ਸ਼ਾਮ 8 ਵਜੇ ਬਰਨਾਲਾ ਸ਼ਹਿਰ 'ਚ ਹੋਇਆ ਬਲੈਕ ਆਊਟ ਦਾ ਸਫ਼ਲ ਅਭਿਆਸ: ਡਿਪਟੀ ਕਮਿਸ਼ਨਰ
By Azad Soch
On
ਬਰਨਾਲਾ, 7 ਮਈ
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸ਼ਾਮ 8 ਵਜੇ ਸਾਇਰਨ ਵਜਾਇਆ ਅਤੇ ਸ਼ਹਿਰ 'ਚ ਬਲੈਕ ਆਊਟ ਦਾ ਸਫ਼ਲ ਅਭਿਆਸ ਕੀਤਾ ਗਿਆ। ਇਸ ਅਭਿਆਸ ਦੌਰਾਨ ਸ਼ਹਿਰ ਵਿੱਚ 6 ਥਾਂਵਾਂ ‘ਤੇ ਸਾਇਰਨ ਵਜਾਇਆ ਗਿਆ ਅਤੇ ਜ਼ਿਲ੍ਹਾ ਵਾਸੀਆਂ ਵੱਲੋਂ ਵੀ ਆਪਣੇ ਘਰਾਂ ਦੀਆਂ ਲਾਈਟਾਂ, ਇਨਵਰਟਰ ਆਦਿ ਬੰਦ ਕਰ ਦਿੱਤੇ ਗਏ। ਇਸ ਦੌਰਾਨ ਸ਼ਹਿਰ ਵਿੱਚ ਮੁਕੰਮਲ ਤੌਰ ‘ਤੇ ਹਨ੍ਹੇਰਾ ਰਿਹਾ।
ਸਿਵਲ ਡਿਫੈਂਸ ਦੇ ਲਗਭਗ 70-75 ਮੈਂਬਰਾਂ ਵੱਲੋਂ ਵਿਸ਼ੇਸ਼ ਭੂਮਿਕਾ ਨਿਭਾਈ ਗਈ। ਉਨ੍ਹਾਂ ਵੱਲੋਂ ਗਲੀ ਗਲੀ ਵਿੱਚ ਜਾ ਕੇ ਲੋਕਾਂ ਨੂੰ ਸਮਝਾਇਆ ਗਿਆ ਅਤੇ ਜਿਨ੍ਹਾਂ ਘਰਾਂ ਦੀਆਂ ਲਾਈਟਾਂ ਜਾਂ ਇਨਵਰਟਰ ਚੱਲ ਰਹੇ ਸੀ, ਉਹ ਬੰਦ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਸਾਇਰਨ ਸਿਵਲ ਡਿਫੈਂਸ ਵੱਲੋਂ ਅਭਿਆਸ ਲਈ ਵਜਾਏ ਗਏ, ਤਾਂ ਜੋ ਇਨ੍ਹਾਂ ਦੀ ਕਾਰਜਸ਼ੀਲਤਾ ਅਤੇ ਸਾਊਂਡ ਚੈੱਕ ਕੀਤੀ ਜਾ ਸਕੇ। ਸਿਵਲ ਡਿਫੈਂਸ ਮੈਂਬਰਾਂ ਵੱਲੋਂ ਸੀਟੀਆਂ ਬਜਾ ਕੇ ਲੋਕਾਂ ਨੂੰ ਆਗਾਹ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਇਸ ਅਭਿਆਸ ਵਿੱਚ ਸਾਥ ਦੇਣ ਲਈ ਬਰਨਾਲਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜਦੋਂ ਅਜਿਹਾ ਸਾਇਰਨ ਵੱਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਆਪਣੇ ਘਰਾਂ ‘ਚ ਇਸੇ ਅਭਿਆਸ ਦੀ ਤਰ੍ਹਾਂ ਲਾਇਟਾਂ ਬੰਦ ਕਰ ਦੇਣ ਅਤੇ ਆਪਣੇ ਇਨਵਰਟਰ ਅਤੇ ਜਨਰੇਟਰ ਵੀ ਬੰਦ ਰੱਖਣ।
ਸ਼੍ਰੀ ਬੈਨਿਥ ਨੇ ਦੱਸਿਆ ਕਿ ਅੱਜ ਦਿੰਨ ਦੇ ਸਮੇਂ ਦੌਰਾਨ ਜ਼ਿਲ੍ਹੇ ਚ ਵੱਖ ਵੱਖ ਥਾਵਾਂ ਤੇ ਮੌਕ ਡਰਿੱਲ ਕਰਵਾਏ ਗਏ। ਦੁਪਹਿਰ ਬਾਬਾ ਗਾਂਧਾ ਸਿੰਘ ਸਕੂਲ ਚ ਵਿਦਿਆਰਥੀਆ ਅਤੇ ਸਿਵਲ ਡਿਫੈਂਸ ਵੱਲੋਂ ਅਭਿਆਸ ਕੀਤਾ ਗਿਆ ਜਿਸ ਦੀ ਅਗਵਾਈ ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਹਰਪ੍ਰੀਤ ਅਟਵਾਲ ਨੇ ਕੀਤੀ।
ਇਸੇ ਤਰ੍ਹਾਂ ਤਪਾ ਤਹਸੀਲ ਚ ਟ੍ਰਾਈਡੈਂਟ ਫੈਕਟਰੀ ਧੌਲਾ ਅਤੇ ਆਈ ਓ ਐੱਲ ਫੈਕਟਰੀ ਫਤਿਹਗੜ੍ਹ ਛੰਨਾ ਵਿਖੇ ਉੱਪ ਮੰਡਲ ਮਜਿਸਟ੍ਰੇਟ ਤਪਾ ਸ਼੍ਰੀਮਤੀ ਸਿਮਰਪ੍ਰੀਤ ਕੌਰ ਦੀ ਅਗਵਾਈ ਹੇਠ ਮੌਕ ਡਰਿੱਲ ਕਾਰਵਾਈ ਗਈ।
ਉਨ੍ਹਾਂ ਕਿਹਾ ਕਿ ਇਸ ਅਭਿਆਸ ਚ ਪੁਲਸ ਵਿਭਾਗ, ਸਿਹਤ ਵਿਭਾਗ, ਫਾਇਰ ਬ੍ਰਿਗੇਡ, ਉਦਯੋਗ ਅਤੇ ਸਕੂਲ ਸਿੱਖਿਆ ਵਿਭਾਗ ਦਾ ਲੋਕਾਂ ਚ ਜਾਗਰੂਕਤਾ ਪੈਦਾ ਕਰਨ ਚ ਵਿਸ਼ੇਸ਼ ਯੋਗਦਾਨ ਰਿਹਾ।
Tags:
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


