6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 14 ਮਈ –
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਸ਼ਹਿਰ ਦੇ ਵਾਸੀ ਅਨੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ  ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੀ ਰਿਸ਼ਤੇਦਾਰ ਪਰਵਿੰਦਰ ਦੇਵੀ ਪਿੰਡ ਗਾਗਾ ਵਿਖੇ ਕਿਰਾਏ 'ਤੇ ਰਹਿ ਰਹੀ ਸੀ। ਉਸ ਨੇ ਆਪਣੇ ਮਕਾਨ ਮਾਲਕ ਰਾਕੇਸ਼ ਜਿੰਦਲ ਵਿਰੁੱਧ ਦੇ ਦੁਰਵਿਵਹਾਰ ਖ਼ਿਲਾਫ਼ ਥਾਣਾ ਲਹਿਰਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਉਕਤ ਮੁਲਜ਼ਮ ਏਐਸਆਈ ਉਸ ਦੀ ਗੱਲ ਨਹੀਂ ਸੁਣ ਰਿਹਾ ਸੀ ਅਤੇ ਇਸ ਦੌਰਾਨ ਮਕਾਨ ਮਾਲਕ ਨੇ ਘਰ ਦੇ ਉਸ ਹਿੱਸੇ ਨੂੰ ਤਾਲਾ ਲਗਾ ਦਿੱਤਾ ਜਿੱਥੇ ਉਸਦਾ ਸਮਾਨ ਪਿਆ ਸੀ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਕਤ ਏ.ਐਸ.ਆਈ. ਕੋਲ ਪਹੁੰਚ ਕੀਤੀ ਤਾਂ ਉਸਨੇ ਕਿਰਾਏਦਾਰ ਪਰਵਿੰਦਰ ਦੇਵੀ ਨੂੰ ਕਿਰਾਏ ਦੀ ਰਿਹਾਇਸ਼ ਤੋਂ ਉਸਦਾ ਸਮਾਨ ਚੁਕਾਉਣ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ 2000 ਰੁਪਏ ਲੈ ਚੁੱਕਾ ਹੈ ਅਤੇ ਦੂਜੀ ਕਿਸ਼ਤ ਵਿੱਚ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏਐਸਆਈ ਰਾਜਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags:

Advertisement

Latest News

ਸ਼ੁਭਮਨ ਗਿੱਲ ਦੀ ਕਪਤਾਨੀ ਹੇਠ,ਭਾਰਤੀ ਕ੍ਰਿਕਟ ਟੀਮ ਇੰਗਲੈਂਡ ਦੌਰੇ ‘ਤੇ 5 ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ,ਭਾਰਤੀ ਕ੍ਰਿਕਟ ਟੀਮ ਇੰਗਲੈਂਡ ਦੌਰੇ ‘ਤੇ 5 ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ
New Delhi,17,JUN,2025,(Azad Soch News):- ਸ਼ੁਭਮਨ ਗਿੱਲ ਦੀ ਕਪਤਾਨੀ ਹੇਠ, ਭਾਰਤੀ ਕ੍ਰਿਕਟ ਟੀਮ ਇੰਗਲੈਂਡ (Indian Cricket Team England) ਦੌਰੇ ‘ਤੇ 5...
ਰੋਡੀ ਥਾਣਾ ਪੁਲਿਸ ਨੇ ਇੱਕ ਨੌਜਵਾਨ ਨੂੰ 6 ਹਜ਼ਾਰ 300 ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ
ਕੋਚੀ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ ਨੂੰ ਬੰਬ ਦੀ ਧਮਕੀ,ਐਮਰਜੈਂਸੀ ਲੈਂਡਿੰਗ ਕਰਨੀ ਪਈ
ਸਿੱਧੂ ਮੂਸੇ ਵਾਲਾ ਡਾਕਿਊਮੈਂਟਰੀ ਮਾਮਲੇ ਵਿੱਚ ਬੀਬੀਸੀ ਦੀ ਜਵਾਬ ਤਲਬੀ ਲਈ ਮਾਨਸਾ ਦੀ ਅਦਾਲਤ ਵਿੱਚ ਪੇਸ਼ੀ ਹੋਈ
ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਮਹਿਲਾ ODI ਵਿਸ਼ਵ ਕੱਪ 2025 ਦੇ ਸ਼ਡਿਊਲ ਦਾ ਐਲਾਨ ਕੀਤਾ
ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ 17 ਜੂਨ (ਸ਼ਾਮ 6 ਵਜੇ) ਤੋਂ 19 ਜੂਨ (ਸ਼ਾਮ 6 ਵਜੇ) ਤੱਕ ਡਰਾਈ ਡੇਅ ਘੋਸ਼ਿਤ ਕੀਤਾ
ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ ਦੇ ਹਾਦਸੇ ਕਰੈਸ਼ ਹੋਏ ਜਹਾਜ਼ ਦੇ ਕਾਕਪਿਟ ਦਾ ਵੌਇਸ ਰਿਕਾਰਡਰ ਮਿਲਿਆ