ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ ਪਿੰਡ ਆਲਮਸ਼ਾਹ ਤੋਂ ਬੱਸ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ  ਪਿੰਡ ਆਲਮਸ਼ਾਹ ਤੋਂ ਬੱਸ ਕੀਤੀ ਰਵਾਨਾ

 ਫਾਜ਼ਿਲਕਾ 8  ਜੁਲਾਈ-                ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ  ਆਲਮਸ਼ਾਹ ਤੋਂ  ਬੱਸ ਧਾਰਮਿਕ ਤੀਰਥ ਸਥਾਨਾਂ ਯਾਤਰਾ ਰਵਾਨਾ ਕੀਤੀਆਂ।ਇਸ ਮੌਕੇ ਉਨ੍ਹਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਨਾਲ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲਿਆ ਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ|
            ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
ਵਿਧਾਇਕ ਨੇ ਅੱਗੇ ਦੱਸਿਆ ਕਿ  ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ। 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ