ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਮਾਨਸਾ, 03 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਸ਼ੁਰੂ ਕੀਤੀ ਗਈ “ਖੇਤ ਬਚਾਓ” ਮੁਹਿੰਮ ਤਹਿਤ ਪਿੰਡ ਮਾਨਖੇੜਾ ਅਤੇ ਚੂਹੜੀਆਂ (ਬਲਾਕ ਸਰਦੂਲਗੜ੍ਹ) ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।
ਕੈਂਪ ਦੋਰਾਨ ਡਾ. ਅਜੀਤਪਾਲ ਸਿੰਘ ਧਾਲੀਵਾਲ, ਨਿਰਦੇਸ਼ਕ (ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ) ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਉੱਤੇ ਸਿਫਾਰਿਸ਼ ਖ਼ਾਦਾ ਦੀ ਵਰਤੋਂ ਕਰਨ। ਉਨ੍ਹਾਂ ਨੇ ਕੇਵੀਕੇ ਵਿੱਚ ਚਲ ਰਹੀਆਂ ਸਹਾਇਕ ਧੰਦਿਆਂ ਸਬੰਧੀ ਵੱਖ—ਵੱਖ ਟਰੇਨਿੰਗਾਂ ਬਾਰੇ ਵੀ ਜਾਣਕਾਰੀ ਦਿੱਤੀ।
ਕੈਂਪ ਵਿੱਚ ਡਾ. ਅਜੈ ਸਿੰਘ ਸਹਾਇਕ ਪ੍ਰੌਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਗਰਮੀਆਂ ਦੌਰਾਨ ਪਸ਼ੂਆਂ ਦੀ ਸਾਂਭ—ਸੰਭਾਲ, ਸੁੰਤਲਿਤ ਖੁਰਾਕ ਅਤੇ ਸਾਈਲੇਜ ਬਣਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਇੰਜ ਅਲੋਕ ਗੁਪਤਾ ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ ਇੰਜੀਨੀਅਰਿੰਗ) ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਸਥਾਰ—ਪੂਰਵਕ ਜਾਣਕਾਰੀ ਦਿੱਤੀ ਅਤੇ ਕੇ.ਵੀ.ਕੇ. ਦੇ ਮਸ਼ੀਨਰੀ ਬੈਂਕ ਤੋਂ ਵੱਖ—ਵੱਖ ਮਸ਼ੀਨਾਂ ਘੱਟ ਕਿਰਾਏ ਉੱਪਰ ਵਰਤਣ ਵੱਲ ਪ੍ਰੇਰਿਆ।
ਡਾ.ਤੇਜਪਾਲ ਸਿੰਘ ਸਰਾਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ), ਨੇ ਘਰੇਲੂ ਬਗੀਚ਼ੀ ਦੀ ਸਾਂਭ—ਸੰਭਾਲ ਅਤੇ ਆਉਣ ਵਾਲੇ ਸਮੇਂ ਦੋਰਾਨ ਫ਼ਲਦਾਰ ਬੂਟੇ ਲਗਾਉਣ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਡਾ. ਰਣਵੀਰ ਸਿੰਘ ਨੇ ਸਾਉਣੀ ਫਸਲਾਂ ਵਿੱਚ ਕੀਟ ਪ੍ਰਬੰਧਨ ਰਣਨੀਤੀਆਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਰਸਾਇਣਕ ਕੀਟਨਾਸ਼ਕਾਂ ਦੀ ਵਰਤੋਂ ਘਟਾਉਣ ਲਈ ਜੈਵਿਕ ਅਤੇ ਹੋਰ ਵਿਕਲਪਕ ਤਰੀਕਿਆਂ ਨੂੰ ਅਪਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਝੋਨੇ ਵਿੱਚ ਸਟੰਟਿੰਗ ਬਿਮਾਰੀ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਸਰੀ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਨਿਯਮਿਤ ਜਾਂਚ ਕਰਦੇ ਰਹਿਣ ਅਤੇ ਇਸ ਦੀ ਮੌਜੂਦਗੀ ਮਿਲਣ 'ਤੇ ਤੁਰੰਤ ਲੋੜੀਂਦੇ ਉਪਾਅ ਕਰਨ, ਕਿਉਂਕਿ ਇਹ ਕੀੜਾ ਇਸ ਬਿਮਾਰੀ ਦੇ ਫੈਲਾਅ ਲਈ ਜ਼ਿੰਮੇਵਾਰ ਹੈ।
ਕੈਂਪ ਦੇ ਅਖੀਰ ਵਿੱਚ ਕਿਸਾਨਾਂ ਨਾਲ ਵਿਚਾਰ—ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਖੇਤੀ ਸੰਬੰਧੀ ਸਮੱਸਿਆਵਾਂ ਦਾ ਮਾਹਿਰਾਂ ਵੱਲੋਂ ਹੱਲ ਕੀਤਾ ਗਿਆ। 

Advertisement

Latest News

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 3 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਸਰਬਜੀਤ...
ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ*
ਕੈਡਿਟ ਸੁਖਰਾਜ ਅਤੇ ਜਸਨੂਰ ਨੇ ਪੰਜਾਬ ਦਾ ਮਾਣ ਵਧਾਇਆ: ਅਮਨ ਅਰੋੜਾ
ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼