ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਕੈਂਪ ਲਗਾਇਆ
ਮਾਨਸਾ, 21 ਨਵੰਬਰ:
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਖੁਸ਼ਵੀਰ ਕੌਰ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਹੱਬ ਟੀਮ (DHEW) ਵੱਲੋਂ ਬਲਾਕ ਝੁਨੀਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਸ੍ਰੀਮਤੀ ਸਰਬਜੀਤ ਕੌਰ, ਐਸ.ਐਫ.ਐਲ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਬਾਰੇ ਜਾਗਰੂਕਤਾ ਕੀਤਾ ਗਿਆ ਅਤੇ ਔਰਤਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿਚ ਚਲਾਈਆ ਜਾ ਰਹੀਆ ਔਰਤਾਂ ਨਾਲ ਸਬੰਧਤ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਸਖੀ ਸੈਂਟਰ ਤੋਂ ਸ੍ਰੀਮਤੀ ਮਨਪ੍ਰੀਤ ਕੌਰ, ਸੈਂਟਰ ਇੰਚਾਰਜ ਵੱਲੋਂ ਸਖੀ ਸੈਂਟਰ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਹਿਲਾ ਹੈਲਪਲਾਈਨ ਨੰਬਰ 181 ਬਾਰੇ ਜਾਣੂ ਕਰਵਾਇਆ।
ਇਸ ਮੌਕੇ ਆਸ਼ਾ ਵਰਕਰ, ਏ.ਐੱਨ.ਐੱਮ. ਅਤੇ ਸੈੱਲਫ ਹੈਲਪ ਗਰੁੱਪ ਦੇ ਮੈਂਬਰ ਹਾਜ਼ਰ ਸਨ।


