ਸ਼ਹਿਰੀ ਖੇਤਰਾਂ ਵਿੱਚ ਲੰਬੇ ਰੁੱਖ ਲਗਾਉਣ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ

ਸ਼ਹਿਰੀ ਖੇਤਰਾਂ ਵਿੱਚ ਲੰਬੇ ਰੁੱਖ ਲਗਾਉਣ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ

-ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼

- ਸ਼ਹਿਰੀ ਖੇਤਰਾਂ ਵਿੱਚ ਲੰਬੇ ਰੁੱਖ ਲਗਾਉਣ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ

- ਜੰਗਲਾਤ ਮੰਤਰੀ ਨੇ ਨਿੰਮ, ਬੋਹੜ ਅਤੇ ਪਿੱਪਲ ਨੂੰ ਸੁਰੱਖਿਅਤ ਰੁੱਖਾਂ ਵਜੋਂ ਘੋਸ਼ਿਤ ਕਰਨ ਸਬੰਧੀ ਪ੍ਰਸਤਾਵ ਤਿਆਰ ਕਰਨ 'ਤੇ ਵੀ ਦਿੱਤਾ ਜ਼ੋਰ

ਚੰਡੀਗੜ੍ਹ, 16 ਮਈ 2025 - ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤਹਿਤ ਸ਼ਹਿਰੀ ਖੇਤਰਾਂ ਵਿੱਚ ਲੰਬੇ ਪੌਦੇ ਲਗਾਏ ਜਾਣਗੇ। ਇਨ੍ਹਾਂ ਪੌਦਿਆਂ ਦੀ ਸੁਰੱਖਿਆ ਲਈ ਇਨ੍ਹਾਂ ਦੇ ਦੁਆਲੇ ਟ੍ਰੀ ਗਾਰਡਾਂ ਲਾਏ ਜਾਣਗੇ ਜਿਨ੍ਹਾਂ 'ਤੇ ਵਿਭਾਗ ਦਾ ਨਾਮ ਲਿਖਿਆ ਹੋਵੇਗਾ।

ਇੱਥੇ ਇੱਕ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਛਾਂਦਾਰ ਰੁੱਖਾਂ ਦੇ ਨਾਲ-ਨਾਲ ਫਲਦਾਰ ਰੁੱਖ ਲਗਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ।ਇੱਕ ਹੋਰ ਵਿਲੱਖਣ ਕਦਮ ਚੁੱਕਦਿਆਂ ਸ੍ਰੀ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਨਿੰਮ, ਬੋਹੜ ਅਤੇ ਪਿੱਪਲ ਨੂੰ ਸੁਰੱਖਿਅਤ ਰੁੱਖਾਂ ਵਜੋਂ ਘੋਸ਼ਿਤ ਕਰਨ ਲਈ ਇੱਕ ਪ੍ਰਸਤਾਵ ਤਿਆਰ ਕਰਨ ਵਾਸਤੇ ਕਿਹਾ ਜੋ ਕਿ ਇਨ੍ਹਾਂ ਰੁੱਖਾਂ ਦੀ ਸੰਭਾਲ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਸ਼ਿਵਾਲਿਕ ਪਹਾੜੀਆਂ ਅਤੇ ਉੱਤਰੀ ਖੇਤਰ ਵਿੱਚ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ, ਮੰਤਰੀ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਦੇ ਉਦੇਸ਼ ਨਾਲ ਪੌਦੇ ਲਗਾਉਣ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਦੀ ਵਕਾਲਤ ਕੀਤੀ। ਨਾਨਕ ਬਗੀਚੀਆਂ ਅਤੇ ਪਵਿੱਤਰ ਵਣ ਦੇ ਨਾਲ ਹੀ ਹਰ ਵਿਕਾਸ ਪ੍ਰੋਜੈਕਟ ਵਿੱਚ ਪਾਰਦਰਸ਼ਿਤਾ ਲਿਆਉਣ ‘ਤੇ ਜ਼ੋਰ ਦਿੰਦਿਆਂ, ਮੰਤਰੀ ਨੇ ਕਿਹਾ ਕਿ ਇਹਨਾਂ ਕਾਰਜਾਂ ਦੇ ਲਾਗੂਕਰਨ ਵਿੱਚ ਢਿੱਲ-ਮੱਠ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਮੁੱਖ ਵਣਪਾਲ (ਫੌਰੈਸਟ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ. ਕਮ ਸੀ.ਈ.ਓ. ਪਨਕੈਂਪਾ ਸੌਰਵ ਗੁਪਤਾ, ਸੀ.ਸੀ.ਐਫ.(ਹਿੱਲਜ਼) ਨਿਧੀ ਸ੍ਰੀਵਾਸਤਵ, ਸੀ.ਐਫ. ਉੱਤਰੀ ਸੰਜੀਵ ਤਿਵਾੜੀ, ਸੀ.ਐਫ. ਸ਼ਿਵਾਲਿਕ ਸਰਕਲ ਸ੍ਰੀ ਕੰਨਨ, ਡੀ.ਐਫ.ਓ. ਹੁਸ਼ਿਆਰਪੁਰ ਅਵਨੀਤ ਸਿੰਘ, ਡੀ.ਐਫ.ਓ. ਪਠਾਨਕੋਟ ਧਰਮਵੀਰ ਢੇਰੂ, ਡੀ.ਐਫ.ਓ. ਰੂਪਨਗਰ ਹਰਜਿੰਦਰ ਸਿੰਘ ਅਤੇ ਦਸੂਹਾ ਡਵੀਜ਼ਨ ਤੋਂ ਦਲਜੀਤ ਕੁਮਾਰ ਸ਼ਾਮਿਲ ਸਨ।

Tags: Punjab

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ