5000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ

5000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ


ਚੰਡੀਗੜ੍ਹ, 13 ਨਵੰਬਰ, 2025 –


ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਅੱਜ ਪੁਲਿਸ ਸਟੇਸ਼ਨ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੂੰ ਗ੍ਰਿਫ਼ਤਾਰ ਕੀਤਾ। ਉਸਨੂੰ ਇੱਕ ਸ਼ਿਕਾਇਤਕਰਤਾ ਵਾਸੀ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰਾਂ ਵਿਰੁੱਧ ਥਾਣਾ ਕੋਟ ਈਸੇ ਖਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੇ ਇਸ ਮਾਮਲੇ ਵਿੱਚ ਉਸਦੀ ਮਦਦ ਕਰਨ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗੀ ਸੀ। 6 ਨਵੰਬਰ 2025 ਨੂੰ ਦੋਸ਼ੀ ਏ.ਐਸ.ਆਈ. ਨੇ ਉਸਨੂੰ ਵਟਸਐਪ ਰਾਹੀਂ ਫ਼ੋਨ ਕੀਤਾ ਅਤੇ ਉਸਨੂੰ ਜੁਡੀਸ਼ੀਅਲ ਕੰਪਲੈਕਸ ਮੋਗਾ ਪਹੁੰਚਣ ਲਈ ਕਿਹਾ, ਜਿੱਥੇ ਉਸਨੇ ਉਸ ਤੋਂ 5000 ਰੁਪਏ ਦੀ ਰਿਸ਼ਵਤ ਲਈ।

ਸ਼ਿਕਾਇਤਕਰਤਾ ਦੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਏਐਸ ਨਗਰ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਰਘਵਿੰਦਰ ਪ੍ਰਸਾਦ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਐਸਏਐਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ