ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਚੰਡੀਗੜ੍ਹ/ਐਸਏਐਸ ਨਗਰ (ਮੋਹਾਲੀ), 21 ਨਵੰਬਰ:–

ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸਏਐਸ ਨਗਰ (ਮੋਹਾਲੀ) ਵਿਖੇ ਐਨਡੀਏ ਪ੍ਰੈਪਰੇਟਰੀ ਵਿੰਗ ਲਈ ਇੱਕ ਸਮਰਪਿਤ ਰਿਹਾਇਸ਼ੀ ਬਲਾਕ ਦਾ ਉਦਘਾਟਨ ਕੀਤਾ ਹੈ। ਇਸ ਸਹੂਲਤ ਦਾ ਨਾਮ ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾਹ ਦੇ ਨਾਂ ਉੱਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਜਨਮ ਅੰਮ੍ਰਿਤਸਰ ਵਿੱਚ ਹੋਇਆ ਸੀ। ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਦੇ ਨੌਜਵਾਨਾਂ, ਖਾਸ ਕਰਕੇ ਲੜਕੀਆਂ ਨੂੰ ਦੇਸ਼ ਦੀ ਸੇਵਾ ਲਈ ਸਸ਼ਕਤ ਬਣਾਉਣ ਦੇ ਸਮਰਪਣ ਨੂੰ ਦਰਸਾਉਂਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ 2.46 ਕਰੋੜ ਰੁਪਏ ਨਾਲ ਤਿਆਰ ਕੀਤਾ ਇਹ ਅਤਿ-ਆਧੁਨਿਕ ਹੋਸਟਲ ਇੱਕ ਵਿਆਪਕ ਰਿਹਾਇਸ਼ੀ ਅਤੇ ਸਿਖਲਾਈ ਸਹੂਲਤਾਂ ਨਾਲ ਲੈਸ ਹੈ ਜਿਸ ਵਿੱਚ ਸਾਈਬਰ ਲੈਬ, ਇਨਡੋਰ ਸ਼ੂਟਿੰਗ ਰੇਂਜ ਅਤੇ ਉੱਚ ਪੱਧਰੀ ਫਿਟਨੈਸ ਸਹੂਲਤਾਂ ਸ਼ਾਮਲ ਹਨ, ਜੋ ਐਨਡੀਏ ਲਈ ਤਿਆਰੀ ਕਰ ਰਹੀਆਂ ਤਕਰਬੀਨ 40 ਮਹਿਲਾ ਕੈਡਿਟਾਂ ਲਈ ਇੱਕ ਢੁਕਵਾਂ ਮਾਹੌਲ ਪ੍ਰਦਾਨ ਕਰੇਗਾ। ਇਹ ਸਹੂਲਤ ਅਜਿਹੀਆਂ ਕੈਡਿਟਾਂ ਨੂੰ ਤਿਆਰੀ ਲਈ ਇੱਕ ਸਹਾਇਕ ਅਤੇ ਆਦਰਸ਼ ਮਾਹੌਲ ਪ੍ਰਦਾਨ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੇ ਕਮਿਸ਼ਨਡ ਅਫ਼ਸਰਾਂ ਵਜੋਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਸੂਬਾ ਸਰਕਾਰ ਵੱਲੋਂ ਇਸ ਸੰਸਥਾ ਦੀ ਐਡਮਿਨਸਟ੍ਰੇਸ਼ਨ ਨੂੰ ਪੂਰੇ ਸਮਰਥਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਜੁਲਾਈ 2023 ਵਿੱਚ ਇਸ ਸੰਸਥਾ ਅੰਦਰ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਸੀ, ਜਿਸ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੀਆਂ ਚਾਹਵਾਨ ਲੜਕੀਆਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਹੈ।

ਇਸ ਦੌਰਾਨ ਰੋਜ਼ਗਾਰ ਉਤਪਤੀ ਮੰਤਰੀ ਨੇ ਐਨਡੀਏ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੀਆਂ ਉਨ੍ਹਾਂ ਲੇਡੀ ਕੈਡਿਟਾਂ ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਨਾਮ ਕਮਿਸ਼ਨ ਵਾਸਤੇ ਸਿਫ਼ਾਰਸ਼ ਕੀਤੇ ਗਏ ਹਨ। ਇਨ੍ਹਾਂ ਲੜਕੀਆਂ ਵਿੱਚ ਲੇਡੀ ਕੈਡੇਟ ਸਹਿਜਲਦੀਪ ਕੌਰ ਨੇ ਐਸਐਸਬੀ ਇੰਟਰਵਿਊ ਵਿੱਚ ਪੂਰੇ ਭਾਰਤ ‘ਚੋਂ ਮੁੰਡਿਆਂ ਅਤੇ ਕੁੜੀਆਂ ਵਿੱਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਇਤਿਹਾਸ ਰਚਿਆ ਹੈ ਅਤੇ ਅਜਿਹਾ ਕਰ ਕੇ ਦਿਖਾਉਣ ਵਾਲੀਆ ਉਹ ਪਹਿਲੀ ਲੜਕੀ ਹੈ। ਇਹ ਇੱਕ ਨਵਾਂ ਅਧਿਆਏ ਦੀ ਸ਼ੁਰੂਆਤ ਹੈ, ਜੋ ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਵਰਦੀ ਪਹਿਨਣ ਅਤੇ ਦੇਸ਼ ਸੇਵਾ ਲਈ ਅਗਵਾਈ ਵਾਸਤੇ ਪ੍ਰੇਰਿਤ ਕਰਨ ਸਬੰਧੀ ਮਾਈ ਭਾਗੋ ਪ੍ਰੈਪਰੇਟਰੀ ਇਸਟੀਚਿਊਟ ਦੀ ਹਿੰਮਤੀ ਭਾਵਨਾ ਦਾ ਨਤੀਜਾ ਹੈ।

ਲੇਡੀ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਅਸੀਂ ਆਪਣੀਆਂ ਧੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੂੰ ਹਰ ਪੱਖੋਂ ਢੁਕਵਾਂ ਮਾਹੌਲ ਪ੍ਰਦਾਨ ਕਰ ਰਹੇ ਹਾਂ। ਇਸ ਉਦੇਸ਼ ਲਈ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀ ਪੂਰੀ ਵਾਹ ਲਾਉਣ ਲਈ ਵਚਨਬੱਧ ਹੈ। ਇਹ ਵਿੰਗ ਸਾਡੇ ਵਿਸ਼ਵਾਸ ਦਾ ਪ੍ਰਮਾਣ ਹੈ ਕਿ ਪੰਜਾਬ ਦੀਆਂ ਕੁੜੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਹਥਿਆਰਬੰਦ ਸੈਨਾਵਾਂ ਵਿੱਚ ਮੋਹਰਲੀ ਕਤਾਰ ਤੋਂ ਅਗਵਾਈ ਕਰਨਗੀਆਂ।” 

Advertisement

Latest News

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ...
ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ -- ਕੈਬਨਿਟ ਮੰਤਰੀ ਡਾ. ਬਲਜੀਤ ਕੌਰ
‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ - 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ
ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ
ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ