ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ 18 ਕਰੋੜ 57 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਦੋਦਾ/ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 13 ਸਤੰਬਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਸ੍ਰੀ ਅਮਨ ਅਰੋੜਾ ਨੇ ਗਿੱਦੜਬਾਹਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ 18 ਕਰੋੜ 57 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਵਿਕਾਸ ਪੱਧਰ ਦੇ ਕੰਮਾਂ ਦੀ ਲੜੀ ਤਹਿਤ ਗਿੱਦੜਬਾਹਾ ਹਲਕੇ ਦੇ ਪਿੰਡ ਦੂਹੇ ਵਾਲਾ, ਮਧੀਰ, ਛੱਤੇਆਣਾ, ਦੋਦਾ, ਕਾਉਣੀ, ਕੋਟਲੀ ਅਬਲੂ ਅਤੇ ਕੋਠੇ ਹਿੰਮਤਪੁਰਾ ਵਿਖੇ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਨੀਂਹ ਪੱਧਰ ਰੱਖੇ ਗਏ ਹਨ ਅਤੇ ਜਲਦੀ ਹੀ ਆਉਣ ਵਾਲੇ ਦਿਨਾਂ ਵਿੱਚ ਇਹਨਾਂ ਕੰਮਾਂ ਨੂੰ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸੱਤ ਪਿੰਡਾਂ ਵਿੱਚ 130 ਕਿਲੋਮੀਟਰ ਲੰਮੀਆਂ 23 ਸੜਕਾਂ, ਫਿਰਨੀਆਂ ਅਤੇ ਲਿੰਕ ਸੜਕਾਂ ਦਾ ਨਵੀਨੀਕਰਨ ਨਾਲ ਇਨ੍ਹਾਂ ਪਿੰਡ ਦੇ ਵਾਸੀਆਂ ਨੂੰ ਫਾਇਦਾ ਹੋਵੇਗਾ, ਜਿਸ ਨਾਲ ਉਹਨਾਂ ਨੂੰ ਆਵਾਜਾਈ ਦੌਰਾਨ ਸੌਖ ਮਿਲੇਗੀ ਅਤੇ ਸਮੱਸਿਆਵਾਂ ਦਾ ਹੱਲ ਹੋਵੇਗਾ।
ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਗਿੱਦੜਬਾਹਾ ਹਲਕੇ ਦੇ ਬਕਾਇਆ ਕੰਮਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਸ਼ੁਰੂ ਕਰਵਾਕੇ ਜਲਦੀ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਗਿੱਦੜਬਾਹਾ ਵਾਸੀ ਜੋ ਕਿ ਪਿਛਲੇ ਲੰਮੇ ਸਮੇਂ ਤੋ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਸਨ ਅਤੇ ਹੁਣ ਉਹਨਾਂ ਨੂੰ ਭਵਿੱਖ ਵਿੱਚ ਵੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ ।
ਇਸ ਮੌਕੇ ਸ੍ਰੀ ਦਵਿੰਦਰਜੀਤ ਸਿੰਘ ਲਾਡੀ ਢੋਸ ਹਲਕਾ ਵਿਧਾਇਕ ਧਰਮਕੋਟ, ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ. ਹਰਦੀਪ ਸਿੰਘ ਡਿੰਪੀ ਢਿੱਲੋਂ, ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ, ਜਗਦੇਵ ਸਿੰਘ ਬਾਂਮ, ਸ੍ਰੀ ਜਸ਼ਨ ਬਰਾੜ ਵਾਇਸ ਚੇਅਰਮੈਨ ਮੌਜੂਦ ਸਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ., ਸ੍ਰੀ ਅਵਤਾਰ ਸਿੰਘ ਰਾਜਪਾਲ ਡੀ.ਐਸ.ਪੀ ,ਐਡਵੋਕੇਟ ਹਰਦੀਪ ਸਿੰਘ, ਸ੍ਰੀ ਲਖਬੀਰ ਸਿੰਘ, ਕਿਰਨਪਾਲ ਸਿੰਘ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਜਸਪਾਲ ਸਿੰਘ, ਸ੍ਰੀ ਜਸਵਿੰਦਰ ਸਿੰਘ ਬੱਬਲੂ ਪ੍ਰਧਾਨ ਟਰੱਕ ਯੂਨੀਅਨ, ਜਸਵਿੰਦਰ ਸਿੰਘ ਨੰਬਰਦਾਰ, ਜਗਸੀਰ ਸਿੰਘ, ਫੌਜੀ, ਜਗਮੋਹਨ ਸਿੰਘ ਸੁਖਣਾ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।