ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਵਿਜੀਲੈਂਸ ਬਿਊਰੋ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਵਿਜੀਲੈਂਸ ਬਿਊਰੋ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ


ਚੰਡੀਗੜ੍ਹ, 26 ਨਵੰਬਰ, 2025:


ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਜਸਵਿੰਦਰ ਸਿੰਘ ਨੂੰ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਜਲੰਧਰ ਸ਼ਹਿਰ ਦੇ ਮਕਸੂਦਾਂ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
 
ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸ਼ਿਕਾਇਤਕਰਤਾ ਨੂੰ ਥਾਣਾ ਭੋਗਪੁਰ ਵਿਖੇ ਦਰਜ ਇੱਕ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਉਸ ਮਾਮਲੇ ਦੇ ਜਾਂਚ ਅਧਿਕਾਰੀ ਵਜੋਂ ਏਐਸਆਈ ਜਸਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਨੂੰ ਗ੍ਰਿਫ਼ਤਾਰ ਨਾ ਕਰਨ, ਪਿਸਤੌਲ ਦੀ ਬਰਾਮਦਗੀ ਨਾ ਦਿਖਾਉਣ ਅਤੇ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੁਰਜੀਤ ਸਿੰਘ ਲਈ ਹੋਰ ਪੁਲਿਸ ਰਿਮਾਂਡ ਨਾ ਮੰਗਣ ਵਾਸਤੇ ਐਸਐਚਓ ਰਾਜੇਸ਼ ਕੁਮਾਰ ਦੇ ਨਾਮ 'ਤੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਸੀ ਜਦੋਂ ਦੋਸ਼ੀ ਏਐਸਆਈ 5 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਬੇਨਤੀ 'ਤੇ ਰਿਸ਼ਵਤ ਦੀ ਰਕਮ ਨੂੰ ਘਟਾ ਕੇ 2 ਲੱਖ ਰੁਪਏ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਐਸਐਚਓ ਰਾਜੇਸ਼ ਕੁਮਾਰ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਬੰਧੀ ਕੋਈ ਸਬੂਤ ਨਹੀਂ ਮਿਲਿਆ। ਅਗਲੇਰੀ ਜਾਂਚ ਦੌਰਾਨ ਐਸਐਚਓ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। 

Advertisement

Advertisement

Latest News

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ -               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ...
13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ
ਦਾਖਲਿਆਂ ਤੇ ਗਰਾਂਟਾਂ ਸਬੰਧੀ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਬਲਾਕ ਦੇ ਸੀਐਚਟੀ,ਹੈਡ ਟੀਚਰ ਅਤੇ ਸਕੂਲ ਇੰਚਾਰਜਾਂ ਨਾਲ ਮੀਟਿੰਗ
ਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ—ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ —181 ਹੈਲਪਲਾਈਨ ਨੰਬਰ ਜ਼ਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ