  ਨੇ ਦੱਸਿਆ ਕਿ ਉਸ ਵਲੋਂ ਆਮ ਕਰਕੇ ਝੋਨੇ ਦੀ ਕਾਸ਼ਤ ਦੇ ਨਾਲ ਨਾਲ ਸਬਜ਼ੀਆਂ ਅਤੇ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਪ੍ਰੰਤੂ ਇਸ ਵਾਰ ਪੰਜਾਬ ਸਰਕਾਰ ਵਲੋਂ ਕੀਤੇ ਉਪਰਾਲਿਆਂ ਸਦਕਾ ਝੋਨੇ ਹੇਠੋਂ  ਰਕਬਾ ਕੱਢ ਕੇ ਮੱਕੀ ਦੀ ਕਾਸ਼ਤ ਕਰਨ ਜਾ ਰਿਹਾ ਹੈ। ਇਸ ਮੌਕੇ ਕਸ਼ਿਸ਼ ਠਾਕੁਰ ਫੀਲਡ ਵਰਕਰ,  ਕਿਸਾਨ ਹਰਪਾਲ ਸਿੰਘ ਆਦਿ ਹਾਜ਼ਰ ਸਨ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ