ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ 'ਤੇ

ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ 'ਤੇ

ਤਰਨ ਤਾਰਨ, 11 ਅਪ੍ਰੈਲ :
          ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਸਿਵਲ ਸਰਜਨ ਤਰਨ ਤਾਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਤਰਨਤਾਰਨ ਸ਼ਹਿਰ, ਚੋਹਲਾ ਸਾਹਿਬ ਇਲਾਕੇ ਅਤੇ ਖ਼ਡੂਰ ਸਾਹਿਬ ਦੀਆਂ ਡੇਅਰੀਆਂ ਅਤੇ ਵੱਖ-ਵੱਖ ਫੂਡ ਆਊਟਲੈੱਟਾਂ ਦੀ ਜਾਂਚ ਕੀਤੀ ਗਈ ਅਤੇ ਨਮੂਨੇ ਇਕੱਤਰ ਕੀਤੇ ਗਏ। ਇਸੇ ਤਰ੍ਹਾਂ ਖ਼ਡੂਰ ਸਾਹਿਬ ਵਿਖੇ ਐਫ.ਬੀ.ਓਜ਼ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ ਅਤੇ ਸਾਰੀਆਂ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ ਲਈ ਹਦਾਇਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਮਿਲਾਵਟ ਤੋਂ ਬਚਣ, ਤੇਲ ਨੂੰ ਦੁਬਾਰਾ ਨਾ ਤਲਣ, ਫੂਡ ਆਈਟਮਾਂ ਨੂੰ ਢੱਕ ਕੇ ਰੱਖਣ ਅਤੇ ਤਿਆਰ ਖਾਣਾ ਠੀਕ ਤਾਪਮਾਨ 'ਤੇ ਰੱਖਣ  ਲਈ ਕਿਹਾ ਗਿਆ। ਇਸ ਦੌਰਾਨ ਫੂਡ ਸੇਫਟੀ ਆਨ ਵ੍ਹੀਲਜ਼ ਰਾਹੀਂ ਜਾਗਰੂਕਤਾ ਮੁਹਿੰਮ ਵੀ ਤਿੰਨ ਹਿੱਸਿਆਂ - 'ਜਾਗਰੂਕਤਾ, ਟੈਸਟਿੰਗ ਅਤੇ ਟ੍ਰੇਨਿੰਗ' ਨਾਲ ਜਾਰੀ ਰੱਖੀ ਗਈ। 

Advertisement

Latest News

ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਪੋਵੇਗਾ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਪੋਵੇਗਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ...
ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੈਣੀ ਦੱਸਣ ਹਰਿਆਣਾ ਵਿੱਚ ਆਯੁਸ਼ਮਾਨ ਯੋਜਨਾ ਕਿਉਂ ਦਮ ਤੋੜ ਰਹੀ? ਗਰੀਬ ਜਨਤਾ ਹੁਣ ਇਲਾਜ ਲਈ ਕਿੱਥੇ ਜਾਵੇਗੀ? - ਬਲਤੇਜ ਪੰਨੂ
ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ
ਐੱਸ ਡੀ ਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਨਚੇਤ ਚੈਕਿੰਗ
ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ