ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

ਚੰਡੀਗੜ੍ਹ, 3 ਨਵੰਬਰ:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ।

ਸ. ਸੰਧਵਾਂ ਨੇ ਐਨ.ਪੀ.ਕੇ. ਨੂੰ ਫਾਸਫੋਰਸ ਦਾ ਬਦਲ ਦੱਸਦਿਆਂ ਯੂਰੀਆ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਮਾਹਿਰਾਂ ਵੱਲੋਂ ਸੁਝਾਏ ਅਨੁਸਾਰ ਡੀ.ਏ.ਪੀ. ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਹੋਰ ਜੈਵਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।

ਸਪੀਕਰ ਨੇ ਕਿਹਾ ਕਿ ਕਿਸਾਨ ਵੀਰ ਕਿਸਾਨ ਕਾਲ ਸੈਂਟਰ ਦੇ ਟੋਲ-ਫ੍ਰੀ ਟੈਲੀਫੋਨ ਨੰਬਰ 18001801551 'ਤੇ ਕਾਲ ਕਰਕੇ ਇਸ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਸਪੀਕਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਦੱਸਿਆ ਕਿ ਡੀਲਰਾਂ ਵੱਲੋਂ ਡੀ.ਏ.ਪੀ. ਨਾਲ ਬੇਲੋੜੇ ਉਤਪਾਦਾਂ ਦੀ ਜਬਰੀ ਵਿਕਰੀ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਸ. ਸੰਧਵਾਂ ਨੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਨੂੰ ਵੀ ਇਸ ਵਾਤਾਵਰਣ ਪੱਖੀ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

Tags:

Advertisement

Latest News

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ...
ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ
ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ