ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਲਗਾਇਆ ਗਿਆ ਅਪ੍ਰੈਂਟਸ਼ਿਪ ਮੇਲਾ

ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਲਗਾਇਆ ਗਿਆ ਅਪ੍ਰੈਂਟਸ਼ਿਪ ਮੇਲਾ

ਲੰਬੀ/ਸ੍ਰੀ ਮੁਕਤਸਰ ਸਾਹਿਬ, 11 ਮਈ:                ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ ਲੁਧਿਆਣਾ ਦੀ ਰਹਿਨੁਮਾਈ ਹੇਠ ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਅੱਜ ਅਪ੍ਰੈਂਟਸ਼ਿਪ ਮੇਲਾ 2026 ਦਾ ਆਯੋਜਨ ਸ੍ਰੀ ਸੰਦੀਪ ਸਿੰਘ ਅਪ੍ਰੈਟਸ਼ਿਪ ਇੰਚਾਰਜ ਦੀ ਦੇਖ-ਰੇਖ ਵਿੱਚ ਸਫਲਤਾਪੂਰਵਕ ਆਯੋਜਨ ਕੀਤਾ ਗਿਆ । 

ਇਸ ਮੇਲੇ ਦੌਰਾਨ ਵੱਖ-ਵੱਖ ਨਾਮਵਰ ਕੰਪਨੀਆਂ ਵੱਲੋ ਉਮੀਦਵਾਰਾ ਦੇ ਇੰਟਰਵਿਊ ਲਏ ਗਏ। ਇਸ ਮੌਕੇ ਕੁੱਲ 150 ਉਮੀਦਵਾਰਾਂ ਵੱਲੋ ਰਜ਼ਿਸਟ੍ਰੇਸ਼ਨ ਕਰਵਾਈ ਗਈ, ਜਿਨ੍ਹਾਂ ਵਿੱਚੋਂ 52 ਉਮੀਦਵਾਰਾ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਅਪ੍ਰੈਟਸ਼ਿਪ ਲਈ ਚੁਣਿਆ ਗਿਆ। ਅਪ੍ਰੈਟਸ਼ਿਪ ਮੇਲੇ ਨੇ ਉਮੀਦਵਾਰਾਂ ਨੂੰ ਉਦਯੋਗਿਕ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਕੌਸ਼ਲ ਅਧਾਰਿਤ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਇੱਕ ਵਧੀਆ ਮੰਚ ਪ੍ਰਦਾਨ ਕੀਤਾ।

ਇਸ ਮੌਕੇ ਵੱਖ-ਵੱਖ ਅਧਿਕਾਰੀ ਅਤੇ ਭਾਗ ਲੈਣ ਵਾਲੀਆਂ ਕੰਪਨੀਆਂ ਦੇ ਪ੍ਰਤੀਨਿਧੀ ਵੀ ਮੌਜੂਦ ਸਨ । ਇਨ੍ਹਾਂ ਤੋ ਇਲਾਵਾ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸੰਸਥਾ ਦੇ ਸਟਾਫ ਅਤੇ ਸਿਖਿਆਰਥੀਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ, ਪ੍ਰੋਗਰਾਮ ਦੇ ਅੰਤ ਵਿੱਚ ਆਏ ਹੋਏ ਕੰਪਨੀ ਦੇ ਨੁਮਾਇੰਦਿਆਂ ਦਾ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਧੰਨਵਾਦ ਕੀਤਾ ਗਿਆ । ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ:) ਖਿਉਵਾਲੀ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤਾ ਗੋਇਲ  ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਰੋਜਗਾਰ ਮੇਲੇ ਕਰਵਾਉਣ ਲਈ ਵਚਨਬੱਧਤਾ ਜਤਾਈ ਗਈ ਤਾਂ ਜੋ ਨੌਜਵਾਨਾਂ ਲਈ ਕੌਸ਼ਲ ਵਿਕਾਸ ਅਤੇ ਰੋਜਗਾਰ ਦੇ ਹੋਰ ਮੌਕੇ ਉਪਲੱਬਧ ਕਰਵਾਏ ਜਾ ਸਕਣ । 

Advertisement

Latest News

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਸ੍ਰੀ ਮੁਕਤਸਰ ਸਾਹਿਬ, 11 ਮਈ 2026*-  ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਡਾ ਨੇ ਮਨੀ ਮਹੇਸ਼ ਸ਼ਰਮਾ ਵਿਦਿਆਰਥੀ ਨੂੰ ਦਿੱਤੀ ਵਧਾਈ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ
ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ