ਅਮਨ ਅਰੋੜਾ ਦੇ ਯਤਨਾਂ ਸਦਕਾ ਸੁਨਾਮ ਵਿਖੇ ਬਣੇਗਾ ਸੂਬੇ ਦਾ ਪਹਿਲਾ ਸਟੇਟ ਹਾਈਵੇ ਟਰੌਮਾ ਸੈਂਟਰ

ਅਮਨ ਅਰੋੜਾ ਦੇ ਯਤਨਾਂ ਸਦਕਾ ਸੁਨਾਮ ਵਿਖੇ ਬਣੇਗਾ ਸੂਬੇ ਦਾ ਪਹਿਲਾ ਸਟੇਟ ਹਾਈਵੇ ਟਰੌਮਾ ਸੈਂਟਰ

ਸੁਨਾਮ (ਊਧਮ ਸਿੰਘ ਵਾਲਾ), 5 ਜੁਲਾਈ (000) - ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੀ ਮੁਹਿੰਮ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਵਿਸ਼ੇਸ਼ ਯਤਨਾਂ ਸਦਕਾ ਸੁਨਾਮ ਸ਼ਹਿਰ ਵਿੱਚ ਸੂਬੇ ਦਾ ਪਹਿਲਾ ਸਟੇਟ ਹਾਈਵੇ ਟਰੌਮਾ ਸੈਂਟਰ ਸ਼ੁਰੂ ਹੋਣ ਜਾ ਰਿਹਾ ਹੈ। ਇਸ 10 ਬੈਡ ਵਾਲੇ ਟਰੌਮਾ ਸੈਂਟਰ ਦੀ ਇਮਾਰਤ ਦਾ ਨੀਂਹ ਪੱਥਰ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸਥਾਨਕ ਸਬ ਡਵੀਜ਼ਨਲ ਹਸਪਤਾਲ ਵਿਖੇ ਰੱਖਿਆ।

ਇਸ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਇਸ ਵੇਲੇ ਸਿਰਫ ਪੰਜ ਟਰੌਮਾ ਸੈਂਟਰ ਜਲੰਧਰ, ਖੰਨਾ, ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਚੱਲ ਰਹੇ ਹਨ। ਇਹ ਸਾਰੇ ਪੰਜ ਸੈਂਟਰ ਨੈਸ਼ਨਲ ਹਾਈਵੇਜ਼ ਉੱਪਰ ਸਥਿਤ ਹਨ। ਸੁਨਾਮ ਵਿਖੇ ਬਣਨ ਵਾਲਾ ਟਰੌਮਾ ਸੈਂਟਰ ਸੂਬੇ ਦਾ ਪਹਿਲਾ ਸਟੇਟ ਹਾਈਵੇ ਟਰੌਮਾ ਸੈਂਟਰ ਹੋਵੇਗਾ। ਜੋ ਕਿ ਪੂਰੀ ਮਾਲਵਾ ਬੈਲਟ ਫਾਜ਼ਿਲਕਾ ਤੋਂ ਲੈ ਕੇ ਚੰਡੀਗੜ੍ਹ ਤੱਕ ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਲਈ ਮੁੱਢਲੀ ਸਹਾਇਤਾ ਦੇ ਨਾਲ ਨਾਲ ਮੁਕੰਮਲ ਇਲਾਜ਼ ਪ੍ਰਦਾਨ ਕਰੇਗਾ।

ਉਹਨਾਂ ਕਿਹਾ ਕਿ ਇਹ ਕੋਈ ਲੋਕਾਂ ਦੀ ਮੰਗ ਨਹੀਂ ਸੀ, ਸਗੋਂ ਉਹਨਾਂ ਦੀ ਲੰਮੇ ਸਮੇਂ ਦੀ ਨਿੱਜੀ ਇੱਛਾ ਸੀ ਕਿ ਸੁਨਾਮ ਸ਼ਹਿਰ ਵਿੱਚ ਇਹ ਸਹੂਲਤ ਹੋਵੇ। ਜਿਸ ਲਈ ਉਹ ਪਿਛਲੇ ਤਿੰਨ ਸਾਲ ਤੋਂ ਯਤਨ ਕਰ ਰਹੇ ਸਨ। ਅੱਜ ਫਾਜ਼ਿਲਕਾ ਤੋਂ ਲੈ ਕੇ ਚੰਡੀਗੜ੍ਹ ਤੱਕ ਕੋਈ ਵੀ ਟਰੌਮਾ ਸੈਂਟਰ ਨਹੀਂ ਹੈ। ਇਹ ਸੈਂਟਰ ਬਣਨ ਨਾਲ ਇਸ ਸੜਕ ਤੋਂ ਗੁਜ਼ਰਨ ਵਾਲੇ ਲੱਖਾਂ ਰਾਹਗੀਰਾਂ ਨੂੰ ਸਹੂਲਤ ਮਿਲੇਗੀ। ਇਹ ਸੈਂਟਰ ਦੀ ਇਮਾਰਤ ਦਾ ਕੰਮ ਅਗਲੇ 8 ਮਹੀਨੇ ਵਿੱਚ ਪੂਰਾ ਕੀਤਾ ਜਾਵੇਗਾ।

ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦੇ ਚੱਲਦਿਆਂ ਸਰਕਾਰੀ ਹਸਪਤਾਲਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਡਾਕਟਰਾਂ ਅਤੇ ਹੋਰ ਸਟਾਫ ਦੀ ਭਰਤੀ ਨਹੀਂ ਹੋਈ। ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੰਮ ਕਰਨਾ ਸ਼ੁਰੂ ਕੀਤਾ ਹੈ ਉਦੋਂ ਤੋਂ ਸਿਹਤ ਵਿਭਾਗ ਸਮੇਤ ਹਰੇਕ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਹਨਾਂ ਕਿਹਾ ਕਿ ਅਗਲੇ ਇੱਕ ਸਾਲ ਵਿੱਚ ਸੂਬੇ ਭਰ ਦੇ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਦੇ ਨਾਲ ਨਾਲ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਪੂਰੀ ਕਰ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਹੁਣ ਤੱਕ 19 ਕਰੋੜ ਰੁਪਏ ਦੇ ਕਰੀਬ ਫੰਡ ਇਕੱਲੇ ਸੁਨਾਮ ਹਸਪਤਾਲ ਵਿੱਚ ਖਰਚੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਹਸਪਤਾਲ ਵਿੱਚ 9 ਕਮਰਿਆਂ ਦਾ ਓ ਪੀ ਡੀ ਬਲਾਕ, ਬਲੱਡ ਬੈਂਕ ਬਣ ਚੁੱਕੇ ਹਨ ਅਤੇ ਛੇ ਜ਼ਿਲ੍ਹਿਆਂ ਦੇ ਡਰੱਗ ਵੇਅਰਹਾਊਸ ਦਾ ਨਿਰਮਾਣ ਜੰਗੀ ਪੱਧਰ ਉੱਤੇ ਜਾਰੀ ਹੈ। ਉਹਨਾਂ ਕਿਹਾ ਕਿ ਹਲਕਾ ਸੁਨਾਮ ਦਾ ਵਿਕਾਸ ਅਤੇ ਲੋਕ ਸੇਵਾ ਉਹਨਾਂ ਦੀ ਡਿਊਟੀ ਹੈ। ਹਲਕੇ ਦੇ ਲੋਕਾਂ ਨੇ ਹੀ ਉਹਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ। ਇਹ ਸੇਵਾ ਨਿਭਾਅ ਕੇ ਉਹ ਆਪਣਾ ਫਰਜ਼ ਵੀ ਪੂਰਾ ਕਰ ਰਹੇ ਹਨ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਐਸ ਡੀ ਐੱਮ ਸ਼੍ਰੀਮਤੀ ਮਨਜੀਤ ਕੌਰ, ਸਿਵਲ ਸਰਜਨ ਡਾਕਟਰ ਸੰਜੇ ਕਾਮਰਾ, ਐੱਸ ਡੀ ਓ ਸੰਜੀਵ ਕੁਮਾਰ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਹਲਕਾ ਸਗੰਠਨ ਇੰਚਾਰਜ ਅਵਤਾਰ ਸਿੰਘ ਇਲਵਾਲ, ਮਨਪ੍ਰੀਤ ਬਾਂਸਲ, ਮੰਨੀ ਸਰਾਓ ਪਾਰਟੀ ਦੇ ਅਹੁਦੇਦਾਰ ਅਤੇ ਭਾਰੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

Tags:

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646