ਗਰਮੀ ਅਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਗਰਮੀ ਅਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਫਾਜ਼ਿਲਕਾ, 14 ਜੂਨ

ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਤੇਜ ਗਰਮੀ ਦੀ ਕੀਤੀ ਭਵਿੱਖਬਾਣੀ ਦੇ ਮੱਦੇਨਜਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਵਧਾਨੀਆਂ ਵਰਤਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਬਹੁਤ ਜਿਆਦਾ ਗਰਮੀ ਪੈ ਰਹੀ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ ਅਤੇ ਆਉਣ ਵਾਲੇ ਦਿਨਾ ਗਰਮੀ ਦੇ ਹੋਰ ਵਧਣ ਦੀ ਸੰਭਾਵਨਾ ਹੈ ।ਉਨ੍ਹਾ ਕਿਹਾ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ । ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਬੀਮਾਰੀ ਹੈ। ਬੱਚਿਆਂ ਅਤੇ ਬਜੁਰਗਾਂਗਰਭਵਤੀ ਔਰਤਾਂਮੋਟਾਪੇ ਤੋਂ ਪੀੜਤ ਲੋਕਦਿਲ ਦੇ ਮਰੀਜ਼ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਤੇ ਅਸਰ ਪੈਂਦਾ ਹੈਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਹੋ ਜਾਂਦੇ ਹਨ।

           ਲੂਅ ਲੱਗਣ ਨਾਲ ਸਰੀਰ ਨੂੰ ਬੇਚੈਨੀ ਅਤੇ ਘਬਰਾਹਟ ਹੋ ਸਕਦੀ ਹੈ ਅਤੇ ਜਿਆਦਾ ਸਮਾਂ ਧੁੱਪ ਵਿਚ ਰਹਿਣ ਨਾਲ ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾਚੱਕਰ ਖਾ ਕੇ ਡਿੱਗ ਪੈਣਾਗੱਲ ਸਮਝਣ ਵਿਚ ਮੁਸ਼ਕਲ ਆਉਣੀਚਿੜਚਿੜਾਪਣਜੁਬਾਨ ਦਾ ਲੜਖੜਾਉਣਾਤੁਰਨ ਸਮੇਂ ਲੜਖੜਾਉਣਾਦੌਰਾ ਪੈਣਾ ਆਦਿ ਹੋ ਸਕਦੇ ਹਨ।

           ਇਸ ਲਈ ਲੂਅ ਲੱਗਣ ਦੇ ਲੱਛਣ ਨਜ਼ਰ ਆਉਣ ਤੇ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ,ਉਸਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ,ਪੀਣ ਲਈ ਤਰਲ ਪਦਾਰਥ ਦਿੱਤਾ ਜਾਵੇਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ ਅਤੇ ਤੁਰੰਤ  ਡਾਕਟਰ ਨੂੰ  ਚੈੱਕਅੱਪ ਕਰਵਾ ਕੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਆਪ ਮੁਹਾਰੇ  ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ।

            ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ  ਗਰਮੀ ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ   ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇਸੂਤੀਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇਤਰਲ ਪਦਾਰਥਾਂ ਜਿਵੇਂ ਪਾਣੀਨਿੰਬੂ ਪਾਣੀਲੱਸੀਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ  ਅਤੇ  ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਬਹੁਤ ਜਿਆਦਾ ਜਰੂਰੀ ਹੋਣ ਤੇ ਹੀ ਨਿਕਲਿਆ ਜਾਵੇ ।ਉਨ੍ਹਾ ਕਿਹਾ ਕਿ ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਅਤੇ ਬਜ਼ਾਰ ਦੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇਕੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ।

ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਦੁਆਰਾ ਲੂਅ ਤੋਂ ਬਚਣ ਲਈ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆ ਕੇ ਘਰ ਵਿੱਚ ਰਹੋਸੁਰੱਖਿਅਤ ਰਹੋ ਤੇ ਸਵਸਥ ਰਹੋ। ਉਹਨਾ ਕਿਹਾ ਕਿ ਬੱਚਿਆਂਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।

Tags:

Advertisement

Latest News

ਡੌਲੀ ਚਾਹਵਾਲਾ ਨੇ ਦੁਬਈ ਵਿੱਚ ਖੋਲ੍ਹਿਆ ਦਫਤਰ ਡੌਲੀ ਚਾਹਵਾਲਾ ਨੇ ਦੁਬਈ ਵਿੱਚ ਖੋਲ੍ਹਿਆ ਦਫਤਰ
Dubai,11 NOV,2024,(Azad Soch News):- ਡੌਲੀ ਚਾਹਵਾਲਾ… ਇੱਕ ਅਜਿਹਾ ਨਾਮ ਜੋ ਸ਼ਾਇਦ ਸਾਰਿਆਂ ਨੇ ਸੁਣਿਆ ਹੋਵੇਗਾ,ਚਾਹ ਬਣਾਉਣ ਦੇ ਆਪਣੇ ਅਨੋਖੇ ਅੰਦਾਜ਼...
ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ
ਹਰਿਆਣਾ ਰੋਡਵੇਜ਼ ਦੇ ਬੇੜੇ 'ਚ ਸ਼ਾਮਲ ਹੋਣਗੀਆਂ 650 ਨਵੀਆਂ ਬੱਸਾਂ
ਅੰਜੀਰ ਖਾਣ ਦੇ ਫਾਇਦੇ,ਪੋਸ਼ਣ ਪੱਖੋਂ ਭਰਪੂਰ ਹੋਣ ਦੇ ਨਾਲ ਨਾਲ ਇਹ ਔਸ਼ਧੀ ਗੁਣਾਂ ਨਾਲ ਵੀ ਭਰਪੂਰ
ਸੰਜੂ ਸੈਮਸਨ ਨੇ ਦੱਖਣੀ ਅਫਰੀਕਾ ਖਿਲਾਫ ਪਹਿਲੇ ਟੀ-20 ‘ਚ ਰਿਕਾਰਡ ਤੋੜ ਸੈਂਕੜਾ ਲਗਾਇਆ
ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ‘ਤੇ ਦਿੱਤੇ ਗਏ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿਖੇਧੀ ਕੀਤੀ