ਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ

ਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ

ਤਰਨ ਤਾਰਨ, 11 ਫਰਵਰੀ

 ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗਸ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ. ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸ ਵਰਿਆਮ ਸਿੰਘ  ਡਿਪਟੀ ਡਾਇਰੈਕਟਰ ਡੇਅਰੀ ਵਿਕਾਸਤਰਨਤਾਰਨ ਦੀ ਰਹਿਨੁਮਾਈ ਹੇਠ ਸੀਨੀਅਰ ਸੈਕੰਡਰੀ ਸਕੂਲ, ਸਖੀਰਾ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੰਤਾ ਸਬੰਧੀ ਜਾਗਰੂਕਤਾ ਕੈਂਪ / ਸੈਮੀਨਾਰ ਲਗਾਇਆ ਗਿਆ ।

ਇਸ ਕੈਂਪ ਵਿੱਚ ਸਕੂਲ ਦੇ ਬੱਚਿਆਂ ਅਤੇ ਸਟਾਫ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ । ਇਸ ਕੈਂਪ ਵਿੱਚ ਸ੍ਰੀ ਜਤਿੰਦਰ ਕੁਮਾਰਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਸਾਫਟ ਡਰਿੰਕ ਅਤੇ ਦੁੱਧ ਦੀ ਤੁਲਨਾ ਕਰਦੇ ਹੋਏ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਸ੍ਰੀ ਕਰਨ ਭਗਤਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਦੁੱਧ ਦੀ ਮਿਲਾਵਟਸਾਫ - ਸੁਥਰੇ ਦੁੱਧ ਦੀ ਮਹੱਤਤਾ ਅਤੇ ਸਾਭ ਸੰਭਾਲ ਸਬੰਧੀ ਬੱਚਿਆਂ ਨੂੰ ਬਹੁਤ ਹੀ ਬਰੀਕੀ ਨਾਲ ਦੱਸਿਆ ਗਿਆ ।

ਇਸ ਕੈਂਪ ਵਿੱਚ ਸ.ਕੰਵਲਜੀਤ ਸਿੰਘਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਬੱਚਿਆਂ ਨੂੰ 12ਵੀਂ ਕਲਾਸ ਦੀ ਪੜਾਈ ਕਰਨ ਤੋਂ ਬਾਅਦ ਵੈਟਨਰੀ ਦੇ ਫੀਲਡ ਅਤੇ ਡੇਅਰੀ ਦੇ ਫੀਲਡ ਵਿੱਚ ਅਫਸਰ ਬਨਣ ਲਈ ਪ੍ਰੇਰਿਤ ਕੀਤਾ ਗਿਆ, ਅਤੇ ਇਸ ਦੇ ਨਾਲ ਹੀ ਜਿਨਾ ਬੱਚਿਆਂ ਦੇ ਮਾਪੇ ਪਸੂ ਪਾਲਕ ਹਨ। ਉਹਨਾਂ ਨੂੰ ਵਿਭਾਗੀ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ, ਅਤੇ ਸਕੂਲ ਦੇ ਪ੍ਰਿੰਸੀਪਾਲ ਸ.ਅਵਤਾਰ ਸਿੰਘ ਅਤੇ ਸਟਾਫ ਸ੍ਰੀਮਤੀ ਜਤਿੰਦਰਜੀਤ ਕੌਰ ਅਤੇ ਸ. ਸੁਖਜਿੰਦਰਪਾਲ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨਾ ਨੇ ਇਸ ਕੈਂਪ ਨੂੰ ਆਯੋਜਿਤ ਕਰਨ ਵਿੱਚ ਖਾਸ ਯੋਗਦਾਨ ਦਿੱਤਾ । ਸ੍ਰੀ ਜਤਿੰਦਰ ਕੁਮਾਰਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਸਟੇਜ ਸੰਚਾਲਨ ਦੀ ਭੂਮਿਕਾ ਬਖੂਬੀ ਨਿਭਾਈ ਗਈ । ਇਸ ਕੈਂਪ ਵਿੱਚ ਸਕੂਲ ਦੇ ਸਟਾਫ ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਦੇ ਬਲਬੀਰ ਸਿੰਘਤਜਿੰਦਰ ਸਿੰਘਸਤਪਾਲ ਸਿੰਘ ਵੱਲੋਂ ਭਾਗ ਲਿਆ ਗਿਆ ।

ਇਸ ਕੈਂਪ ਵਿੱਚ ਬੱਚਿਆਂ ਅਤੇ ਸਟਾਫ ਵੱਲੋਂ ਲਿਆਂਦੇ ਗਏ ਦੁੱਧ ਦੇ ਨਮੂਨਿਆਂ ਨੂੰ ਮੌਕੇ ਤੇ ਚੈੱਕ ਕਰਕੇ ਰਿਪੋਰਟ ਦਿੱਤੀ ਗਈ । ਡੇਅਰੀ ਵਿਕਾਸ ਵਿਭਾਗ ਦੇ ਸਟਾਫ ਵਲੋਂ ਪ੍ਰਿੰਸੀਪਲ ਸ੍ਰੀ. ਅਵਤਾਰ ਸਿੰਘ ਅਤੇ ਸਟਾਫ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆਇਸ ਮੌਕੇ ਪਿੰਡ ਦੇ ਸਰਪੰਚ ਸ. ਗੁਰਭੇਜ ਸਿੰਘ ਅਤੇ ਹੋਰ ਮੋਹਤਬਾਰ ਹਾਜਰ ਸਨ ।

Tags:

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ