ਬਾਲ ਵਿਆਹ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਜਾਰੀ

ਬਾਲ ਵਿਆਹ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਜਾਰੀ

ਤਪਾ, 8 ਦਸੰਬਰ

ਬਾਲ ਵਿਆਹ ਨੂੰ ਰੋਕਣ ਅਤੇ ਸਮਾਜ ਨੂੰ ਇਸ ਗੰਭੀਰ ਮੁੱਦੇ ਪ੍ਰਤੀ ਸੁਚੇਤ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਸਰ ਸ੍ਰੀ ਪਰਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਅਧੀਨ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ । ਇਸ ਲੜੀ ਤਹਿਤ ਤਪਾ ਦੇ ਵਾਰਡ ਨੰ .12 ਦੇ ਆਂਗਣਵਾੜੀ ਸੈਂਟਰ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸੁਪਰਵਾਈਰਰ ਵਰਕਰ ਹੈਲਪਰ ਸਮੇਤ ਕਈ ਮਹਿਲਾਵਾਂ ਨੇ ਹਿੱਸਾ ਲਿਆ ਅਤੇ ਬਾਲ ਵਿਆਹ ਨਿਰੋਧ ਅਧਿਨਿਯਮ, 2006 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਧਿਨਿਯਮ ਅਨੁਸਾਰ 18 ਸਾਲ ਤੋਂ ਘੱਟ ਉਮਰ ਦੀ ਕਿਸੇ ਵੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਲੜਕੇ ਦਾ ਵਿਆਹ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ ਘੱਟ ਉਮਰ ਵਿਚ ਵਿਆਹ ਕਰਵਾਉਣ ਵਾਲੇ ਪਰਿਵਾਰਿਕ ਮੈਂਬਰਾਂ ਨੂੰ ਇਕ ਲੱਖ ਜ਼ੁਰਮਾਨਾ ਅਤੇ ਦੋ ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਵਿੱਚ ਸ਼ਾਮਲ ਹੋਣ ਵਾਲੇ ਮਾਪਿਆਂਰਿਸ਼ਤੇਦਾਰਾਂਪੰਚਾਇਤ ਮੈਂਬਰਾਂ ਅਤੇ ਪੰਡਤ/ਕਾਜੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਬਾਲ ਵਿਆਹ ਨਾ ਸਿਰਫ਼ ਬੱਚਿਆਂ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਉਂਦਾ ਹੈਸਗੋਂ ਸਿਹਤਸਿੱਖਿਆ ਅਤੇ ਸਮਾਜਿਕ ਵਿਕਾਸ ਵਿੱਚ ਵੀ ਗੰਭੀਰ ਪ੍ਰਭਾਵ ਛੱਡਦਾ ਹੈ।

ਉਨ੍ਹਾਂ ਦੱਸਿਆ ਕਿ ਮਹਿਲਾ ਤੇ ਬਾਲ ਵਿਕਾਸ ਵਿਭਾਗ, ਪੰਜਾਬ ਪੁਲਸ ਅਤੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਵਿਭਾਗ ਦੇ ਸਾਂਝੇ  ਸਹਿਯੋਗ ਨਾਲ ਚੱਲ ਰਹੇ ਇਸ ਜਾਗਰੂਕਤਾ ਅਭਿਆਨ ਵਿਚ ਆਸ਼ਾ ਵਰਕਰਾਂਆਂਗਣਵਾੜੀ ਕਰਮਚਾਰੀਆਂ ਅਤੇ ਸਕੂਲ ਪ੍ਰਬੰਧਨਾਂ ਦੀ ਸਹਾਇਤਾ ਨਾਲ ਬਾਲ ਵਿਆਹ ਦੇ ਨੁਕਸਾਨ ਬਾਰੇ ਅਤੇ ਇਸ ਦੇ ਕਾਨੂੰਨੀ ਪੱਖ ਬਾਰੇ ਲਗਾਤਾਰ ਜਾਗਰੂਕਤਾ ਫ਼ੈਲਾਈ ਜਾ ਰਹੀ ਹੈ। 

Advertisement

Latest News

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ
ਧੂਰੀ, 17 ਜਨਵਰੀ:ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐਮ.ਆਰ.ਐਫ. ਸੈਂਟਰ ਅਤੇ ਐਸ.ਟੀ.ਪੀ. ਦੇ ਕੰਮ ਦਾ ਜਾਇਜ਼ਾ ਲਿਆ ਗਿਆ
23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ
ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ
ਜ਼ਿਲ੍ਹੇ 'ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ
ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ