ਸੌ ਦਿਨਾਂ ਮੁਹਿੰਮ ਤਹਿਤ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ
By Azad Soch
On
ਫਾਜਿਲਕਾ 10 ਅਗਸਤ
ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਨਵਦੀਪ ਕੌਰ, ਫਾਜਿਲਕਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋ ਸੌ ਦਿਨਾਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ ਸੰਵੇਦਨਸ਼ੀਲਤਾ ਲਿੰਗ ਬਾਰੇ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਲੜਕੀਆਂ ਦੀ ਸੁਰੱਖਿਆ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਡੀ.ਐਚ.ਈ.ਡਬਲਿਊ ਸਟਾਫ ਅਤੇ ਸਖੀ ਵਨ ਸਟਾਪ ਸੈਂਟਰ, ਫਾਜਿਲਕਾ ਸਟਾਫ, ਸਕੂਲ ਮੁਖੀ ਸ਼੍ਰੀਮਤੀ ਮੀਨੂੰ, ਪੰਜਾਬੀ ਮਾਸਟਰ ਸ਼੍ਰੀ ਸਰਵਜੀਤ ਕੰਬੋਜ, ਪੰਜਾਬੀ ਟੀਚਰ ਸ਼੍ਰੀਮਤੀ ਅੰਜੂ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਨੁਮਾਇੰਦੇ ਸ਼੍ਰੀ ਮੰਗਾ ਸਿੰਘ ਵੀ ਹਾਜ਼ਰ ਸਨ।
Tags:
Latest News
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
19 Sep 2024 08:17:48
ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ...