ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ

ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ

ਤਰਨ ਤਾਰਨ,  12 ਜਨਵਰੀ: ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੇ ਯੋਗ ਅਗਵਾਈ ਹੇਠ ਦਫਤਰ ਸਰਜਨ ਵਿਖੇ ਰਾਸ਼ਟਰੀ ਬਾਲ ਸਵਾਸਥ ਕਰਿਆਕਰਮ (ਆਰ. ਬੀ. ਐਸ. ਕੇ) ਨਾਲ ਸੰਬੰਧਿਤ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮ ਬਾਰੇ ਸਕੂਲਾਂ ਦੇ ਵਿੱਚ ਵਿਦਿਆਰਥੀ ਦੀ ਸਿਹਤ ਜਾਂਚ ਅਤੇ ਜਾਗਰੂਕਤਾ ਫੈਲਾਉਣ ਦੀ ਹਿਦਾਇਤ ਕੀਤੀ ਗਈ।

ਇਸ ਮੌਕੇ ਆਪਣੇ ਸੰਬੋਧਨ ਦੇ ਵਿੱਚ ਸਿਵਿਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਂਸ ਅਤੇ 100 ਦੀਨੀ ਟੀਬੀ  ਜਾਗਰੂਕਤਾ ਮੁਹਿੰਮ ਬਾਰੇ ਸਕੂਲਾਂ ਦੇ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫਲਾਈ ਜਾਵੇ। ਉਹਨਾਂ ਕਿਹਾ ਕਿ ਆਰਬੀਐਸਕੇ ਦੀਆਂ ਟੀਮਾਂ ਜਦੋਂ ਵੀ ਸਕੂਲਾਂ ਅਤੇ ਆਗਣਵਾੜੀ ਕੇਂਦਰਾਂ ਦਾ ਦੌਰਾ ਕਰਦੀਆਂ ਹਨ ਤਾਂ ਸਾਂਸ ਪ੍ਰੋਗਰਾਮ, ਟੀਬੀ ਪ੍ਰੋਗਰਾਮ ਅਤੇ ਟੀਕਾਕਰਨ ਪ੍ਰੋਗਰਾਮ ਬਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ ਜਰੂਰ ਗੱਲਬਾਤ ਕਰਨ।

 ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਆਰਬੀਐਸਕੇ ਪ੍ਰੋਗਰਾਮ ਤਹਿਤ ਜਿੱਥੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਦਾ 30 ਬਿਮਾਰੀਆਂ ਦਾ ਇਲਾਜ ਬਿਲਕੁਲ ਮੁਫਤ ਸਿਹਤ ਵਿਭਾਗ ਵੱਲੋਂ ਕੀਤਾ ਜਾਂਦਾ ਹੈ।
 ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਚੱਲ ਰਹੇ ਡਿਸਟਰਿਕਟ ਅਰਲੀ ਇੰਟਰਵੈਂਸ਼ਨ ਸੈਂਟਰ (ਡੀ. ਈ.ਆਈ. ਸੀ) ਰਾਹੀਂ ਬੱਚਿਆਂ ਦਾ ਇਲਾਜ ਅਤੇ ਕਾਉਂਸਲਿੰਗ ਕੀਤੀ ਜਾਂਦਾ ਹੈ ਅਤੇ ਬੀਤੇ ਦਿਨੀ ਜ਼ਿਲ੍ਹੇ ਦੇ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਇਸ ਕੇਂਦਰ ਦਾ ਦੌਰਾ ਵੀ ਕੀਤਾ ਗਿਆ।

ਇਸ ਮੌਕੇ ਜ਼ਿਲਾ ਟੀਬੀ ਅਫ਼ਸਰ ਡਾ. ਰਾਜਬੀਰ ਸਿੰਘ, ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਆਰਬੀਐਸਕੇ ਕੋਆਰਡੀਨੇਟਰ ਸ਼੍ਰੀਮਤੀ ਰਜਨੀ ਸ਼ਰਮਾ ਆਦਿ  ਰਹੇ।

Tags:

Advertisement

Latest News

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ
Chandigarh,13, FEB,2025,(Azad Soch News):- ਸਰਕਾਰ ਦੀ ਕੈਬਨਿਟ ਮੀਟਿੰਗ (Cabinet Meeting) ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ,ਇਸ...
ਉੱਤਰਾਖੰਡ ਸਰਕਾਰ ਕੈਲਾਸ਼ ਜਾਣ ਵਾਲੇ ਯਾਤਰੀਆਂ ਲਈ ਹਵਾਈ ਸੇਵਾ ਸ਼ੁਰੂ ਕਰਨ ਜਾ ਰਹੀ ਹੈ
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਨਾਲ ਮਾਰਸੇਲ ਵਿੱਚ ਭਾਰਤੀ ਕੌਂਸਲੇਟ ਦਾ ਉਦਘਾਟਨ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-02-2025 ਅੰਗ 686
ਹਰਿਆਣਾ ਦਾ ਬਜਟ ਸੈਸ਼ਨ ਅਗਲੇ ਮਹੀਨੇ 7 ਮਾਰਚ ਤੋਂ ਸ਼ੁਰੂ ਹੋਵੇਗਾ
ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ
ਲੋਕਾਟ ਖਾਣ ਨਾਲ ਹੋਣਗੇ ਬਹੁਤ ਫ਼ਾਇਦੇ