ਡਿਪਟੀ ਸਪੀਕਰ ਰੋੜੀ ਵੱਲੋਂ ਨਗਰ ਕੌਂਸਲ, ਗੜ੍ਹਸ਼ੰਕਰ ਵਿਖੇ ਦਿੱਤਾ ਗਿਆ ਨਿਯੁਕਤੀ ਪੱਤਰ

ਡਿਪਟੀ ਸਪੀਕਰ ਰੋੜੀ ਵੱਲੋਂ ਨਗਰ ਕੌਂਸਲ, ਗੜ੍ਹਸ਼ੰਕਰ ਵਿਖੇ ਦਿੱਤਾ ਗਿਆ ਨਿਯੁਕਤੀ ਪੱਤਰ

ਗੜ੍ਹਸ਼ੰਕਰ/ਹੁਸ਼ਿਆਰਪੁਰ, 13 ਮਾਰਚ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵਲੋੰ ਅੱਜ  ਸਿਮਰਨ ਵਾਸੀ ਵਾਰਡ ਨੰ:2. ਰਾਮਲੋਕ ਨਗਰ, ਗੜ੍ਹਸ਼ੰਕਰ ਨੂੰ ਨਗਰ ਕੌਂਸਲ ਵਿਖੇ ਬਤੌਰ ਸਫਾਈ ਸੇਵਕ ਦੀ ਆਸਾਮੀ ‘ਤੇ ਨਿਯੁਕਤ ਹੋਣ ਤੇ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਮੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨਾਂ ਲ਼ਈ ਰੋਜ਼ਗਾਰ ਦੇ ਖੇਤਰ ਵਿਚ ਵੱਡੇ ਉਪਰਾਲੇ ਕਰ ਰਹੀ ਹੈ। ਉਂਨ੍ਹਾਂ ਕਿਹਾ ਕਿ ਸੂਬੇ ਅੰਦਰ ਸਿੱਖਿਆ ਅਤੇ ਸਿਹਤ ਖੇਤਰ ਵਿਚ ਵੀ ਵੱਡੇ ਪੱਧਰ ‘ਤੇ ਸੁਧਾਰ ਲਿਆ ਕੇ ਲੋਕਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਡਿਪਟੀ ਸਪੀਕਰ ਨੇ ਕਿਹਾ ਕਿ ਆਉਂਦੇ ਸਮੇਂ ਵਿਚ ਸੂਬੇ ਭਰ ਵਿਚ ਵਿਕਾਸ ਕਾਰਜਾਂ ਵਿਚ ਤੇਜੀ ਲਿਆਂਦੀ ਜਾਵੇਗੀ ।

ਇਸ ਮੌਕੇ ਪ੍ਰਧਾਨ ਨਗਰ ਕੌਂਸਲ  ਤ੍ਰਿਬਕ ਦੰਤ ਐਰੀ ਅਤੇ ਸਾਬਕਾ ਮੀਤ ਪ੍ਰਧਾਨ ਹਰਿੰਦਰ ਸਿੰਘ ਮਾਨ ਅਤੇ ਮੌਜੂਦਾ ਨੰਬਰਦਾਰ ਮੌਜੂਦ ਰਹੇ।

Tags:

Advertisement

Latest News

ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ
ਨੰਗਲ 24 ਮਾਰਚ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ...
80 ਪਿੰਡਾਂ ਦੀਆਂ ਮਹਿਲਾ ਕਿਸਾਨਾਂ ਲਈ ਗਰਮੀ ਰੁੱਤ ਦੀਆਂ ਬੀਜ ਕਿੱਟਾ ਜਾਰੀ
ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਸੰਪਰਕ ਪ੍ਰੋਗਰਾਮ ਸ਼ੁਰੂ
ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ; ਜਾਂਚ ਲਈ ਨਮੂਨੇ ਕੀਤੇ ਇਕੱਤਰ
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹਿਰ ਵਾਸੀਆਂ ਨੂੰ ਸਵੱਛਤਾ ਸਰਵੇਖਣ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼