ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਮਰਗੜ੍ਹ ਨੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਮਰਗੜ੍ਹ ਨੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

ਅਮਰਗੜ੍ਹ 02 ਫਰਵਰੀ :

             ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਸੇਹਕੇ ਤੋਂ  ਸ੍ਰੀ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ |

           ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਣਾ ਮੰਦਿਰ,ਜਲ੍ਹਿਆਂਵਾਲਾ ਬਾਗ ਤੋਂ ਇਲਾਵਾ ਹੋਰ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਸਰਧਾਲੂਆਂ ਦੀ ਸਹੂਲਤ ਲਈ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਪੁਖੱਤਾ ਪ੍ਰਬੰਧ ਕੀਤਾ ਹੈ । ਉਨਾਂ ਕਿਹਾ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।

              ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸ਼ਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ,ਹਲਕਾ ਕੋਆਰਡੀਨੇਟਰ ਨਸ਼ਾਮੁਕਤੀ ਯਾਤਰਾ ਗੁਰਪ੍ਰੀਤ ਸਿੰਘ ਬਨਭੋਰਾ,ਤਰੇਸਮ ਸਿੰਘ ਸੰਗਾਲਾ,ਹਲਕਾ ਕੋਆਰਡੀਨੇਟਰ ਚਮਕੌਰ ਸਿੰਘ ਗੁਆਰਾ,ਐਮ. ਸੀ ਗੁਰਦਾਸ਼ ਸਿੰਘ , ਡਾ ਅਸਵਨੀ ਬਾਗੜੀਆ, ਰਾਜ ਸਿੰਘ, ਸਤਿੰਦਰ ਸਿੰਘ ਸੇਹਕੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ । 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ