ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ https://awards.gov.in 'ਤੇ ਕੀਤਾ ਜਾਵੇ ਅਪਲਾਈ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ https://awards.gov.in 'ਤੇ ਕੀਤਾ ਜਾਵੇ ਅਪਲਾਈ

ਫਿਰੋਜ਼ਪੁਰ, 23 ਮਈ 2024 :

          ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਸ਼ਾਨਦਾਰ ਪ੍ਰਾਪਤੀਆਂ ਵਾਲੇ ਹੋਣਹਾਰ ਤੇ ਬਹਾਦਰ ਬੱਚਿਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਣਾ ਹੈ। ਕੋਈ ਵੀ ਬੱਚਾ ਜਿਸ ਦੀ ਉਮਰ 5 ਸਾਲ ਤੋਂ 18 ਸਾਲ (31 ਜੁਲਾਈ 2024 ਤੱਕ) ਹੋਵੇਜੋ ਭਾਰਤੀ ਨਾਗਰਿਕ ਹੋਵੇ ਅਤੇ ਭਾਰਤ ਵਿੱਚ ਰਹਿ ਰਿਹਾ ਹੋਵੇਇਸ ਪੁਰਸਕਾਰ ਲਈ ਅਰਜ਼ੀ ਦੇ ਸਕਦਾ ਹੈ। ਇਹ ਅਰਜ਼ੀਆਂ ਸਿਰਫ਼ ਨਲਾਈਨ ਪੋਰਟਲ https://awards.gov.in 'ਤੇ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।

          ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਪਲਾਈ ਕਰਨ ਲਈ ਅਰਜੀਆਂ ਸਿਰਫ ਆਨਲਾਈਨ ਪੋਰਟਲ ਰਾਹੀ ਮਿਤੀ 31 ਜੁਲਾਈ 2024 ਤੱਕ ਭਰੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 5 ਤੋਂ 18 ਸਾਲ ਤੱਕ ਦੀ ਉਮਰ ਵਾਲੇ ਹੋਣਹਾਰ ਬੱਚੇ ਜਿਨ੍ਹਾਂ ਨੇ ਸੱਭਿਆਚਾਰ ਅਤੇ ਨਵੀਨਤਾਖੇਡਾਂਸਮਾਜ ਸੇਵਾਵਿਗਿਆਨ ਅਤੇ ਤਕਨਾਲੋਜੀਵਾਤਾਵਰਣ ਅਤੇ ਕਲਾ ਦੇ ਖੇਤਰਾਂ ਵਿੱਚ ਸਮਾਜ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ ਉਹ ਰਾਸ਼ਟਰੀ ਪੱਧਰ 'ਤੇ ਮਾਨਤਾ ਦੇ ਹੱਕਦਾਰ ਹਨ। ਇਸ ਲਈ ਉਨ੍ਹਾਂ ਉਪਰੋਕਤ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਫਿਰੋਜ਼ਪੁਰ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਨੂੰ ਪ੍ਰਧਾ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਪਲਾਈ ਕਰਨ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੋਰਟਲ 'ਤੇ ਦੋ ਵਿਕਲਪ ਹਨ ਜਿਵੇਂ ਕਿ ਜਾਂ ਤਾਂ ਬਿਨੈਕਾਰ ਬੱਚਾ ਖੁਦ ਫਾਰਮ ਭਰ ਸਕਦਾ ਹੈ ਜਾਂ ਫ਼ਿਰ ਬੱਚੇ ਦੇ ਮਾਤਾ-ਪਿਤਾ/ਅਧਿਕਾਰੀ/ਅਧਿਆਪਕ ਆਦਿ ਵੀ ਬੱਚੇ ਨੂੰ ਨਾਮਜ਼ਦ ਕਰ ਸਕਦੇ ਹਨ। ਇਹ ਪੁਰਸਕਾਰ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਦੁਆਰਾ ਨਵੀਂ ਦਿੱਲੀ ਵਿਖੇ ਇੱਕ ਵਿਸ਼ੇਸ਼ ਸਮਾਰੋਹ ਵਿੱਚ ਪ੍ਰਦਾਨ ਕੀਤੇ ਜਾਣਗੇ। ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਿਰੋਜ਼ਪੁਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

ਗੁਰਨਾਮ ਭੁੱਲਰ ਦੀ ਇਸ ਨਵੀਂ ਫ਼ਿਲਮ ਦਾ ਹੋਇਆ ਐਲਾਨ ਗੁਰਨਾਮ ਭੁੱਲਰ ਦੀ ਇਸ ਨਵੀਂ ਫ਼ਿਲਮ ਦਾ ਹੋਇਆ ਐਲਾਨ
Patiala,16 June,2024,(Azad Soch News):- ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ, ਜਿਨ੍ਹਾਂ ਵੱਲੋਂ ਅਪਣੀ ਨਵੀਂ ਪੰਜਾਬੀ ਫ਼ਿਲਮ 'ਦੀਵਾਨਾ" ਦਾ ਐਲਾਨ ਕਰ ਦਿੱਤਾ...
ਰਾਜਧਾਨੀ ਵਿੱਚ ਚੱਲ ਰਹੇ ਪਾਣੀ ਦੇ ਸੰਕਟ ਨੇ ਦਿੱਲੀ ਜਲ ਬੋਰਡ ਦਫਤਰ ਦੀ ਭੰਨਤੋੜ ਕੀਤੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਦੇ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਰਵਾਇਆ ਫਰੀ
ਪੰਜਾਬ ‘ਚ ਅੱਤ ਦੀ ਗਰਮੀ ਤੇ ਲੂ ਦਾ ਅਲਰਟ ਜਾਰੀ ਕੀਤਾ ਗਿਆ
ਵਿਆਹ ਬੰਧਨ ‘ਚ ਬੱਝੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-06-2024 ਅੰਗ 673