ਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਇਲਾਜ ਜ਼ਰੂਰੀਃ ਸਿਵਲ ਸਰਜਨ

ਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਇਲਾਜ ਜ਼ਰੂਰੀਃ ਸਿਵਲ ਸਰਜਨ

ਬਰਨਾਲਾ, 8 ਮਈ-      ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਸਟੂਡੈਂਟਸ ਦੇ ਸਹਿਯੋਗ ਨਾਲ ਪਿਛਲੇ ਸਾਲ ਡੇਂਗੂ ਪ੍ਰਭਾਵਿਤ ਖੇਤਰ ਅਤੇ ਘਰ-ਘਰ ਜਾ ਕੇ ਡੇਂਗੂ, ਦੇ ਲੱਛਣ ਜਾਂਚ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਖੜ੍ਹੇ ਪਾਣੀ ਵਾਲੀਆਂ ਥਾਂਵਾਂ ‘ਤੇ ਲਾਰਵੇ ਦੀ ਚੈਕਿੰਗ ਕੀਤੀ ਗਈ ਤਾਂ ਜੋ ਮੱਛਰਾਂ ਰਾਹੀਂ ਹੋਣ ਵਾਲੀਆਂ ਬਿਮਾਰੀਆਂ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ, ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ।

    ਡਾ. ਸਾਕਸੀ ਸੋਨੀ ਅਤੇ ਡਾ.ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡੋਮੋਲੋਜਿਸਟ ਨੇ ਦੱਸਿਆ ਕਿ ਤੇਜ਼ ਬੁਖਾਰ,ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ,ਜੋੜ ਤੇ ਮਾਸ ਪੇਸੀਆਂ ‘ਚ ਦਰਦ ਸਰੀਰ ‘ਤੇ ਲਾਲ ਰੰਗ ਦੇ ਧੱਫੜ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣ ਆਦਿ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਡੇਂਗੂ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।                            

ਗੁਰਮੇਲ ਸਿੰਘ ਢਿੱਲੋਂ,ਗੁਰਪ੍ਰੀਤ ਸਿੰਘ ਸਹਿਣਾ ਅਤੇ ਸੁਰਿੰਦਰ ਸਿੰਘ ਹੈਲਥ ਸੁਪਰਵਾਇਜ਼ਰ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ  ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਖੜ੍ਹੇ ਪਾਣੀ ਦੇ ਸੋਮੇ ਜਿਵੇਂ ਪੰਛੀਆਂ ਲਈ ਪਾਣੀ ਦੇ ਬਰਤਨ,ਖੇਲਾਂ, ਕੂਲਰ ਫਰਿੱਜ ਦੀ ਬੈਕ ਟਰੇਅ ਆਦਿ ਨੂੰ ਖਾਲੀ ਕਰਨਾ ਚਾਹੀਦਾ ਹੈ। ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲਾਰਵੇ ਦੀ ਜਾਂਚ ਦੌਰਾਨ ਜਿਸ ਜਗ੍ਹਾ ‘ਤੇ ਪਾਣੀ ਦੇ ਸੋਮੇ ‘ਚ ਲਾਰਵਾ ਮਿਲਦਾ ਹੈ ਤਾਂ ਤੁਰੰਤ ਲਾਰਵੀ ਸਾਈਡ ਨਾਲ ਨਸ਼ਟ ਕਰ ਦਿੱਤਾ ਜਾਂਦਾ ਹੈ। 

Advertisement

Latest News

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨਸਾ / ਸਰਦੂਲਗੜ੍ਹ, 8 ਮਈ 2026:'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸਿੰਚਾਈ, ਬਿਜਲੀ ਅਤੇ ਭਲਾਈ ਸੁਧਾਰਾਂ...
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ
ਵਿਧਾਇਕ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕ ਜਾਗਰੂਕਤਾ ਲਈ ਆਟੋ ਵਾਹਨਾਂ ਨੂੰ ਕੀਤਾ ਰਵਾਨਾ
ਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ
ਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਇਲਾਜ ਜ਼ਰੂਰੀਃ ਸਿਵਲ ਸਰਜਨ
ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ