ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਚੰਡੀਗੜ੍ਹ, 5 ਅਪ੍ਰੈਲ:

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।

ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਕੁੱਲ 43,321 ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਜਾ ਚੁੱਕੀਆਂ ਹਨ ਤਾਂ ਜੋ ਉਹ ਅਰਜ਼ੀਆਂ ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰ ਸਕਣ। ਇਹ ਸਿਸਟਮ ਲਾਗੂ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਇਨ੍ਹਾਂ ਸਥਾਨਕ ਨੁਮਾਇੰਦਿਆਂ ਕੋਲ ਵਾਰ ਵਾਰ ਗੇੜੇ ਲਗਾਉਣ ਤੋਂ ਛੁਟਕਾਰਾ ਮਿਲੇਗਾ।

ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ 41,000 (ਲਗਭਗ 95 ਫ਼ੀਸਦ) ਤੋਂ ਵੱਧ ਆਨਲਾਈਨ ਲੌਗਇਨ ਆਈ.ਡੀਜ਼. ਪਹਿਲਾਂ ਹੀ ਤਿਆਰ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸੂਬੇ ਦੇ ਸਾਰੇ ਸਥਾਨਕ ਪ੍ਰਤੀਨਿਧੀਆਂ ਦੀਆਂ ਲਾਗਇਨ ਆਈ.ਡੀਜ਼. ਇਸ ਮਹੀਨੇ ਦੇ ਆਖੀਰ ਤੱਕ ਬਣਾ ਦਿੱਤੀਆਂ ਜਾਣਗੀਆਂ ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਾਰੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਂਦਿਆਂ ਸੂਬਾ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਕਦਮ ਤਹਿਤ ਸੂਬੇ ਦੇ ਵਸਨੀਕ ਹੈਲਪਲਾਈਨ ਨੰਬਰ-1076 'ਤੇ ਕਾਲ ਕਰਕੇ ਘਰ ਬੈਠੇ 406 ਸੇਵਾਵਾਂ ਦਾ ਲਾਹਾ ਲੈ ਸਕਦੇ ਹਨ। ਡਿਲੀਵਰੀ ਫੀਸ ਵਿੱਚ ਕਟੌਤੀ ਕਰਨ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਮਜ਼ੋਰ ਵਿੱਤੀ ਹਾਲਾਤ ਵਾਲੇ ਨਾਗਰਿਕ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਣ।

 ਪੰਜਾਬ ਸਰਕਾਰ ਦੀ ਆਪਣੇ ਨਾਗਰਿਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਅਤੇ ਉਹਨਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਕਈ ਪਹਿਲੂਆਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਨਵੀਨਤਾਕਾਰੀ ਆਈ.ਟੀ. ਅਤੇ ਈ-ਗਵਰਨੈਂਸ ਹੱਲ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਵਿੱਚ ਵਧੇਰੇ ਸੁਧਾਰ ਅਤੇ ਪਾਰਦਰਸ਼ੀ ਸੇਵਾ ਪ੍ਰਦਾਨ ਕਰਨ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਬੋਰਡ ਨੇ ਕਈ ਮੁੱਖ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ, ਜਿਨ੍ਹਾਂ ਵਿੱਚ ਈ-ਸੇਵਾ, ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.), ਸੂਚਨਾ ਦਾ ਅਧਿਕਾਰ (ਆਰ.ਟੀ.ਆਈ.) ਪੋਰਟਲ, ਐਮ-ਸੇਵਾ, ਸਟੇਟ ਐਡਮਿਸ਼ਨ ਪੋਰਟਲ, ਕੁਨੈਕਟ ਪੋਰਟਲ ਅਤੇ ਵਿਜ਼ਟਰ ਪਾਸ ਪ੍ਰਬੰਧਨ ਪ੍ਰਣਾਲੀ ਸ਼ਾਮਲ ਹਨ।

ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀ ਘਨਸ਼ਿਆਮ ਥੋਰੀ, ਡਾਇਰੈਕਟਰ ਸੁਚੱਜਾ ਪ੍ਰਸ਼ਾਸਨ ਸ੍ਰੀ ਗਿਰੀਸ਼ ਦਿਆਲਨ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀਮਤੀ ਦੀਪਤੀ ਉੱਪਲ, ਰਾਜ ਟਰਾਂਸਪੋਰਟ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Tags:

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ