ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਸਾਬਤ ਹੋਵੇਗੀ'ਸਟੇਟ ਹੈਲਥ ਏਜੰਸੀ ਪੰਜਾਬ' ਵਲੋਂ ਤਿਆਰ ਮੋਬਾਈਲ ਐਪ-ਡਾ ਰਹਿਮਾਨ

ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਸਾਬਤ ਹੋਵੇਗੀ'ਸਟੇਟ ਹੈਲਥ ਏਜੰਸੀ ਪੰਜਾਬ' ਵਲੋਂ ਤਿਆਰ ਮੋਬਾਈਲ ਐਪ-ਡਾ ਰਹਿਮਾਨ

ਮਾਲੇਰਕੋਟਲਾ 02 ਜਨਵਰੀ

                ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚ ਸਿਹਤ ਖੇਤਰ ਨੂੰ ਮਜਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਅਤੇ ਇਸੇ ਲੜੀ ਵਿਚ ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਵਿਚ ਵਿਭਾਗ ਨੇ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ 'ਸਟੇਟ ਹੈਲਥ ਏਜੰਸੀ ਪੰਜਾਬਲਾਂਚ ਕੀਤੀ ਹੈ ਜੋ ਕਿ ਇੱਕ ਸ਼ਲਾਂਘਾਯੋਗ ਉਪਰਾਲਾ ਸਾਬਤ ਹੋਵੇਗਾ ।

          ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਪੰਜਾਬ ਸਰਕਾਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਰ ਖੇਤਰ ਵਿੱਚ ਪਾਰਦਰਸ਼ਤਾ ਦਾ ਲਗਾਤਾਰ ਵਾਧਾ ਕਰਨ ਲਈ ਹਰੇਕ ਖੇਤਰ ਨੂੰ ਡਿਜੀਟਲ ਪਲੇਟਫਾਰਮ ਨਾਲ ਜੋੜ੍ਹਨ ਦਾ ਉਪਰਾਲਾ ਸਾਧਿਆ ਹੈ ਤਾਂ ਜੋ ਆਮ ਲੋਕਾਂ ਦੀ ਅਪਰੋਚ ਵਿੱਚ ਇਜਾਫ਼ਾ ਹੋ ਸਕੇ । ਉਨ੍ਹਾਂ ਦੱਸਿਆ ਕਿ ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਇਸ ਸਕੀਮ ਨਾਲ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕਰਦੀ ਹੈ ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਹ ਮਹੱਤਵਪੂਰਨ ਸਹੂਲਤ ਇੱਕ ਵਿਲੱਖਣ ਸਕੀਮ ਹੈ ਕਿਉਂਕਿ ਇਸ ਵਿੱਚ ਉਨ੍ਹਾਂ ਲੱਖਾਂ ਵਾਧੂ ਵਿਅਕਤੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜੋ ਆਯੂਸ਼ਮਾਨ ਭਾਰਤ ਸਕੀਮ ਅਧੀਨ ਕਵਰ ਨਹੀਂ ਕੀਤੇ ਜਾਂਦੇ।

 ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰੀ ਅਤੇ ਸਰਕਾਰ ਵੱਲੋਂ ਇਮਪੈਨਲ ਕੀਤੇ ਗਏ ਹਸਪਤਾਲਾਂ ਵਿੱਚ ਛੇ ਕੈਟਾਗਰੀ ਦੇ ਲਾਭਪਾਤਰੀਆਂ ਨੂੰ ਕੈਸ਼ਲੈੱਸ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ । ਇਸ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨਛੋਟੇ ਵਪਾਰੀਸਮਾਰਟ ਰਾਸ਼ਨ ਕਾਰਡ ਧਾਰਕਲੇਬਰ ਬੋਰਡ ਨਾਲ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਸੂਬੇ ਭਰ ਤੋਂ ਲਗਭਗ 45 ਲੱਖ ਪਰਿਵਾਰ ਸ਼ਾਮਲ ਹਨ। ਵਿਧਾਇਕ ਮਾਲੇਰਕੋਟਲਾ ਨੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਰਜਿਸਟਰਡ ਹੋਣ ਦਾ ਸੱਦਾ ਦਿੱਤਾ ।

           ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਸਬੰਧੀ ਕਾਰਡਾਂ ਲਈ ਆਪਣੀ ਯੋਗਤਾ ਦਾ ਪਤਾ ਲਗਾਉਣ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਮੋਬਾਈਲ ਐਪ ਰਾਹੀਂ ਘਰ ਬੈਠੇ ਹੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।

               ਸਿਵਲ ਸਰਜਨ ਡਾ ਸੰਜੇ ਗੋਇਲ  ਨੇ ਦੱਸਿਆ ਕਿ ਜ਼ਿਲ੍ਹੇ  ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 02 ਲੱਖ 26 ਹਜਾਰ 164 ਯੋਗ ਲਾਭਪਾਤਰੀ ਰਜਿਸਟਰਡ ਹਨ । ਜਿਨ੍ਹਾਂ ਵਿੱਚੋਂ  ਸਾਲ 2024 ਦੌਰਾਨ ਕਰੀਬ 2887 ਲੋੜਵੰਦ ਮਰੀਜ਼ਾਂ ਨੂੰ ਕਰੀਬ 02 ਕਰੋੜ85 ਲੱਖ 30 ਹਜਾਰ ਦੀ ਲਾਗਤ ਦੇ ਮੁਫ਼ਤ ਇਲਾਜ  ਦੀ ਸੁਵਿਧਾ 03 ਸਰਕਾਰੀ ਅਤੇ 04 ਸੂਚੀਬੱਧ ਪ੍ਰਾਇਵੇਟ ਹਸਪਤਾਲਾਂ ਤੋਂ ਇਲਾਜ ਦੀ ਸੁਵਿੱਧਾ ਮੁਹੱਈਆ ਕਰਵਾਈ ਜਾ ਚੁੱਕੀ ਹੈ ।ਸਕੀਮ ਅਧੀਨ ਲਾਭ ਦੇਣ ਲਈ ਲਾਭਪਾਤਰੀਆਂ ਨੂੰ ਜ਼ਿਲ੍ਹੇ ਦੇ ਤਿੰਨ ਸਰਕਾਰੀ ਸਿਵਲ ਹਸਪਤਾਲ ਮਾਲੇਰਕੋਟਲਾ,ਸੀ ਐਚ.ਸੀ. ਅਹਿਮਦਗੜ੍ਹ,ਅਮਰਗੜ੍ਹ ਅਤੇ ਚਾਰ ਪ੍ਰਾਈਵੇਟ ਹਸਪਤਾਲ ਗੁਰਮੁੱਖ ਹਸਪਤਾਲ ਮਾਲੇਰਕੋਟਲਾ,ਪਟਿਆਲਾ ਹਸਪਤਾਲ,ਸਿੰਗਲਾ ਮਲਟੀ ਸਪੈਸ਼ਲਿਟੀ ਹਸਪਤਾਲ ਮਾਲੇਰਕੋਟਲਾ ਅਤੇ ਹਿੰਦ ਹਸਪਤਾਲ ਅਹਿਮਦਗੜ੍ਹ ਸੂਚੀਬੱਧ ਹਨ। ਜਿਨ੍ਹਾਂ ਤੋਂ ਲੋੜਵੰਦ ਮਰੀਜ 05 ਲੱਖ ਰੁਪਏ ਦਾ ਮੁਫਤ ਇਲਾਜ ਕਰਵਾ ਸਕਦੇ ਹਨ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ 'ਸਟੇਟ ਹੈਲਥ ਏਜੰਸੀ ਪੰਜਾਬਐਪ 'ਤੇ ਆਪਣੀ ਯੋਗਤਾ ਦੀ ਜਾਂਚ ਕਰਕੇ ਆਪਣੇ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ।

Tags:

Advertisement

Latest News

ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Noida,07 FEB,2025,(Azad Soch News):-  ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School)...
PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਇਸ ਤਾਰੀਖ ਤੱਕ ਹੋ ਸਕਦੀ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-02-2025 ਅੰਗ 735
Realme ਫਰਵਰੀ 'ਚ GT 7 ਪ੍ਰੋ ਰੇਸਿੰਗ ਐਡੀਸ਼ਨ ਫੋਨ ਲਾਂਚ ਕਰ ਰਿਹਾ ਹੈ
ਅਮਰੀਕੀ ਰਿਪਬਲਿਕਨ ਸੈਨੇਟਰ ਰਿਕ ਸਕਾਟ ਅਤੇ ਜੌਨ ਕੈਨੇਡੀ ਨੇ ਬਿਡੇਨ ਪ੍ਰਸ਼ਾਸਨ ਦੇ ਉਸ ਨਿਯਮ ਨੂੰ ਉਲਟਾਉਣ ਦੇ ਉਦੇਸ਼ ਨਾਲ ਇੱਕ ਪ੍ਰਸਤਾਵ ਪੇਸ਼ ਕੀਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ
ਚਮਕੀਲਾ ਦੀ ਸਫ਼ਲਤਾ ਤੋਂ ਬਾਅਦ ਇਮਤਿਆਜ਼ ਅਲੀ ਨਾਲ ਇੱਕ ਹੋਰ ਫਿਲਮ ਕਰਨਗੇ ਦਿਲਜੀਤ ਦੁਸਾਂਝ