ਸਿਹਤ ਵਿਭਾਗ ਵਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਸਿਹਤ ਵਿਭਾਗ ਵਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ

                         ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋਰ ਰਹੇ ਹਨ।ਇਸ ਸਬੰਧ ਵਿਚ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ.  ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ 3  ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ।

                           ਇਨ੍ਹਾ ਨਵੇਂ ਭਰਤੀ ਕੀਤੇ ਗਏ ਡਾਕਟਰਾਂ ਨੂੰ ਡਾ. ਨਵਜੋਤ ਕੌਰ  ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਿਯੁਕਤੀ ਪੱਤਰ ਸੌਂਪੇ ਗਏ  ਅਤੇ ਉਨ੍ਹਾ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ।

                           ਇਸ ਮੋਕੇ ਉਨ੍ਹਾਂ ਡਾਕਟਰਾਂ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨਪੂਰਾ ਸਮਾਂ ਡਿਊਟੀ ਕਰਨ ਅਤੇ ਵਧੀਆ ਇਲਾਜ ਕਰਨ ਲਈ ਕਿਹਾ ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਨਵਜੋਤ ਕੌਰ  ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 22 ਆਮ ਆਦਮੀ ਕਲੀਨਿਕ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ  ।

                           ਉਨਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ ਵਿਚ ਹੁਣ ਤੱਕ 374755 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 147414 ਮਰੀਜਾਂ ਦੇ ਲੈਬ ਟੈਸਟ ਵੀ ਮੁਫਤ ਗਏ ਹਨ।ਉਨ੍ਹਾ ਦੱਸਿਆ ਕਿ ਜਿਲ੍ਹੇ ਵਿਚ 22 ਆਮ ਆਦਮੀ ਕਲੀਨਿਕਾਂ ਵਿਚੋਂ 6 ਆਮ ਆਦਮੀ ਕਲੀਨਿਕਾਂ ਵਿਖੇ ਡਾਕਟਰਾਂ ਦੀਆਂ ਅਸਾਮੀਆਂ ਖਾਲੀ ਸਨ ਹੁਣ 3 ਨਵੇਂ ਡਾਕਟਰਾਂ ਦੇ ਆਉਣ ਨਾਲ 3 ਅਸਾਮੀਆਂ ਅਜੇ ਵੀ ਖਾਲੀ ਹਨ।ਇੰਨ੍ਹਾ 3 ਖਾਲੀ ਅਸਾਮੀਆਂ ਲਈ ਕੋਈ ਵੀ ਐਮ.ਬੀ.ਬੀ.ਐਸ. ਪਾਸ ਡਾਕਟਰ ਕਿਸੇ ਵੀ ਦਫਤਰੀ ਕੰਮ ਵਾਲੇ ਦਿਨ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਵਿਚ ਜਾਬ ਲਈ ਵਾਕ ਇੰਨ ਇੰਟਰਵਿਊ ਕਰ ਸਕਦਾ ਹੈ ਅਤੇ ਮੌਕੇ ਤੇ ਹੀ ਆਮ ਆਦਮੀ ਕਲੀਨਿਕ ਵਿਚ ਸੇਵਾਵਾਂ ਦੇਣ ਲਈ ਨਿਯੁਕਤੀ ਪੱਤਰ ਪ੍ਰਾਪਤ ਕਰ ਸਕਦਾ ਹੈ ।ਇਸ ਸਬੰਧ ਵਿਚ ਵਧੇਰੀ ਜਾਣਕਾਰੀ https://muktsar.nic.in ਤੋਂ ਲਈ ਜਾ ਸਕਦੀ ਹੈ।ਉਨ੍ਹਾ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 8 ਵਜੇ ਤੋਂ ਦੁਪਿਹਰ 2 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ।

                     ਇਸ ਮੌਕੇ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰਡਾ. ਬੰਦਨਾ ਬਾਂਸਲ ਡੀ.ਐਮ.ਸੀਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ,ਭੁਪਿੰਦਰ ਸਿੰਘ ਸਟੈਨੋਲੱਕੀ ਕੁਮਾਰ ਕਲਰਕ ਅਤੇ ਨਵ ਨਿਯੁਕਤ ਡਾਕਟਰ ਡਾ ਵਿਕਰਮ ਸਿੰਘ,  ਡਾ. ਯੋਗਾਂਤਰ ਉਪਵੇਜਾ ਅਤੇ  ਡਾ ਅਮਰਦੀਪ ਕੌਰ ਹਾਜ਼ਰ ਸਨ।

Tags:

Advertisement

Latest News

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਹਰ ਬਾਸ਼ਿੰਦਾ ਦੇਵੇ ਸਹਿਯੋਗ: ਵਿਧਾਇਕ ਉੱਗੋਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਹਰ ਬਾਸ਼ਿੰਦਾ ਦੇਵੇ ਸਹਿਯੋਗ: ਵਿਧਾਇਕ ਉੱਗੋਕੇ
ਭਦੌੜ, 18 ਮਈ     ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ...
ਵਾਰਡ ਡਿਫੈਂਸ ਕਮੇਟੀਆਂ ਦੀ ਨਸ਼ਿਆਂ ਦੇ ਖ਼ਾਤਮੇ 'ਚ ਹੋਵੇਗੀ ਅਹਿਮ ਭੂਮਿਕਾ : ਅਜੀਤ ਪਾਲ ਸਿੰਘ ਕੋਹਲੀ
ਨਸ਼ਾ ਮੁਕਤੀ ਯਾਤਰਾ ਬਣੀ ਲੋਕ ਲਹਿਰ, ਹੁਣ ਜਲਦੀ ਹੋਵੇਗਾ ਨਸ਼ਿਆਂ ਦਾ ਸਫਾਇਆ- ਵਿਧਾਇਕ ਅਮਨਦੀਪ ਕੌਰ ਅਰੋੜਾ
ਸਪੀਕਰ ਸ. ਸੰਧਵਾਂ ਨੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ ਅਤੇ ਕਲੇਰ ਵਿਖੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ
ਜਲੰਧਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 150 ਗ੍ਰਾਮ ਹੈਰੋਇਨ ਅਤੇ ਚਾਰ ਗੈਰ-ਕਾਨੂੰਨੀ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ
ਨਸ਼ਿਆਂ ਖਿਲਾਫ਼ ਜ਼ਮੀਨੀ ਜੰਗ: ਜ਼ਿਲ੍ਹੇ ਦੇ 21 ਪਿੰਡਾਂ ’ਚ ਕੱਢੀ ਗਈ ਨਸ਼ਾ ਮੁਕਤੀ ਯਾਤਰਾ
ਗ੍ਰਾਮ ਪੰਚਾਇਤਾਂ ਦੇ ਸਰਪੰਚਾਂ/ਪੰਚਾਂ ਦੀ ਜਿਮਨੀ ਚੋਣ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ