ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ, 26 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਇੱਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉੱਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਇੱਕ ਮਹੀਨਾ ਹੀ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਇਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਥਿਤ ਤੌਰ 'ਤੇ ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਗਏ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਨੈੱਟਵਰਕ ਰਾਹੀਂ ਅੱਗੇ ਭੇਜਣ ਦਾ ਇਰਾਦਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮਾਡਿਊਲ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਸ਼ੱਕੀ ਲਖਵਿੰਦਰ ਸਿੰਘ ਦੇ ਖੇਤਰ ਵਿੱਚ ਹਥਿਆਰ ਸਪਲਾਈ ਕਰਨ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਦੇ ਕੁਲਗੜ੍ਹੀ ਖੇਤਰ ਵਿੱਚ ਗੁਪਤ ਕਾਰਵਾਈ ਕਰਕੇ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਸਦੀ ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੇ ਪੰਜ ਆਧੁਨਿਕ ਹਥਿਆਰਾਂ ਦੀ ਖੇਪ ਬਰਾਮਦ ਕੀਤੀ।

ਏਆਈਜੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਇਹ ਹਥਿਆਰ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਅਪਰਾਧਿਕ ਸਮੂਹਾਂ ਦੇ ਕਾਰਕੁੰਨਾਂ ਨੂੰ ਸਪਲਾਈ ਕਰਨੇ ਸਨ। ਉਨ੍ਹਾਂ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਕੇਸ ਥਾਣਾ ਕੁਲਗੜ੍ਹੀ, ਫਿਰੋਜ਼ਪੁਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 103 ਮਿਤੀ 25-05-2026 ਦਰਜ ਕੀਤਾ ਗਿਆ ਹੈ।

  

Advertisement

Latest News

ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਵੱਲੋਂ ਨਾਮੀ ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਵੱਲੋਂ ਨਾਮੀ ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਖੰਨਾ, 26, ਮਈ, 2026, (ਆਜ਼ਾਦ ਸੋਚ ਨਿਊਜ਼):-  ਪੰਜਾਬ ਪੁਲਿਸ (Punjab Police) ਦੀ ਵਿਸ਼ੇਸ਼ ਟਾਸਕ ਫੋਰਸ (STF) ਵੱਲੋਂ ਨਸ਼ਾ ਤਸਕਰੀ ਖ਼ਿਲਾਫ਼...
ਦਿੱਲੀ ‘ਚ ਮਹਿੰਗੀ ਹੋਈ CNG,12 ਦਿਨਾਂ ‘ਚ ਚੌਥੀ ਵਾਰ ਵਧੇ ਰੇਟ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ
ਗਰਮੀਆਂ ਦੇ ਮੌਸਮ ਵਿੱਚ ਗੂੰਦ ਕਤੀਰਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ
ਹਰਿਆਣਾ ਦੇ 4 ਜ਼ਿਲ੍ਹਿਆਂ ਵਿੱਚ ਨਵੇਂ ਪੌਲੀਟੈਕਨਿਕ ਕਾਲਜ ਖੁੱਲ੍ਹਣਗੇ,ਵਿਦਿਆਰਥੀਆਂ ਨੂੰ ਹਾਈ-ਟੈਕ ਕੋਰਸ ਪੜ੍ਹਾਏ ਜਾਣਗੇ।
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ
ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ