ਸਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ - ਡਿਪਟੀ ਕਮਿਸ਼ਨਰ

ਸਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ - ਡਿਪਟੀ ਕਮਿਸ਼ਨਰ

ਸੰਗਰੂਰ, 9 ਜੂਨ (000) - ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ, ਉਹ ਕਿਸੇ ਵੀ ਜ਼ਿਲ੍ਹੇ ਦੇ ਆਰਥਿਕ ਅਤੇ ਹੋਰ ਪੱਖਾਂ ਦੇ ਸੰਦਰਭ ਵਿੱਚ ਹੀ ਬਣਾਈਆਂ ਜਾਂਦੀਆਂ ਹਨ। ਇਸ ਲਈ ਉਹਨਾਂ ਜ਼ਿਲ੍ਹਾ ਸੰਗਰੂਰ ਵਿੱਚ ਕੰਮ ਕਰ ਰਹੀਆਂ ਬੈਂਕਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਯੋਜਨਾ ਦੇ ਸਾਲਾਨਾ ਟੀਚੇ ਨੂੰ ਪ੍ਰਾਪਤ ਕਰਨਾ ਹਰੇਕ ਬੈਂਕ ਦਾ ਫਰਜ਼ ਬਣਦਾ ਹੈ। ਉਹ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਰਿਵਿਊ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰ ਰਹੇ ਸਨ।

ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਬੈਂਕਾਂ ਨੂੰ ਖੇਤੀਬਾੜੀ ਖੇਤਰ ਅਤੇ ਹੋਰ ਤਰਜੀਹੀ ਖੇਤਰਾਂ ਦੇ ਟੀਚੇ ਹਰ ਹਾਲ ਵਿੱਚ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਦੱਸਣਯੋਗ ਹੈ ਲੰਘੇ ਵਿੱਤੀ ਸਾਲ ਦੌਰਾਨ ਤਰਜੀਹੀ ਖੇਤਰ ਵਿੱਚ 98.34 ਫੀਸਦੀ, ਖੇਤੀਬਾੜੀ ਖੇਤਰ ਵਿੱਚ 102.39 ਫੀਸਦੀ ਅਤੇ ਐੱਮ ਐੱਸ ਐੱਮ ਈ ਖੇਤਰ ਵਿੱਚ 93.36 ਫੀਸਦੀ ਟੀਚਾ ਪ੍ਰਾਪਤ ਕੀਤਾ ਗਿਆ ਹੈ। ਜੋ ਕਿ ਕੁੱਲ 84.94 ਫੀਸਦੀ ਬਣਦਾ ਹੈ। ਇਸਨੂੰ ਹੋਰ ਵਧਾਉਣ ਬਾਰੇ ਕਿਹਾ ਗਿਆ।

ਉਹਨਾਂ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਕਈ ਬੈਂਕਾਂ ਵਾਲਿਆਂ ਨੂੰ ਖੁਦ ਹੀ ਕਈ ਲੋਕ ਹਿੱਤ ਸਕੀਮਾਂ ਦੀ ਜਾਣਕਾਰੀ ਨਹੀਂ ਹੈ। ਜਾਣਕਾਰੀ ਦੀ ਅਣਹੋਂਦ ਵਿੱਚ ਉਹ ਆਮ ਲੋਕਾਂ ਨੂੰ ਵੀ ਜਾਣਕਾਰੀ ਦੇਣ ਵਿੱਚ ਅਸਮਰੱਥ ਹੁੰਦੇ ਹਨ। ਇਹੀ ਕਾਰਨ ਹੈ ਕਿ ਕਈ ਲੋੜਵੰਦ ਲੋਕ ਇਹਨਾਂ ਸਕੀਮਾਂ ਦਾ ਲਾਭ ਲੈਣ ਤੋਂ ਵੀ ਵਾਂਝੇ ਰਹਿ ਜਾਂਦੇ ਹਨ। ਉਹਨਾਂ ਨੇ ਲੀਡ ਬੈਂਕ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਬੈਂਕਾਂ ਵਾਲਿਆਂ ਅਤੇ ਆਮ ਲੋਕਾਂ ਦੀ ਜਾਣਕਾਰੀ ਲਈ ਜਾਗਰੂਕਤਾ ਕੈਂਪ ਲਗਾਏ ਜਾਣ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਅੱਟਲ ਪੈਨਸ਼ਨ ਯੋਜਨਾ ਆਦਿ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਫੀ ਮਹੱਤਵਪੂਰਨ ਹਨ। ਇਸ ਕਰਕੇ ਇਹਨਾਂ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਬੈਂਕਾਂ ਨੂੰ ਕਿਹਾ ਕਿ ਇਸ ਸਬੰਧੀ ਕੈਂਪ ਲਗਾਏ ਜਾਣ। ਦਿਹਾਤੀ ਖੇਤਰਾਂ ਦੀਆਂ ਬੈਂਕਾਂ ਵੀ ਕੈਂਪ ਲਗਾਉਣਾ ਜ਼ਰੂਰੀ ਬਣਾਉਣ। ਲੋਨ ਮਨਜੂਰ ਨਾ ਹੋਣ ਕਾਰਨ ਲੋਕ ਪਿੱਛੇ ਹੱਟ ਜਾਂਦੇ ਹਨ ਅਤੇ ਉਹ ਆਪਣੇ ਪੈਰਾਂ ਉੱਤੇ ਖੜ੍ਹੇ ਨਹੀਂ ਹੋ ਸਕਦੇ। ਖਾਸ ਕਰਕੇ ਗਰੀਬ ਲੋਕਾਂ ਨੂੰ ਛੋਟੇ ਕਰਜ਼ੇ ਦੇਣ ਤੋਂ ਬਿਲਕੁਲ ਵੀ ਆਨਾਕਾਨੀ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਜਿਹੜੇ ਬੈਂਕ ਸਵੈ ਸਹਾਇਤਾ ਗਰੁੱਪਾਂ ਨੂੰ ਕਰਜ਼ਾ ਨਹੀਂ ਦੇ ਰਹੇ ਉਹਨਾਂ ਨਾਲ ਵੀ ਸਖਤੀ ਨਾਲ ਪੇਸ਼ ਆਇਆ ਜਾਵੇਗਾ।

ਉਹਨਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ ਕਰਜ਼ਾ ਸਕੀਮਾਂ ਦਾ ਲਾਭ ਹਰੇਕ ਨੂੰ ਮਿਲੇ। ਇਹ ਵਿਭਾਗਾਂ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਸਿਰਫ ਯੋਗ ਵਿਅਕਤੀਆਂ ਦਾ ਹੀ ਅਪਲਾਈ ਕਰਵਾਇਆ ਜਾਵੇ। ਤਾਂ ਜੋ ਬੈਂਕਾਂ ਵਾਲਿਆਂ ਦਾ ਸਮਾਂ ਬਰਬਾਦ ਨਾ ਹੋਵੇ। ਮੀਟਿੰਗ ਵਿੱਚ ਲੀਡ ਬੈਂਕ ਮੈਨੇਜਰ ਸ਼੍ਰੀ ਸੰਜੀਵ ਅਗਰਵਾਲ, ਰਿਜ਼ਰਵ ਬੈਂਕ ਆਫ਼ ਇੰਡੀਆ ਤੋਂ ਸ਼੍ਰੀ ਆਲੋਕ ਰੰਜਨ, ਨਾਬਾਰਡ ਦੇ ਡੀ.ਡੀ.ਐਮ. ਸ਼੍ਰੀ ਮੁਨੀਸ਼ ਗੁਪਤਾ ਅਤੇ ਹੋਰ ਵੀ ਮੌਜੂਦ ਸਨ।

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ