ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਚੰਡੀਗੜ੍ਹ: 25 ਮਈ: ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਪੰਜਾਬ ਰਾਜ ਵਿੱਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫਲਤਾ ਪੂਰਵਕ ਨੇਪਰੇ ਚੜ੍ਹ ਚੁੱਕੀ ਹੈ। ਪ੍ਰੀ ਮੈਪਿੰਗ ਦੌਰਾਨ ਪੰਜਾਬ ਰਾਜ ਵਿੱਚ ਸਾਲ 2003 ਵਿੱਚ ਹੋਈ ਐਸ.ਆਈ.ਆਰ. ਨੂੰ ਆਧਾਰ ਬਣਾ ਕੇ ਮੌਜੂਦਾ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰਾਂ ਦੀ ਪ੍ਰੀ ਮੈਪਿੰਗ ਨਹੀਂ ਹੁੰਦੀ ਤਾਂ ਉਸ ਵੋਟਰ ਨੂੰ ਬੀ.ਐਲ.ਓ. ਵਲੋਂ ਦਿੱਤੇ ਗਏ ਗਣਨਾ ਫ਼ਾਰਮ ਨੂੰ ਭਰ ਕੇ ਮੁੜ ਬੀ.ਐਲ. ਓ. ਕੋਲ ਜਮ੍ਹਾਂ ਕਰਵਾਉਣਾ ਹੋਵੇਗਾ ਜਿਸ ਉਪਰੰਤ ਸਬੰਧਤ ਵੋਟਰ ਦਾ ਨਾਮ ਡ੍ਰਾਫਟ ਰੋਲ ਵਿਚ ਜੋੜ ਦਿੱਤਾ ਜਾਵੇਗਾ।

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਰਾਜ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਬੀ.ਐਲ.ਓ. ਨਾਲ ਵੱਧ ਤੋਂ ਵੱਧ ਸਹਿਯੋਗ ਕਰਨ।

 

Advertisement

Latest News

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ
ਚੰਡੀਗੜ੍ਹ: 25 ਮਈ: ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ...
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ
ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼, ਦੇਸ਼ ਨੂੰ ਬਣਾ ਰਹੀਆਂ ਨੇ ਆਰਥਿਕ ਗੁਲਾਮ: ਕੁਲਦੀਪ ਧਾਲੀਵਾਲ
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ
ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਵੋਟਾਂ ਭਲਕੇ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ
ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ
ਚੋਣ ਆਬਜ਼ਰਵਰ ਅਮਿਤ ਸਰੀਨ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਲਈ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਹੋਈ