ਕਿਸਾਨਾਂ ਨੂੰ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਕਿਸਾਨਾਂ ਨੂੰ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਫ਼ਰੀਦਕੋਟ 19 ਮਈ,2024
 
ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਰੋਕਣ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫਸਰ ਸ. ਅਮਰੀਕ ਸਿੰਘ ਨੇ ਕਈ ਪਿੰਡਾਂ ਦਾ ਦੌਰਾ ਕੀਤਾ ਜਿੱਥੇ ਕਿਸਾਨਾਂ ਨੂੰ ਅੱਗ ਰਾਹੀਂ ਮਿੱਤਰ ਕੀੜਿਆ ਦੇ ਨੁਕਸਾਨ ਦੇ ਨਾਲ ਨਾਲ ਵਾਤਾਵਰਨ ਨੂੰ ਦੂਸ਼ਿਤ ਕਰਨਾ,ਦਰਖਤਾਂ ਦਾ ਨੁਕਸਾਨ, ਪੰਛੀਆਂ ਦੇ ਨੁਕਸਾਨ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ  ਜਿਲ੍ਹਾ ਫ਼ਰੀਦਕੋਟ ਵਿਚ ਪਿਛਲੇ ਸਾਲ ਕਣਕ ਦੇ ਨਾੜ ਨੂੰ ਅੱਗ ਲੱਗਣ ਦੇ 474 ਵਾਕਿਆ ਦਰਜ ਕੀਤੇ ਗਏ ਸਨ ਅਤੇ ਚਾਲੂ ਸਾਲ ਦੌਰਾਨ ਹੁਣ ਤਕ 295 ਅੱਗ ਲੱਗਣ ਦੇ ਵਾਕਿਆ ਦਰਜ ਕੀਤੇ ਗਏ ਹਨ,ਜਿਸ ਨੂੰ ਸੀਮਤ ਕਰਨ ਦੀ ਜ਼ਰੂਰਤ ਹੈ ਤਾਂ ਵਾਤਾਵਰਨ ਸ਼ੁੱਧ ਰਹਿ ਸਕੇ। ਕਣਕ ਦੇ ਨਾੜ ਦੀ ਅੱਗ ਨਾਲ ਪਿਛਲੇ ਦਿਨਾਂ ਦੌਰਾਨ ਹੋਏ ਹਾਦਸਿਆਂ ਕਾਰਨ ਕਈ ਕੀਮਤੀ ਮਨੁੱਖੀ,ਪਸ਼ੂ ਜਾਨਾਂ ਚਲੀਆਂ ਗਈਆਂ ,ਕਈ ਦਾ ਬਹੁਤ ਮਾਲੀ ਨੁਕਸਾਨ ਹੋਇਆ, ਜੋ ਚਿੰਤਾ ਦਾ ਵਿਸ਼ਾ ਹੈ। 
ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਤੂੜੀ ਬਣਾਉਣ ਉਪਰੰਤ ਬਚੀ ਰਹਿੰਦ ਖੂਹੰਦ ਬਹੁਤ ਕਮਜ਼ੋਰ ਹੁੰਦੀ ਹੈ ਜੋ ਸੌਖਿਆ ਹੀ ਹਲਾਂ ਨਾਲ ਜਾਂ ਤਵੀਆਂ ਨਾਲ ਵਾਹ ਕੇ ਖੇਤ ਵਿਚ ਮਿਲਾਈ ਜਾ ਸਕਦੀ ਹੈ । ਇਹ ਰਹਿੰਦ ਖੂਹੰਦ ਮਿੱਟੀ ਵਿੱਚ ਮਿਲ ਕੇ ਸੂਖਸ਼ਮ ਜੀਵਾਂ ਦੇ ਭੋਜਨ ਦਾ ਕੰਮ ਕਰਦੀ ਹੈ ,ਜੋ ਮਿੱਟੀ ਨੂੰ ਉਪਜਾਊ ਬਣਾਉਣ ਵਿੱਚ ਸਹਾਈ ਹੁੰਦੇ ਹਨ। 
ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਕਿਸਾਨਾਂ  ਨੇ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਗਾਏ ਬਗੈਰ ਖੇਤਾਂ ਨੂੰ ਖੁੱਲਾ ਛੱਡਿਆ ਹੋਇਆ ਹੈ ਜਾਂ ਗਰਮੀ ਰੁੱਤ ਦੀ ਮੂੰਗੀ ਦੀ ਬਿਜਾਈ ਕੀਤੀ ਹੈ,ਅਜਿਹਾ ਕਰਨ ਨਾਲ ਝੋਨੇ ਦੇ ਨਦੀਨਾਂ,ਜੰਗਲੀ ਝੋਨਾ ਅਤੇ ਨਦੀਨਾਂ ਦੀ ਰੋਕਥਾਮ ਕਰਨ ਵਿਚ ਮਦਦ ਮਿਲਦੀ ਹੈ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਵੀ ਹੁੰਦਾ ਹੈ। 
ਉਨ੍ਹਾਂ ਕਿਹਾ ਕਿ ਸਾਉਣੀ ਦੀ ਮੁੱਖ ਫ਼ਸਲ ਝੋਨਾ ਵੀ ਅਗਲੇ ਮਹੀਨੇ ਲਾਇਆ ਜਾਵੇਗਾ ਜਿਸ ਵਿਚ ਅਜੇ ਮਹੀਨਾ ਡੇਢ ਸਮਾਂ ਹੈ। ਅਜੋਕੇ ਸਮੇਂ ਵਿਚ ਦਿਨ ਦਾ ਤਾਪਮਾਨ ਵਧਣ ਕਾਰਨ ਗਰਮੀ ਵੀ ਵਧ ਗਈ ਹੈ। ਅੱਗ ਲਗਾਏ ਬਗੈਰ ਖੇਤ ਨੂੰ ਵਾਹ ਕੇ ਖੁੱਲਾ ਛੱਡਣ ਨਾਲ ਮਿੱਟੀ ਵਿੱਚ ਮੌਜੂਦ ਬਹੁਤ ਸਾਰੀਆਂ ਬਿਮਾਰੀਆਂ ਦੇ ਅੰਸ਼(ਉੱਲੀਆਂ),ਹਾਨੀਕਾਰਕ ਕੀੜੇ ਖਤਮ ਹੋ ਜਾਂਦੇ ਹਨ ਜਿਸ ਨਾਲ ਸਾਉਣੀ ਵਿਚ ਕਾਸ਼ਤ ਕੀਤੀਆਂ ਜਾਣ ਵਾਲੀਆਂ ਫ਼ਸਲਾਂ ਕੀੜਿਆਂ ਅਤੇ ਬਿਮਾਰੀਆਂ ਦੇ ਪ੍ਰਕੋਪ ਤੋਂ ਬਚ ਜਾਂਦੀਆਂ ਹਨ। 
 
ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਸਾੜਨ ਅਤੇ ਲੇਜ਼ਰ ਲੈਵਲਰ ਨਾਲ ਖੇਤ ਕਰਨ ਉਪਰੰਤ ਖੇਤ ਨੂੰ ਪਾਣੀ ਨਾਂ ਲਗਾਓ ,ਸਗੋਂ ਸੁੱਕੇ ਖੇਤ ਹੀ ਵਾਹ ਦਿਓ। 
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਕਾਰਨ ਕਣਕ ਨੂੰ ਜਲਦੀ ਬੀਜਣ ਲਈ ਪਰਾਲੀ ਸਾੜਨ ਦਾ ਕਾਰਨ ਬਣਦਾ ਸੀ ਪਰ ਹੁਣ ਖੇਤਾਂ ਨੂੰ ਅੱਗ ਲਾਉਣ ਦਾ ਕੋਈ ਕਾਰਨ ਨਹੀਂ ਹੈ।
ਇਹ ਅੱਗ ਅਣਗਿਣਤ ਜੀਵਾਣੂਆਂ /ਮਿੱਤਰ ਪੰਛੀਆਂ/ਜਾਨਵਰਾਂ ਨੂੰ ਖਤਮ ਕਰ ਰਹੀ ਹੁੰਦੀ ਹੈ ਜੋ ਕਿਸਾਨਾਂ ਦੀ ਖੇਤੀ ਵਿੱਚ ਸਹਾਈ ਹੁੰਦੇ ਹਨ।  ਇਨ੍ਹਾਂ ਜੀਵਾਣੂਆਂ ਕਾਰਨ ਫ਼ਸਲਾਂ ਨੂੰ ਪੌਸ਼ਟਿਕ ਤੱਤ ਜ਼ਮੀਨ ਵਿੱਚੋਂ ਮਿਲਦੇ ਹਨ।  ਕਿਸਾਨ ਅੱਗ ਲਗਾ ਕੇ ਅਤੇ ਜੀਵਾਣੂਆਂ  ਨੂੰ ਨਸ਼ਟ ਕਰਕੇ ਆਪਣੀ ਜ਼ਮੀਨ ਦੀ ਸਿਹਤ ਨੂੰ ਨੁਕਸਾਨ ਪਹੁੰਚਾ ਰਹੇ ਹਨ। ਜੇਕਰ ਮਿੱਟੀ ਸਿਹਤਮੰਦ ਰਹੇਗੀ ਤਾਂ ਮਿਆਰੀ ਅਤੇ ਵਧੇਰੇ ਪੈਦਾਵਾਰ ਹੋਵੇਗੀ। 
 
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਕਾਰਨ ਖੇਤਾਂ ਵਿੱਚ ਅੱਗ ਨਾ ਲਗਾਉਣ।  ਹਰ ਕਿਸਾਨ ਦੀ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਸਿਹਤਮੰਦ ਜ਼ਮੀਨ ਦੇਣ।
 
 ਕਿਸੇ ਵੀ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਜ਼ਮੀਨ ਵਿੱਚ ਨਸ਼ਟ ਕਰਨ  ਦੇ ਬਹੁਤ ਫਾਇਦੇ ਹਨ। ਪਿਛਲੇ ਸਾਲਾਂ ਦੌਰਾਨ ਕਣਕ ਅਤੇ ਝੋਨੇ ਦੀ ਪੈਦਾਵਾਰ ਲਗਾਤਾਰ ਵਧ ਰਹੀ ਹੈ ,ਜਦੋਂ ਅਸੀਂ ਮਿੱਟੀ ਦੀ ਸਿਹਤ ਦਾ ਖਿਆਲ ਰੱਖਾਂਗੇ ਤਾਂ ਸਿਹਤਮੰਦ ਮਿੱਟੀ ਵੀ ਸਾਨੂੰ ਬਹੁਤ ਕੁਝ ਦੇਵੇਗੀ।
Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ