ਸਰਕਾਰੀ ਕਾਲਜ ਰੋਪੜ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ
By Azad Soch
On
ਰੂਪਨਗਰ, 25 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ, ਸਮੂਹ ਸਟਾਫ, ਵਿਦਿਆਰਥੀਆਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਠ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਬਾਣੀ ਦਾ ਕੀਰਤਨ ਕੀਤਾ ਗਿਆ।
ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਸਮੂਹ ਸੰਗਤਾਂ ਨੂੰ ਜੀ ਆਇਆ ਕਿਹਾ ਅਤੇ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਨੈਤਿਕ ਕਦਰਾਂ ਕੀਮਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
ਗੁਰਮਤਿ ਸਮਾਗਮ ਵਿੱਚ ਉਚੇਚੇ ਤੌਰ 'ਤੇ ਸੰਤ ਬਾਬਾ ਅਵਤਾਰ ਸਿੰਘ ਜੀ, ਗੁਰਦੁਆਰਾ ਹੈੱਡ ਦਰਬਾਰ, ਕੋਟ ਪੁਰਾਣ, ਟਿੱਬੀ ਸਾਹਿਬ ਹਾਜ਼ਰ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਤੋਂ ਸੇਧ ਲੈ ਕੇ ਜਿੰਦਗੀ ਵਿੱਚ ਨਿਮਰਤਾ, ਸਾਦਗੀ ਧਾਰਨ ਕਰਦਿਆਂ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਨੂੰ ਲਾਗੂ ਕਰਨ ਲਈ ਕਿਹਾ।
ਇਸ ਮੌਕੇ ਤੇ ਲੇਮਰਿਨ ਟੈੱਕ ਸਕਿੱਲ ਯੂਨਿਵਰਸਿਟੀ ਦੇ ਰਜਿਸਟਰਾਰ ਪ੍ਰੋ. ਬੀ. ਐੱਸ.ਸਤਿਆਲ ਨੇ ਵਿਦਿਆਰਥੀਆਂ ਨੂੰ ਧਾਰਮਿਕ ਅਕੀਦੇ ਵਿੱਚ ਰਹਿਣ ਦੀ ਪ੍ਰੇਰਨਾ ਦਿੱਤੀ।
ਇਸ ਦੇ ਨਾਲ ਹੀ ਡਾਇਰੈਕਟਰ ਓਵਰਸੀਜ਼ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ. ਇੰਦਰਪਾਲ ਸਿੰਘ ਚੱਢਾ ਨੇ ਗੁਰਮਤਿ ਸਿੱਖਿਆ ਅਨੁਸਾਰ ਕਦਰਾਂ-ਕੀਮਤਾਂ ਤੇ ਪਹਿਰਾ ਦੇਣ ਦੀ ਪ੍ਰੇਰਨਾ ਦਿੱਤੀ।
ਪਾਠੀ ਭਾਈ ਸਤਨਾਮ ਸਿੰਘ ਨੇ ਸੰਗਤਾਂ ਨੂੰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਜਾਪ ਕਰਵਾਇਆ ਅਤੇ ਕਾਲਜ ਦੇ ਵਿਦਿਆਰਥੀ ਅਰਮਾਨਦੀਪ ਸਿੰਘ, ਨਰਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਜੋੜਿਆਂ ਦੀ ਸੇਵਾ ਭਾਈ ਮੰਝ ਸੇਵਾ ਦਲ ਰੋਪੜ ਦੇ ਸ. ਨਿਰਮਲ ਸਿੰਘ ਦੀ ਟੀਮ ਵੱਲੋਂ ਨਿਭਾਈ ਗਈ। ਇਸ ਮੌਕੇ ਸ.ਭਾਗ ਸਿੰਘ ਮਦਾਨ ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਅਤੇ ਕੌਂਸਲਰ ਰਾਜੂ ਸਤਿਆਲ ਉਚੇਚੇ ਤੌਰ ਤੇ ਹਾਜਰ ਹੋਏ।
ਕਾਲਜ ਪ੍ਰਬੰਧਕਾਂ ਵੱਲੋਂ ਸੰਤ ਬਾਬਾ ਅਵਤਾਰ ਸਿੰਘ ਜੀ ਅਤੇ ਵੱਖ-ਵੱਖ ਸਖਸੀਅਤਾਂ ਡਾ. ਸੰਤ ਸੁਰਿੰਦਰ ਪਾਲ ਸਿੰਘ, ਸ . ਇੰਦਰਪਾਲ ਸਿੰਘ ਚੱਢਾ, ਹਰਪ੍ਰੀਤ ਕੌਰ, ਡਾ.ਹਰਜਸ ਕੌਰ, ਡੀ .ਏ.ਵੀ. ਸਕੂਲ ਰੋਪੜ ਦੇ ਪ੍ਰਿੰਸੀਪਲ ਸੰਗੀਤਾ ਰਾਣੀ, ਸ. ਭੁਪਿੰਦਰ ਸਿੰਘ, ਸ .ਜਗਤਾਰ ਸਿੰਘ, ਸ.ਅਜੀਤਪਾਲ ਸਿੰਘ, ਕਿਰਨਪ੍ਰੀਤ ਕੌਰ ਗਿੱਲ ਦਾ ਸਨਮਾਨ ਕੀਤਾ ਗਿਆ।
ਕਾਲਜ ਦੇ ਪੁਰਾਣੇ ਵਿਦਿਆਰਥੀ ਸ੍ਰੀ ਸੋਹਣ ਲਾਲ ਵਰਮਾ, ਦਰਸ਼ਨ ਸਿੰਘ ਥਿੰਦ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤਾ – ਪਿਤਾ, ਸ਼ਹਿਰ ਦੇ ਪਤਵੰਤੇ ਸੱਜਣ, ਕਾਲਜ ਦਾ ਟੀਚਿੰਗ/ ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ,ਸੁਭ ਕਰਮਨ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਕਨਵੀਨਰ ਪ੍ਰੋ. ਉਪਦੇਸ਼ਦੀਪ ਕੌਰ ਨੇ ਸੰਗਤਾਂ ਦਾ ਧੰਨਵਾਦ ਕੀਤਾ।
Related Posts
Advertisement
Latest News
14 Apr 2026 23:49:39
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
