ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 28 ਮਾਰਚ, 2024:
 
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ,  ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ 'ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags:

Advertisement

Latest News

ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ,ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ,ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ
New Delhi,28 April,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ਤੋਂ ਪਹਿਲਾਂ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ...
ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰਜਾਇੰਟਸ ਨੂੰ 7 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ
ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਚ ਮੁਲਜ਼ਮਾਂ ਖ਼ਿਲਾਫ਼ ਮਕੋਕਾ ਦੀ ਧਾਰਾ ਲਗਾਈ ਗਈ
ਆਮ ਆਦਮੀ ਪਾਰਟੀ ਨੇ ਕੀਤਾ ਅਹੁਦੇਦਾਰਾਂ ਦਾ ਐਲਾਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2024 ਅੰਗ 633
ਕਿਰਤੀਆਂ ਨੂੰ ਪਹਿਲੀ ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਫੈਕਟਰੀਆਂ 'ਚ ਜਾਗਰੂਕਤਾ ਮੁਹਿੰਮ ਚਲਾਈ ਗਈ