ਬੰਗੀ ਨਿਹਾਲ ਸਿੰਘ ਵਿਖੇ ਸਵੀਪ ਟੀਮ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਬੰਗੀ ਨਿਹਾਲ ਸਿੰਘ ਵਿਖੇ ਸਵੀਪ ਟੀਮ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਤਲਵੰਡੀ ਸਾਬੋ (ਬਠਿੰਡਾ), 9 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਤੇ ਉਪ ਮੰਡਲ ਮੈਜਿਸਟ੍ਰਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।

      ਕੈਂਪ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਬੂਥ ਲੈਵਲ ਅਫ਼ਸਰਾਂ ਅਤੇ ਮਹਿਲਾ ਪ੍ਰੇਰਿਕਾ ਦੀ ਮੱਦਦ ਨਾਲ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਲਗਾਤਾਰ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਸਵੀਪ ਟੀਮ ਮੈਂਬਰਾਂ ਵੱਲੋਂ ਪਿੰਡਾਂ ਦੀਆਂ ਸੱਥਾ, ਚੌਰਾਹਿਆਂ ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈ.ਵੀ.ਐਮ ਅਤੇ ਵੀਵੀਪੈਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਜਾਗਰੂਕਤਾ ਕੈਂਪ ਦੌਰਾਨ ਹਾਜ਼ਰੀਨ ਨੂੰ ਵੋਟ ਦੀ ਮਹੱਤਤਾ ਬਾਰੇ ਦਸਦਿਆਂ ਕਿਹਾ ਕਿ ਇੱਕ-ਇੱਕ ਵੋਟ ਲੋਕਤੰਤਰ ਨੂੰ ਮਜ਼ਬੂਤ ਬਣਾ ਸਕਦੀ ਹੈ।

ਇਸ ਜਾਗਰੂਕਤਾ ਕੈਂਪ ਦੌਰਾਨ ਸਵੀਪ ਟੀਮ ਮੈਂਬਰ ਗੁਰਦਰਸ਼ਨ ਸਿੰਘ, ਅਮਨਜੋਤ ਕੌਰ, ਗੁਰਪ੍ਰੀਤ ਕੌਰ, ਰਣਜੀਤ ਸਿੰਘ ਅਤੇ ਵਿਸ਼ਵਦੀਪ ਸਿੰਘ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।1 (7)

Tags:

Advertisement

Latest News

ਲੁਧਿਆਣਾ ਵਿਚ ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ਮਨੀਸ਼ਾ ਕਪੂਰ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਲੁਧਿਆਣਾ ਵਿਚ ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ਮਨੀਸ਼ਾ ਕਪੂਰ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ
Ludhiana,20 May,2024,(Azad Soch News):-  ਲੁਧਿਆਣਾ ਵਿਚ ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ਮਨੀਸ਼ਾ ਕਪੂਰ ਅੱਜ ਆਮ ਆਦਮੀ ਪਾਰਟੀ (Aam Aadmi Party) ਵਿਚ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ
12GB ਰੈਮ,5030mAh ਬੈਟਰੀ ਨਾਲ ਲਾਂਚ ਹੋਇਆ Redmi Note 13R ਫੋਨ,ਜਾਣੋ ਕੀਮਤ
ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਰੋਡ ਸ਼ੋਅ
ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
ਪਰਮਜੀਤ ਸਿੰਘ ਭਰਾਜ ਸ਼੍ਰੋਮਣੀ ਅਕਾਲੀ ਦਲ ਪਾਰਟੀ ‘ਚ ਹੋਏ ਸ਼ਾਮਿਲ