ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ

ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵਾਰਡ ਵਾਈਜ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਾਮਲੇ ਅਸਰਦਾਰ ਅਤੇ ਸਮਾਂਬੱਧ ਢੰਗ ਨਾਲ ਹੱਲ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਾਰਡ ਵਾਸੀ ਸਬੰਧਤ ਨੋਡਲ ਅਫ਼ਸਰ ਨਾਲ ਰਾਬਤਾ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਵਾਰਡ ਨੰਬਰ 1 ਤੋਂ 5 ਤੱਕ ਲਈ ਸਹਾਇਕ ਨਿਗਮ ਇੰਜੀਨੀਅਰ ਪ੍ਰਸ਼ਾਂਤ ਕੁਮਾਰ (81468-79684), ਵਾਰਡ ਨੰਬਰ 6 ਤੋਂ 10 ਸਹਾਇਕ ਨਿਗਮ ਇੰਜੀਨੀਅਰ ਹਰਦੀਪ ਕੁਮਾਰ (87289-91859), ਵਾਰਡ ਨੰਬਰ 11 ਤੋਂ 15 ਸਹਾਇਕ ਨਿਗਮ ਇੰਜੀਨੀਅਰ ਲਵਦੀਪ ਸਿੰਘ (98760-40117), ਵਾਰਡ ਨੰਬਰ 16 ਤੋਂ 20 ਜੂਨੀਅਰ ਇੰਜੀਨੀਅਰ ਪਵਨ ਕੁਮਾਰ ( 94170-17373), ਵਾਰਡ ਨੰਬਰ 21 ਤੋ 25 ਜੂਨੀਅਰ ਇੰਜੀਨੀਅਰ ਸਿਮਰਜੀਤ ਸਿੰਘ  (98510-27327), ਵਾਰਡ ਨੰਬਰ 26 ਤੋਂ 30 ਜੂਨੀਅਰ ਇੰਜੀਨੀਅਰ ਅਵਤਾਰ ਸਿੰਘ (62390-27327), ਵਾਰਡ ਨੰਬਰ 31 ਤੋ 35 ਜੂਨੀਅਰ ਇੰਜੀਨੀਅਰ ਇੰਦਰਬੀਰ ਸਿੰਘ (78885-25313) , ਵਾਰਡ ਨੰਬਰ 36 ਤੋਂ 40 ਜੂਨੀਅਰ ਇੰਜੀਨੀਅਰ ਮੁਕੇਸ ਕੁਮਾਰ  (83079-20805), ਵਾਰਡ ਨੰਬਰ 41 ਤੋ 45 ਹੈਡ ਡਰਾਫਟਮੈਨ ਸੰਜੀਵ ਕੁਮਾਰ (97811-21304) ਅਤੇ ਵਾਰਡ ਨੰਬਰ 46 ਤੋ 50 ਸੁਪਰਡੈਂਟ ਗੁਰਮੇਲ ਸਿੰਘ (79869-94312) ਵੱਖ-ਵੱਖ ਅਧਿਕਾਰੀਆਂ ਨੂੰ ਨੋਡਲ ਅਫਸਰ ਲਗਾਇਆ ਗਿਆ ਹੈ ਅਤੇ ਸਮੂਹ ਵਾਰਡ ਨੋਡਲ ਅਫਸਰਾਂ ਦੇ ਕੰਮਾਂ ਦੀ ਨਜ਼ਰਸਾਨੀ ਕਰਨ ਲਈ ਵਾਰਡ ਕਲਸਟਰ ਅਫਸਰ ਤੈਨਾਤ ਕੀਤੇ ਗਏ ਹਨਜਿਨ੍ਹਾਂ ਵਿੱਚ ਵਾਰਡ ਨੰਬਰ 1 ਤੋ 25 ਤੱਕ ਨਿਗਰਾਨ ਅਫ਼ਸਰ ਨਿਗਮ ਇੰਜੀਨੀਅਰ ਕੁਲਦੀਪ ਸਿੰਘ (85588-56544) ਅਤੇ ਵਾਰਡ ਨੰਬਰ 26 ਤੋ 50 ਤੱਕ ਨਿਗਰਾਨ ਅਫਸਰ ਨਿਗਮ ਇੰਜੀਨੀਅਰ ਹਰਪ੍ਰੀਤ ਸਿੰਘ (98143-38832) ਲਗਾਏ ਗਏ ਹਨ।

          ਕਮਿਸਨਰ ਨਗਰ ਨਿਗਮ ਹੁਸਿਆਰਪੁਰ ਨੂੰ ਅਪੀਲ ਕੀਤੀ ਕਿ ਉਕਤ ਅਨੁਸਾਰ ਆਪਣੇ ਵਾਰਡ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਨੋਡਲ ਅਫਸਰਾਂ ਨਾਲ ਸਿੱਧੋ ਤੌਰ ‘ਤੇ ਸੰਪਰਕ ਕਰਕੇ ਆਪਣੀ ਸਮੱਸਿਆਂਵਾ ਦਾ ਹੱਲ ਕਰਵਾ ਸਕਦੇ ਹਨ। 

Advertisement

Latest News

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ
ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ...
ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ
ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ