ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ

ਕੋਟਕਪੂਰਾ, 29 ਮਾਰਚ (  )  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ  ਸਪੀਕਰ ਪੰਜਾਬ ਵਿਧਾਨ ਸਭਾ ਸ.  ਕੁਲਤਾਰ ਸਿੰਘ ਸੰਧਵਾ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ ਗਈ।
ਇਸ ਮੌਕੇ ਪਿੰਡ ਦੇ ਸਰਪੰਚ ਆਦੇਸ਼ ਸਿੰਘ ਢਿੱਲੋ ਵੱਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਲਾਭਾਨਵਿਤ ਹੋ ਰਹੇ ਹਨ।
ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਧਾਰਮਿਕ ਯਾਤਰਾ ਕਰਨ ਲਈ ਵੱਡੀ ਸਹੂਲਤ ਮਿਲ ਰਹੀ ਹੈ। 

Advertisement

Latest News

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 29 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ...
ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ
ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ ਦਿਵਸ ਦਾ ਆਯੋਜਨ
ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ - ਜਸਵੰਤ ਸਿੰਘ ਜ਼ਫ਼ਰ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 77823 ਵਿਅਕਤੀਆਂ ਦੀ ਹੋਈ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ
ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ