ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ "ਵੀਜ਼ਾ ਫਰਾਡ ਤੋਂ ਬਚੋ" ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ

ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ

ਚੰਡੀਗੜ੍ਹ, 7 ਅਗਸਤ 2025:

ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ "ਵੀਜ਼ਾ ਫਰਾਡ ਤੋਂ ਬਚੋ" ਮੁਹਿੰਮ ਸਬੰਧੀ ਵਿਸ਼ੇਸ਼ ਮੁਲਾਕਾਤ ਕੀਤੀ।

ਇਹ ਮੀਟਿੰਗ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ, ਜਿਸ ਵਿੱਚ ਵਿਦੇਸ਼ ਯਾਤਰਾ ਦੇ ਨਾਮ 'ਤੇ ਧੋਖਾਧੜੀ, ਗੈਰ-ਕਾਨੂੰਨੀ ਏਜੰਟਾਂ ਅਤੇ ਜਾਅਲੀ ਦਸਤਾਵੇਜ਼ਾਂ ਦੇ ਰੂਪ ਵਿੱਚ ਉੱਭਰ ਰਹੀਆਂ ਚੁਣੌਤੀਆਂ 'ਤੇ ਚਰਚਾ ਕੀਤੀ ਗਈ।

ਇਸ ਚਰਚਾ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸਹੀ ਜਾਣਕਾਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਅਜਿਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਸਾਂਝੇ ਤੌਰ 'ਤੇ ਕੰਮ ਕਰਨ ਦੀ ਇੱਛਾ ਪ੍ਰਗਟਾਈ। 

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ