ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

*ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ*

 

*•ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ 2025 ਲਾਗੂ ਕਰਨ ਦੀ ਪ੍ਰਵਾਨਗੀ*

 

 

ਚੰਡੀਗੜ੍ਹ, 26 ਮਾਰਚ:- ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ।

 

ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

 

ਮੰਤਰੀ ਮੰਡਲ ਨੇ ਇਸ ਐਕਟ ਨੂੰ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਲਿਆਉਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਐਕਟ ਨਾਲ ਰੇਤਾ ਤੇ ਬੱਜਰੀ ਦੀ ਪ੍ਰਾਸੈਸਿੰਗ ਵਿੱਚ ਲੱਗੀਆਂ ਕਰੱਸ਼ਰ ਇਕਾਈਆਂ ਤੇ ਸਕਰੀਨਿੰਗ ਪਲਾਂਟਾਂ ਦੀਆਂ ਗਤੀਵਿਧੀਆਂ ਨੂੰ ਨੇਮਬੱਧ ਕਰਨ ਲਈ ਵਿਭਾਗ ਮਜ਼ਬੂਤ ਹੋਵੇਗਾ। ਇਸ ਨਾਲ ਸੂਬੇ ਵਿੱਚ ਗੈਰ ਕਾਨੂੰਨੀ ਖਣਨ ਰੋਕਣ ਅਤੇ ਕਾਨੂੰਨੀ ਖਣਨ ਕਾਰਵਾਈਆਂ ਚਲਾਉਣ ਵਿੱਚ ਮਦਦ ਮਿਲੇਗੀ।

 

 

ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਪ੍ਰਵਾਨਗੀ

 

ਕੈਬਨਿਟ ਨੇ ਪੰਜਾਬ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਸੋਧ ਦਾ ਮੰਤਵ ਕਾਰੋਬਾਰੀ ਖ਼ਰਚੇ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਤਰੱਕੀ ਨੂੰ ਹੁਲਾਰਾ ਦੇਣਾ ਹੈ। ਇਸ ਤਹਿਤ ਜੇ ਕਿਸੇ ਵਿਅਕਤੀ ਨੇ ਕਰਜ਼ੇ ਉੱਤੇ ਪਹਿਲਾਂ ਹੀ ਅਸ਼ਟਾਮ ਡਿਊਟੀ ਦਾ ਭੁਗਤਾਨ ਕਰ ਦਿੱਤਾ ਹੈ ਅਤੇ ਬਾਅਦ ਵਿੱਚ ਮਾਰਗੇਜ਼ ਪ੍ਰਾਪਰਟੀ ਨੂੰ ਬਦਲੇ ਬਿਨਾਂ ਜਾਇਦਾਦ ਨੂੰ ਤਬਦੀਲ ਕਰਦਾ ਹੈ ਤਾਂ ਉਸ ਤੋਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ। ਜੇ ਨਵੇਂ ਕਰਜ਼ ਦੀ ਰਕਮ ਪਿਛਲੀ ਰਕਮ ਨਾਲੋਂ ਜ਼ਿਆਦਾ ਹੁੰਦੀ ਹੈ ਤਾਂ ਸਿਰਫ਼ ਵਾਧੂ ਰਕਮ ਉਤੇ ਹੀ ਡਿਊਟੀ ਲਈ ਜਾਵੇਗੀ।

Advertisement

Latest News

ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਂਆਂ ਸੇਵਾਵਾਂ ਸ਼ੁਰੂ ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਂਆਂ ਸੇਵਾਵਾਂ ਸ਼ੁਰੂ
ਪਟਿਆਲਾ, 16 ਜੂਨ:                 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ...
ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ
ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ
ਡੀਏਵੀ ਕੈਂਪ ਵਿਖੇ ਐਨਸੀਸੀ ਕੈਡੇਟ ਰਾਸ਼ਟਰ ਨਿਰਮਾਣ ਦੇ ਗੌਰਵ ਵਜੋਂ ਉੱਭਰੇ
ਯੁੱਧ ਨਸ਼ਿਆਂ ਵਿਰੁੱਧ ; ਡਿਪਟੀ ਕਮਿਸ਼ਨਰ ਵਲੋਂ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ 'ਚ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਲਈ ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਹਦਾਇਤ
ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ 'ਤੇ ਮਿਲਣਗੀਆਂ: ਡਿਪਟੀ ਕਮਿਸ਼ਨਰ
21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ - ਨਿਕਾਸ ਕੁਮਾਰ