ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ
By Azad Soch
On
ਫਾਜ਼ਿਲਕਾ 10 ਜੂਨ
ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ਼ ਚੌਹਾਨ ਦੀ ਯੋਗ ਅਗਵਾਈ ਹੇਠ ਅਤੇ ਵਿਜੇ ਕੁਮਾਰ ਮਲਟੀਪਰਪਜ ਹੈਲਥ ਸੁਪਰਵਾਈਜਰ ਦੀ ਨਿਗਰਾਨੀ ਹੇਠ ਆਯੁਸ਼ਮਨ ਅਰੋਗਤਾ ਕੇਂਦਰ ਘੁੜਿਆਣਾ ਵਿਖੇ ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮਲੇਰੀਆ ਬੁਖ਼ਾਰ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ।
ਇਸ ਦੌਰਾਨ ਜਤਿੰਦਰ ਕੁਮਾਰ ਮਲਟੀ ਪਰਪਜ਼ ਹੈਲਥ ਵਰਕਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ। ਮਲੇਰੀਆ ਬੁਖਾਰ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾਇਆ ਜਾ ਸਕਦਾ ਹੈ। ਇਸ ਦੋਰਾਨ ਬੁਖਾਰ ਦੇ ਸ਼ੱਕੀ ਮਰੀਜ਼ਾਂ ਦੇ ਮਲੇਰੀਆ ਆਰ ਡੀ ਟੀ ਟੈਸਟ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ।
ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਘਰ ਵਿਚ ਕੂਲਰਾਂ, ਫਰੀਜ਼ ਦੀ ਟਰੇਅ, ਗਮਲਿਆਂ ਆਦਿ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ। ਮੱਛਰਾਂ ਤੋਂ ਬਚਾਅ ਲਈ ਪੂਰੀ ਬਾਜੁ ਵਾਲੇ ਕਪੜੇ ਪਾਏ ਜਾਣ ਅਤੇ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ।
ਇਸ ਦੋਰਾਨ ਮਨਪਰੀਤ ਕੌਰ ਸੀ ਐਚ ਓ, ਮੋਨਿਕਾ ਰਾਣੀ ਏ ਐਨ ਐਮ, ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Tags:
Latest News
24 Jun 2026 21:16:31
ਧਰਮਪੁਰਾ (ਮਾਨਸਾ); 24 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ...

