ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

 ਬਠਿੰਡਾ, 15 ਮਈ : ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਵੱਲੋਂ ਅਕਾਦਮਿਕ ਅਤੇ ਵਿਦਿਆਰਥੀ ਗਤੀਵਿਧੀਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ ਵਧੀਕ ਡਾਇਰੈਕਟਰਤਕਨੀਕੀ ਸਿੱਖਿਆ ਪੰਜਾਬਚੰਡੀਗੜ੍ਹ ਸਮੋਹਨਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਸਮਾਗਮ ਦੀ ਸੁਰੂਆਤ ਮੁੱਖ ਮਹਿਮਾਨਪ੍ਰਿੰਸੀਪਲਪ੍ਰਧਾਨ ਅਤੇ ਸਕੱਤਰ ਐਸ.ਆਰ.ਸੀਅਤੇ ਮੁਖੀ ਵਿਭਾਗਾਂ ਵੱਲੋਂ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ

ਇਸ ਸਮਾਰੋਹ ਦੇ ਮੁੱਖ ਮਹਿਮਾਨ ਸਮੋਹਨਬੀਰ ਸਿੰਘ ਸਿੱਧੂ ਵੱਲੋਂ ਸੈਸ਼ਨ 2023-2024 ਦੌਰਾਨ ਕਲਾਸ ਅਤੇ ਸਟੇਟ ਬੋਰਡ ਵਿੱਚ ਮੈਰਿਟ ਪੋਜੀਸ਼ਨਾਂ ਹਾਸਲ ਕਰਨ ਵਾਲੇ ਅਤੇ ਵੱਖ-ਵੱਖ ਕਲੱਬ ਗਤੀਵਿਧੀਆਂ ਵਿੱਚ ਪੋਜੀਸ਼ਨਾਂ ਹਾਸਲ ਕਰਨ ਵਾਲੇ 139 ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਉਹਨਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਜਿੰਦਗੀ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਤਕਨੀਕੀ ਹੁਨਰ ਦੇ ਨਾਲ-ਨਾਲ ਜਿੰਦਗੀ ਜਿਉਣ ਦਾ ਹੁਨਰ ਵੀ ਸਿਖਣ ਨੂੰ ਕਿਹਾ

ਉਹਨਾਂ ਸਮੂਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਰਵਪੱਖੀ ਸਖ਼ਸੀਅਤ ਦਾ ਵਿਕਾਸ ਕਰਨ ਤੇ ਜੋਰ ਦਿੱਤਾ ਕਾਲਜ ਦੇ ਪ੍ਰਿੰਸੀਪਲ ਅਨੁਜਾ ਪੁਪਨੇਜਾ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਆਖਦਿਆਂ ਕਾਲਜ ਦੀਆਂ ਗਤੀਵਿਧੀਆਂ ਤੇ ਚਾਨਣਾਂ ਪਾਇਆ ਅਤੇ ਦੱਸਿਆ ਕਿ ਕਾਲਜ ਵਿਖੇ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਲਗਾਤਾਰ ਯਤਨ ਕੀਤੇ ਜਾਂਦੇ ਹਨ ਪ੍ਰਧਾਨ ਐਸ.ਆਰ.ਸੀਵੱਲੋਂ ਦੱਸਿਆ ਗਿਆ ਕਿ ਕਾਲਜ ਵਿੱਚ 13 ਵੱਖੋਂ-ਵੱਖਰੇ ਕਲੱਬਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਨ੍ਹਾਂ ਕਲੱਬਾਂ ਰਾਹੀਂ ਵਿਦਿਆਰਥੀਆਂ ਦੇ ਮੁਕੰਮਲ ਵਿਕਾਸ ਲਈ ਹਰ ਹਫ਼ਤੇ ਤਕਨੀਕੀ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ 

ਮੰਚ ਦਾ ਸੰਚਾਲਨ ਸ੍ਰੀਮਤੀ ਨਵਰੀਤ ਕੌਰ ਗਰੇਵਾਲ ਅਤੇ ਸ੍ਰੀਮਤੀ ਰਵਨੀਤ ਕੌਰ ਲੈਕਚਰਾਰ ਵੱਲੋਂ ਕੀਤਾ ਗਿਆ ਇਸ ਮੌਕੇ ਸਮੂਹ ਮੁਖੀ ਵਿਭਾਗ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ ਇਹ ਪ੍ਰੋਗਰਾਮ ਸਸੁਖਵਿੰਦਰ ਪ੍ਰਤਾਪ ਰਾਣਾਪ੍ਰਧਾਨ ਅਤੇ ਸ੍ਰੀਮਤੀ ਮੀਨਾ ਗਿੱਲਸਕੱਤਰ ਐਸ.ਆਰ.ਸੀਦੀ ਦੇਖ-ਰੇਖ ਹੇਠ ਨੇਪਰੇ ਚਾੜਿਆ

Tags:

Advertisement

Latest News