ਨਸ਼ਾ ਮੁਕਤ ਪੰਜਾਬ ਦੀ ਸਿਰਜਣਾਂ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾਂ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

ਸ੍ਰੀ ਮੁਕਤਸਰ ਸਾਹਿਬ, 11 ਮਾਰਚ

 ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕੀਤਾ ਇਸ ਮੌਕੇ ਉਨਾਂ ਨੇ ਵੱਖ ਵਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਨਿਰਦੇਸ਼ ਦਿੱਤੇ ਕਿ ਨਸ਼ੇ ਦੇ ਕਾਲੇ ਕਾਰੋਬਾਰ ਵਿੱਚ ਲੱਗੇ ਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ  ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਅਤੇ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

          ਕੈਬਨਿਟ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਜਿੱਥੇ ਇੱਕ ਪਾਸੇ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜਨ ਲਈ ਸਰਗਰਮ ਹੈ ਉੱਥੇ ਹੀ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨੂੰ ਆਧਾਰ ਬਣਾਇਆ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਹੋ ਰਹੀ ਹੈ ਜਿੱਥੇ ਨਸ਼ਾ ਮੁਕਤ ਸ੍ਰੀ ਮੁਕਤਸਰ ਸਾਹਿਬ ਮੁਹਿੰਮ ਦੀ ਆਰੰਭਤਾ ਕੀਤੀ ਜਾਵੇਗੀ ਉਨ੍ਹਾਂ ਨੇ ਕਿਹਾ ਕਿ ਇਸੇ ਉਦੇਸ਼ ਤਹਿਤ ਸਰਕਾਰ ਵੱਲੋਂ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਆਰੰਭ ਕੀਤੀਆਂ ਗਈਆਂ ਹਨ ਉਥੇ ਹੀ ਕੌਮਾਂਤਰੀ ਪੱਧਰ ਤੇ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਦੇਕੇ ਵੀ ਪੰਜਾਬ ਵਿਚ ਖੇਡ ਸਭਿਆਚਾਰ ਵਿਕਸਤ ਕੀਤਾ ਜਾ ਰਿਹਾ ਹੈ

          ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਵੱਡੇ ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ਨੂੰ ਅਟੈਚ ਕਰਨ ਦੇ ਨਾਲ ਨਾਲ ਨਜਾਇਜ਼ ਤੌਰ ਤੇ ਬਣਾਈਆਂ ਗਈਆਂ ਜਾਇਦਾਤਾਂ ਨੂੰ ਬੁਲਡੋਜ਼ਰ ਨਾਲ ਨਸ਼ਟ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਢਿੱਲੇ ਰਵਈਏ ਕਾਰਨ ਹੀ ਨਸ਼ੇ ਦਾ ਨਸੂਰ ਵਧਿਆ ਹੈ ਪਰ ਹੁਣ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਲਏ ਸਖਤ ਸਟੈਂਡ ਤੋਂ ਬਾਅਦ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਸੰਕਲਪ ਸਿੱਧੀ ਕੀਤੀ ਜਾਵੇਗੀ ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਮਤੇ ਪਾਉਣੇ ਚਾਹੀਦੇ ਹਨ ਕਿ ਪਿੰਡ ਦਾ ਕੋਈ ਵੀ ਵਿਅਕਤੀ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਲੋਕਾਂ ਦੀ ਜਮਾਨਤ ਨਹੀਂ ਦੇਵੇਗਾ ਉਨਾਂ ਨੇ ਕਿਹਾ ਕਿ ਜਦ ਸਾਰੇ ਲੋਕ ਅਹਿਦ ਲੈਣਗੇ ਤਾਂ ਅਸੀਂ ਆਪਣੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਨਿਸ਼ਾਨੇ ਨੂੰ ਪ੍ਰਾਪਤ ਕਰ ਸਕਾਂਗੇ

ਇਸ ਦੌਰਾਨ ਕੈਬਨਿਟ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸੇ ਵੀ ਨਸ਼ਾ ਤਸਕਰ ਖਿਲਾਫ ਢਿੱਲ ਨਾ ਵਰਤੀ ਜਾਵੇ ਉਨਾਂ ਨੇ ਕਿਹਾ ਕਿ ਖੇਡ ਗਰਾਊਂਡਾਂ ਜਾਂ ਪਾਰਕਾਂ ਦੇ ਨਜ਼ਦੀਕ ਪੁਲਿਸ ਨੂੰ ਹੋਰ ਚੌਕਸੀ ਰੱਖਣ ਦੀ ਹਦਾਇਤ ਕੀਤੀ ਗਈ ਹੈ ਕਿਉਂਕਿ ਇੱਥੇ ਨਸ਼ਾ ਤਸਕਰ ਨਵੇਂ ਨੌਜਵਾਨਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦੇ ਹਨ

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਆਈਏਐਸ ਅਤੇ ਐਸਐਸਪੀ ਸ੍ਰੀ ਅਖਿਲ ਚੌਧਰੀ ਨੇ ਕੈਬਨਿਟ ਮੰਤਰੀ ਨੂੰ ਜਿਲੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕੀਤੇ ਜਾ ਰਹੇ ਵੱਖ ਵਖ ਉਪਰਾਲਿਆਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ

 

Tags:

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ