ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ16 ਜੁਲਾਈ :

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ ਦੇ ਪਿੰਡ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਪਿੰਡ ਵਾਸੀਆਂਨੌਜਵਾਨਾਂਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨਉਨ੍ਹਾਂ ਦੀ ਬਾਣੀ ਅਤੇ ਮਨੁੱਖਤਾ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ।

ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਸੰਦੇਸ਼ ’ਤੇ ਆਧਾਰਿਤ ਕਰੀਬ 3ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ।

ਹਾਜ਼ਰ ਲੋਕਾਂ ਨੇ ਇਸ ਡਾਕੂਮੈਂਟਰੀ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਵੀ ਲਿਆ। 

Advertisement

Latest News

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ
ਸ੍ਰੀ ਮੁਕਤਸਰ ਸਾਹਿਬ , 16 ਜੁਲਾਈ                         ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ...
ਮਾਲ ਵਿਭਾਗ ਨਾਲ ਸਬੰਧਤ ਵਿੱਚ ਹੋਰ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਡਿਪਟੀ ਕਮਿਸ਼ਨਰ
ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ
ਵਿਦਿਆਰਥੀਆਂ ਦੀਆਂ ਰੈਲੀਆਂ ਨੇ ਵੋਟਰਾਂ 'ਚ ਜਗਾਈ ਨਵੀਂ ਅਲਖ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ
2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਮਿਲੇ ਲਾਇਸੈਂਸ , ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ
ਈ-20 ਪੈਟਰੋਲ ਕਾਰਨ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ