ਗਾਰਮੈਂਟ ਟੈਕਨੋਲਜ਼ੀ ਸੰਸਥਾਨ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

 ਗਾਰਮੈਂਟ ਟੈਕਨੋਲਜ਼ੀ ਸੰਸਥਾਨ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ 23 ਮਈ 2024—

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅੱਜ ਸਰਕਾਰੀ ਗਾਰਮੈਂਟ ਟੈਕਨੋਲਜ਼ੀ ਸੰਸਥਾਨਹਾਲ ਗੇਟ ਵਿਖੇ ਵੋਟਰ ਜਾਗਰੂਕਤਾ  ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਵਿੱਚ 2023 ਬੈਚ ਦੇ ਆਈ.ਏ.ਐਸ.ਅਧਿਕਾਰੀ ਅਤੇ ਸਹਾਇਕ ਕਮਿਸ਼ਨਰ ਸ਼੍ਰੀਮਤੀ ਸੋਨਮ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।ਇਸ ਮੌਕੇ ਬੋਲਦੇ ਹੋਏ ਉਹਨਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਚੋਣ ਸਾਖ਼ਰਤਾ ਕਲੱਬਾਂ ਵਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਦਾ ਮੁੱਖ ਮਕੱਸਦ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਅਲੱਗ-ਅਲੱਗ ਵਰਗਾਂ ਤੱਕ ਪਹੁੰਚਾਣਾ ਹੈ।ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ ਤੇ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ  ਚੋਣ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਮਾਜ ਦੇ ਹਨ ਵਰਗ ਨੂੰ ਅਗਾਮੀ ਲੋਕਸਭਾ ਚੋਣਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਚੋਣ ਸਾਖ਼ਰਤਾਂ ਕਲਬਾਂ ਦੀ ਪ੍ਰਸ਼ੰਸਾ ਕਰਦੇ ਹੋਏ ਉਹਨਾਂ ਕਿਹਾ ਕਿ ਇਹਨਾਂ ਕਲਬਾਂ ਦੇ ਯਤਨਾਂ ਸਦਕਾ ਹੀ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਅੰਮ੍ਰਿਤਸਰ ਜਿਲ੍ਹੇ ਨੂੰ ਦੋ ਵਾਰ ਸਵੀਪ ਗਤੀਵਿਧੀਆਂ ਲਈ ਪਹਿਲਾ ਸਥਾਨ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਭਾਰਤ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਇਆ ਜਾਂਦਾ ਹੈਇਸ ਲਈ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਚੋਣਾਂ ਦੇ ਪਰਵ ਵਿੱਚ ਆਪਣੀ ਸ਼ਮੂਲੀਅਤ ਦਰਜ਼ ਕਰਵਾਉਂਦੇ ਹੋਏ ਆਪਣੇ ਵੋਟ ਦੇਣ ਦੇ ਹੱਕ ਦੀ ਵਰਤੋਂ ਕਰੀਏ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਆਈ ਟੀ ਆਈਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਸੰਜੀਵ ਸ਼ਰਮਾ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਬਜੁਰਗ ਅਤੇ ਦਿਿਵਆਂਗ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨ,ਜਿਸਦਾ ਲਾਭ ਦਿਵਿਆਂਗ ਵੋਟਰ ਸਕਸ਼ਮ ਐਪ ਤੇ ਰਜਿਸਟਰੇਸ਼ਨ ਕਰਵਾ ਕੇ ਲੈ ਸਕਦੇ ਹਨ।ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਦੇ ਹਰ ਪੋਲਿੰਗ ਬੂਥ ਉੱਪਰ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ।ਉਹਨਾਂ ਕਿਹਾ ਕਿ ਦਿਿਵਆਂਗ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।

ਇਸ ਮੌਕੇ ਨੋਡਲ ਅਫ਼ਸਰ ਸਵੀਪ ਸ.ਬਰਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹਾਇਤਾ ਲਈ ਵੋਟਰ ਹੈਲਪਲਾਈਨ ਟੋਲ ਫ਼੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ,ਜਿਸ ਉੱਤੇ ਡਾਈਲ ਕਰਕੇ ਵੋਟਰ ਕੋਈ ਵੀ ਜਾਣਕਾਰੀ ਲੈ ਸਕਦਾ ਹੈ।

ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਜੁਗਰਾਜ ਸਿੰਘ ਪੰਨੂੰਜ਼ਿਲ੍ਹਾ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ,ਆਸ਼ੂ ਧਵਨ ਅਤੇ ਪੰਕਜ ਕੁਮਾਰ ਵੀ ਸ਼ਾਮਲ ਸਨ।

Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ