"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਮਿਸ਼ਨ ਸੰਪਰਕ ਦੇ ਤਹਿਤ ਪਿੰਡ ਪੰਜਾਵਾਂ ਵਿਖ਼ੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਫਾਜ਼ਿਲਕਾ 24 ਮਈ 2025
ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਪੰਜਾਵਾ, ਥਾਣਾ ਖੂਈਆਂ ਸਰਵਰ ਵਿਖੇ ਅੱਜ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਤੇ ਮਿਸ਼ਨ ਸੰਪਰਕ ਦੇ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਕਾਰਜਕ੍ਰਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਐਸ.ਐਸ.ਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਵੱਲੋਂ ਕੀਤੀ ਗਈ, ਜੋ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ ਸੀ।
ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਲਗਭਗ 350 ਲੋਕ ਸ਼ਾਮਿਲ ਹੋਏ, ਜਿਨ੍ਹਾਂ ਵਿੱਚ ਸਕੂਲ ਦੇ ਵਿਦਿਆਰਥੀ, ਅਧਿਆਪਕ, ਸਥਾਨਕ ਨਿਵਾਸੀ, ਪੰਚਾਇਤ ਮੈਂਬਰ, ਸਮਾਜ ਸੇਵੀ ਅਤੇ ਹੋਰ ਸਾਮਾਜਿਕ ਸਰਗਰਮ ਹਸਤੀਆਂ ਹਾਜ਼ਰ ਰਹੀਆਂ। ਹਾਜ਼ਰੀਨ ਨੇ ਬੜੀ ਉਤਸ਼ਾਹਤ ਭੂਮਿਕਾ ਨਿਭਾਈ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਲਹਿਰ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਸਵੀਕਾਰਿਆ।
SSP ਵਰਿੰਦਰ ਸਿੰਘ ਬਰਾੜ ਨੇ ਆਪਣੇ ਸੰਬੋਧਨ ਰਾਹੀਂ ਨਸ਼ਿਆਂ ਦੀ ਸਮੱਸਿਆ ਦੇ ਭਿਆਨਕ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ੇ ਵਿਰੁੱਧ ਲੜਾਈ ਸਿਰਫ ਪੁਲਿਸ ਜਾਂ ਸਰਕਾਰ ਦੀ ਨਹੀਂ, ਸਗੋਂ ਹਰ ਇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਸਾਰਿਆਂ ਨੂੰ ਇੱਕਜੁਟ ਹੋ ਕੇ ਇਸ ਮੁਹਿੰਮ ਵਿੱਚ ਆਪਣਾ ਭਰਪੂਰ ਯੋਗਦਾਨ ਪਾਉਣਾ ਚਾਹੀਦਾ ਹੈ।
ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਨਸ਼ਾ ਵਿਰੋਧੀ ਨਾਟਕ, ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਭਾਵਨਾਤਮਕ ਪ੍ਰਸਤੁਤੀਆਂ ਕੀਤੀਆਂ ਗਈਆਂ, ਜੋ ਕਿ ਸਭ ਦੀਆਂ ਅੱਖਾਂ ਨੂੰ ਖੋਲ੍ਹਣ ਵਾਲੀਆਂ ਸਾਬਤ ਹੋਈਆਂ। ਅਧਿਆਪਕਾਂ ਅਤੇ ਸਮਾਜ ਸੇਵਕਾਂ ਵੱਲੋਂ ਵੀ ਆਪਣੇ ਵਿਚਾਰ ਰੱਖੇ ਗਏ ਅਤੇ ਨਸ਼ਿਆਂ ਦੇ ਨੁਕਸਾਨਾਂ ਬਾਰੇ ਚਰਚਾ ਕੀਤੀ ਗਈ।
ਇਹ ਕਾਰਜਕ੍ਰਮ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੈ, ਜੋ ਨਾ ਸਿਰਫ ਲੋਕਾਂ ਨੂੰ ਜਾਗਰੂਕ ਕਰਦਾ ਹੈ, ਬਲਕਿ ਨੌਜਵਾਨਾਂ ਨੂੰ ਇਕ ਸਾਫ਼-ਸੁਥਰੇ ਭਵਿੱਖ ਵੱਲ ਮੋੜਨ ਦੀ ਪ੍ਰੇਰਣਾ ਵੀ ਦਿੰਦਾ ਹੈ।