ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ

ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ

ਫਾਜ਼ਿਲਕਾ 14 ਸਤੰਬਰ
ਸਿਹਤ ਵਿਭਾਗ ਵਲੋ ਲੋਕਾਂ ਨੂੰ ਸਿਹਤ ਸਹੁਲਤਾਂ  ਦੇਣ ਲਈ ਓ ਪੀ ਡੀ ਅਤੇ ਐਮਰਜੈਂਸੀ ਪੂਰੀ ਤਰਾ ਖੁੱਲੇ ਹਨ ਅਤੇ ਲੋਕਾਂ ਨੁੰ ਮਿਲ ਰਹੀ ਸਹੁਲਤਾਂ ਦਾ ਨਿਰੀਖਣ ਕਰਨ ਲਈ ਅੱਜ ਕਾਰਜ਼ ਕਾਰੀ ਸਿਵਿਲ ਸਰਜਨ ਡਾਕਟਰ ਏਰਿਕ ਵਲੋ ਸੀਨੀਅਰ ਮੈਡੀਕਲ ਅਫਸਰ ਡਾਕਟਰ ਰੋਹਿਤ ਗੋਇਲ ਨਾਲ ਹਸਪਤਾਲ ਦਾ ਦੌਰਾ ਕੀਤਾ ਅਤੇ ਲੋਕਾਂ ਦਾ ਹਾਲ ਚਾਲ ਪੁੱਛਿਆ. ਉਹਨਾਂ ਨੇ ਕਿਹਾ ਕਿ ਜਿਲਾ ਹਸਪਤਾਲ ਵਿਖੇ ਐਮਰਜੈਂਸੀ 24 ਘੰਟੇ ਹੈ ਅਤੇ ਓ ਪੀ ਡੀ ਵਿੱਚ ਸਾਰੇ ਡਾਕਟਰ ਲੋਕਾਂ ਦੀ ਜਾਂਚ ਕਰ ਰਹੇ ਹੈ. ਉਹਨਾਂ ਨੇ ਅੱਜ ਰਜਿਸਟ੍ਰੇਸ਼ਨ ਕਾਉਂਟਰ, ਓ ਪੀ ਡੀ, ਐਮਰਜੈਂਸੀ ਅਤੇ ਵਾਰਡ ਦਾ ਦੌਰਾ ਕੀਤਾ. ਉਹਨਾਂ ਦੱਸਿਆ ਕਿ ਹਸਪਤਾਲ ਵਿਖੇ ਦਵਾਇਆ  ਪੂਰੀ ਹੈ ਅਤੇ ਲੋਕਾਂ ਦੇ ਐਕਸ ਰੇ ਅਤੇ ਟੈਸਟ ਹੋ ਰਹੇ ਹੈ.  ਉਹਨਾਂ ਦੱਸਿਆ ਕਿ ਲੋਕਾਂ ਨੁੰ ਕਿਸੇ ਤਰਾ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ. ਐਮਰਜੈਂਸੀ ਅਤੇ ਲੇਬਰ ਰੁਮ ਵਿਖੇ ਸਟਾਫ ਨੂੰ ਹਿਦਾਇਤ ਜਾਰੀ ਕੀਤੀ ਗਈ ਹੈ ਕਿ ਕਿਸੇ ਦੀ ਮਰਿਜ਼  ਅਤੇ ਉਸਦੇ ਰਿਸ਼ਤੇਦਾਰ ਨੂੰ ਹਸਪਤਾਲ ਵਿਚ ਵਧੀਆ ਮਾਹੌਲ ਮਿਲੇ ਜਿਸ ਲਈ ਉਹਨਾਂ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇ. ਇਸ ਦੋਰਾਨ ਉਹਨਾਂ ਨਾਲ਼ ਡਾਕਟਰ ਅਰਪਿਤ ਗੁਪਤਾ, ਡਾਕਟਰ ਨਿਸ਼ਾਂਤ ਸੇਤੀਆ, ਡਾਕਟਰ ਵਿਕਾਸ ਗਾਂਧੀ, ਪਾਰਸ ਕਟਾਰੀਆ ਦਿਵੇਸ਼ ਕੁਮਾਰ ਨਾਲ ਸੀ.

 
 
Tags:

Advertisement

Latest News

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 17 ਜੂਨ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਡਿਪਟੀ ਕਮਿਸ਼ਨਰ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ
ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ