ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ
By Azad Soch
On
ਚੰਡੀਗੜ੍ਹ 1 ਅਕਤੂਬਰ :
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਸ਼ਹਿਰਾ ਨੇਕੀ ਦੀ ਬਦੀ ਉੱਤੇ ਜਿੱਤ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੱਚ ਨੂੰ ਦਰਸਾਉਂਦਾ ਹੈ ਜੋ ਹਮੇਸ਼ਾ ਹੰਕਾਰ ਅਤੇ ਬੁਰਾਈ ਉੱਤੇ ਫਤਿਹ ਪ੍ਰਾਪਤ ਕਰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਭਗਵਾਨ ਰਾਮ ਪੰਜਾਬ ਦੇ ਲੋਕਾਂ ਨੂੰ ਬਲ ਦੇਣ ਤਾਂ ਜੋ ਸਾਰੀਆਂ ਔਕੜਾਂ ਨੂੰ ਪੂਰੀ ਦ੍ਰਿੜਤਾ ਨਾਲ ਨਜਿੱਠ ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਜੀਵਨ ਵਿੱਚ ਭਗਵਾਨ ਰਾਮ ਦੁਆਰਾ ਦਿਖਾਏ ਗਏ ਮਾਰਗ `ਤੇ ਚੱਲਣਾ ਚਾਹੀਦਾ ਹੈ।
------
Related Posts
Latest News
25 May 2026 21:49:12
ਚੰਡੀਗੜ੍ਹ, 25 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ...

