ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ

ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ

ਫਾਜ਼ਿਲਕਾ, 09 ਦਸੰਬਰ

ਨਸ਼ਿਆਂ ਖਿਲਾਫ ਜਾਰੀ ਜੰਗ ਵਿਚ ਸਮਾਜ ਦਾ ਹਰੇਕ ਵਰਗ ਆਪਣਾ ਅਹਿਮ ਰੋਲ ਨਿਭਾ ਰਿਹਾ ਹੈ ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾਨਿਰਦੇਸ਼ਾ *ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਾਜ਼ਿਲਕਾ ਸ੍ਰੀ ਜ਼ਸਪਾਲ ਸਿੰਘ ਦੀ ਹਦਾਇਤਾਂ ਅਨੁਸਾਰ ਪਿੰਡ ਡੰਗਰ ਖੇੜਾ ਵਿਖੇ ਨੁਕੜ ਨਾਟਕ ਅਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਪਿੰਡ ਦੇ ਸਰਪੰਚ ਸ੍ਰੀਮਤੀ ਸ਼ੈਫਾਲੀ ਟਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੋਜਵਾਨ ਪੀੜ੍ਹੀ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਅਤੇ ਸਹੀ ਰਾਹੇ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਉਨ੍ਹਾ ਕਿਹਾ ਕਿ ਸਾਡਾ ਆਉਣ ਵਾਲਾ ਭਵਿੱਖ ਸਿਹਤਮੰਦ ਤੇ ਤੰਦਰੁਸਤ ਹੋਵੇਇਸ ਲਈ ਨੌਜਵਾਨਾਂ ਨੂੰ ਮਾੜੀ ਸੰਗਤ ਦਾ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੀ ਐਨਰਜੀ ਨੂੰ ਸਕਾਰਾਤਮਕ ਪਾਸੇ ਲਾਉਣ ਤੇ ਸੂਬੇ ਅਤੇ ਦੇਸ਼ ਦੀ ਪ੍ਰਗਤੀ ਵੱਲ ਕੇਂਦਰਿਤ ਕਰਨ ਲਈ ਤਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਮਾੜੀਆਂ ਆਦਤਾਂ ਤੋਂ ਬਚਾਉਣ ਲਈ ਜਿਥੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ  ਅਤੇ ਪੜਾਈ ਨਾਲ ਜੋੜਨਾ ਹੈ, ਇਸ ਲਈ ਪਿੰਡ ਵਿਖੇ ਲਾਇਬ੍ਰੇਰੀ, ਖੇਡ ਮੈਦਾਨ ਆਦਿ ਹੋਰ ਉਪਰਾਲੇ ਕੀਤੇ ਜਾਣਗੇ। ਤਾਂ ਜੋ ਨੋਜਵਾਨ ਸਹੀ ਰਾਹੇ ਪਵੇ।

ਸਿਖਿਆ ਵਿਭਾਗ ਤੋਂ ਨੋਡਲ ਅਫਸਰ ਵਿਜੈ ਪਾਲ ਤੇ ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਖਿਆ ਵਿਭਾਗ ਵੱਲੋਂ ਸਮੇਂ ਸਮੇਂ *ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਤੇ ਕੰਪੇਨ ਚਲਾਈ ਜਾ ਰਹੀ ਹੈ ਤਾਂ ਜੋ ਬਚਿਆਂ ਨੂੰ ਮੁਢ ਤੋਂ ਹੀ ਨਸ਼ਿਆਂ ਵਿਰੁਧ ਪ੍ਰੇਰਿਤ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੇਕੰਡਰੀ ਸਕੂਲ ਡਬਵਾਲਾ ਕਲਾਂ ਤੋਂ ਅਧਿਆਪਕ ਕੁਲਜੀਤ ਭੱਟੀ ਦੀ ਅਗਵਾਈ ਵਿਚ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਲੜਕੇ ਦੇ ਅਧਿਆਪਕ ਦੀਪਕ ਕੰਬੋਜ ਦੀ ਅਗਵਾਈ ਵਿਚ ਖੇਡੇ ਏ ਨਾਟਕ ਵਿਚ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਸੰਦੇਸ਼ ਰਾਹੀਂ ਦੱਸਿਆ ਗਿਆ ਕਿ ਨਸ਼ਿਆਂ ਦੀ ਦਲਦਲ ਵਿਚ ਫਸਣ ਨਾਲ ਅਸੀਂ ਆਪਣੇ ਆਪ ਨੂੰ ਤਾਂ ਬਰਬਾਦ ਕਰਦੇ ਹੀ ਹਾਂ ਸਗੋਂ ਆਪਣੇ ਪਰਿਵਾਰਸਕੇ ਸਬੰਧੀਆਂ ਤੇ ਸਮਾਜ ਤੋਂ ਵੀ ਛੁਟ ਜਾਂਣੇ ਹਾ। ਇਸ ਕਰਕੇ ਇਸ ਮਾੜੀ ਸੰਗਤ ਵਿਚ ਨਾ ਪੈਣਾ ਹੈ ਤੇ ਆਪਣੇ ਆਲੇਦੁਆਲੇ ਕਿਸੇ ਨੂੰ ਪੈਣ ਦੇਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਇਸ ਅਭਿਆਨ ਨੂੰ ਹਰ ਇਕ ਵਿਅਕਤੀ ਹਰ ਇਕ ਘਰ ਤੱਕ ਲੈ ਕੇ ਜਾਣਾ ਹੈ ਤਾਂ ਜ਼ੋ ਕੋਈ ਵੀ ਨਾਗਰਿਕ ਇਸ ਦਲਦਲ ਵਿਚ ਨਾ ਫਸ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਇਸ ਦਲਦਲ ਵਿਚ ਫਸ ਚੁੱਕਾ ਹੈ ਤਾਂ ਉਸ ਨੂੰ ਇਸ ਮਾੜੀ ਆਦਤ ਤੋਂ ਛੁਟਕਾਰਾ ਦਵਾਉਣ ਲਈ ਯਤਨੀ ਕਰਨੇ ਚਾਹੀਦੇ ਹਨ। ਇਸ ਦੌਰਾਨ ਹਾਜਰੀਨ ਨੂੰ ਪ੍ਰਸ਼ੰਸਾ ਪੱਤਰ ਵੀ ਵੰਡੇ ਗਏ। ਮੰਚ ਦਾ ਸੰਚਾਲਨ ਸ੍ਰੀ ਲਾਲ ਚੰਦ ਹਿੰਦੀ ਮਾਸਟਰ ਨਿਹਾਲ ਖੇੜਾ ਵੱਲੋਂ ਬਾਖੂਬੀ ਢੰਗ ਨਾਲ ਪੇਸ਼ ਕੀਤਾ ਗਿਆ

ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਤੋਂ ਅੰਕਿਤ, ਸੁਰਿੰਦਰ, ਸਾਬਕਾ ਸਰਪੰਚ ਖਜਾਨ ਚੰਦ ਟਾਕ, ਮੈਂਬਰ ਸੁਭਾਸ਼ ਚੌਧਰੀ,ਬਿਮਲਾ ਦੇਵੀ, ਸੰਜੈ, ਅਨੀਤਾ, ਮੌਨਾ ਦੇਵੀ, ਸੁਮਨ ਬਾਲਾ, ਕ੍ਰਿਸ਼ਨ ਲਾਲ, ਸ਼ਕੁਤਲਾ, ਮਨਪ੍ਰੀਤ, ਪਵਨਦੀਪ ਮੌਜੂਦ ਸਨ।

Tags:

Advertisement

Latest News

ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
-ਪ੍ਰਦਰਸ਼ਨਾਂ 'ਤੇ ਪਾਬੰਦੀ ਗੈਰ-ਜਮਹੂਰੀ, ਇਹ ਪੰਜਾਬ ਯੂਨੀਵਰਸਿਟੀ ਦਾ ਤਾਨਾਸ਼ਾਹੀ ਹੁਕਮ - ਮੀਤ ਹੇਅਰ - ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ,...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621
ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ :-ਡਾ ਬਲਜੀਤ ਕੌਰ
ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ