ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜ਼ਿਲਕਾ  17 ਜੂਨ
ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਪੰਕਜ਼ ਚੌਹਾਨ ਦੇ ਯੋਗ ਅਗਵਾਈ ਹੇਠ ਅਤੇ ਵਿਜੇ ਕੁਮਾਰ‌ ਮਲਟੀਪਰਪਜ ਹੈਲਥ ਸੁਪਰਵਾਈਜਰ ਦੀ ਨਿਗਰਾਨੀ ਹੇਠ  ਜੰਡਵਾਲਾ ਖਰਤਾ ਵਿਖੇ ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮਲੇਰੀਆ ਬੁਖ਼ਾਰ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ 

ਇਸ ਦੌਰਾਨ ਪਰਦੀਪ ਕੁਮਾਰ ਮਲਟੀ ਪਰਪਜ਼ ਹੈਲਥ ਵਰਕਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ। ਮਲੇਰੀਆ ਬੁਖਾਰ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾ ਸਕਦਾ ਹੈ। ਇਸ ਦੋਰਾਨ ਬੁਖਾਰ ਦੇ ਸ਼ੱਕੀ ਮਰੀਜ਼ਾਂ ਦੇ ਮਲੇਰੀਆ ਆਰ ਡੀ ਟੀ  ਟੈਸਟ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ  ਕਾਰਨ ਬਣਦਾ ਹੈ। ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਘਰ ਵਿਚ ਕੂਲਰਾਂ, ਫਰੀਜ਼ ਦੀ ਟਰੇਅ, ਗਮਲਿਆਂ ਆਦਿ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ। ਮੱਛਰਾਂ ਤੋਂ ਬਚਾਅ ਲਈ ਪੂਰੀ ਬਾਜੁ ਵਾਲੇ ਕਪੜੇ ਪਾਏ ਜਾਣ ਅਤੇ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ। ਇਸ ਦੋਰਾਨ  ਸੀ ਐਚ ਓ ਸੁਨੀਤਾ ਰਾਣੀ, ਗੀਤਾ ਰਾਣੀ  ਏ ਐਨ ਐਮ, ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Tags:

Advertisement

Latest News

ਭਾਰਤੀ ਮੌਸਮ ਵਿਭਾਗ ਨੇ ਦਿੱਲੀ ਅਤੇ ਆਸ-ਪਾਸ ਦੇ ਰਾਜਾਂ ਲਈ ਤਾਜ਼ਾ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਭਾਰਤੀ ਮੌਸਮ ਵਿਭਾਗ ਨੇ ਦਿੱਲੀ ਅਤੇ ਆਸ-ਪਾਸ ਦੇ ਰਾਜਾਂ ਲਈ ਤਾਜ਼ਾ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ
ਪੱਛਮੀ ਗੜਬੜੀ ਕਾਰਨ 19 ਮਾਰਚ ਤੋਂ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ
ਅਮਰੀਕਾ ਦੇ ਨਿਊ ਮੈਕਸੀਕੋ ਏਅਰ ਬੇਸ 'ਤੇ ਅੰਨ੍ਹੇਵਾਹ ਗੋਲੀਬਾਰੀ
ਗੋਂਦ ਕਤੀਰਾ ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ
Haryana News: ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ,ਓਪੀਡੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ
ਪੂਰਬੀ ਨੇਪਾਲ ਦੇ ਕਾਠਮੰਡੂ ਤੋਂ ਖੋਟਾਂਗ ਜ਼ਿਲ੍ਹੇ ਵੱਲ ਉਡਾਣ ਭਰ ਰਿਹਾ ਇੱਕ ਹੈਲੀਕਾਪਟਰ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ
1 ਅਪ੍ਰੈਲ 2026 ਤੋਂ ਦੇਸ਼ ਭਰ ਦੇ ਟੋਲ ਪਲਾਜ਼ਿਆਂ 'ਤੇ ਟੈਕਸ ਦੀਆਂ ਦਰਾਂ ਅਤੇ ਫਾਸਟੈਗ ਦੇ ਸਾਲਾਨਾ ਪਾਸਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ
ਪੰਜਾਬ ਦੇ ਕਿਸਾਨਾਂ ਲਈ ਮਾਰਚ ਦਾ ਇਹ ਮਹੀਨਾ ਕਾਫੀ ਚੁਣੌਤੀਪੂਰਨ ਸਾਬਤ ਹੋ ਰਿਹਾ ਹੈ