1182949 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

1182949 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਬਠਿੰਡਾ, 9 ਨਵੰਬਰ : ਜ਼ਿਲ੍ਹੇ ਦੀਆਂ ਅਨਾਜ਼ ਮੰਡੀਆਂ ਵਿੱਚ 8 ਨਵੰਬਰ 2025 ਤੱਕ ਜਿੱਥੇ ਝੋਨੇ ਦੀ 1182949 ਮੀਟ੍ਰਿਕ ਟਨ ਆਮਦ ਹੋਈ ਹੈ ਉੱਥੇ ਹੀ 1121149 ਮੀਟ੍ਰਿਕ ਟਨ ਵੱਖ-ਵੱਖ ਖਰੀਦ ਏਜੰਸੀਆਂ ਨੇ ਝੋਨੇ ਦੀ ਖਰੀਦ ਕੀਤੀ ਹੈ। ਇਸ ਦੇ ਨਾਲ ਹੀ ਖਰੀਦ ਕੀਤੇ ਗਏ ਝੋਨੇ ਦੀ 2512.32 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। 
 
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਨਿਰਵਿਘਨ ਜਾਰੀ ਹੈ।
 
ਝੋਨੇ ਦੀ ਕੀਤੀ ਜਾ ਰਹੀ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ 471684 ਮੀਟ੍ਰਿਕ ਟਨ, ਮਾਰਕਫ਼ੈਡ 264430, ਪਨਸਪ 250156, ਪੰਜਾਬ ਵੇਅਰ ਹਾਊਸ 133456, ਐਫ.ਸੀ.ਆਈ. 1251 ਅਤੇ ਹੋਰ ਪ੍ਰਾਈਵੇਟ ਵਪਾਰੀਆਂ ਵਲੋਂ 172 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
 
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।
 
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਆਧੁਨਿਕ ਮਸ਼ੀਨਰੀ ਰਾਹੀਂ ਇਸ ਦਾ ਨਿਪਟਾਰਾ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਜ਼ਮੀਨ ਬੰਜਰ ਹੋਣ ਤੋਂ ਬਚਦੀ ਹੈ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ